ਯੈੱਸ ਪੰਜਾਬ
ਬਿਆਸ, 27 ਨਵੰਬਰ, 2022:
ਰਾਧਾ ਸੁਆਮੀ ਸਤਿਸੰਗ, ਬਿਆਸ ਦੇ ਮੁਖ਼ੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਭਾਜਪਾ ਦੇ ਸੀਨੀਅਰ ਆਗੂ ਅਤੇ ਦੇਸ਼ ਦੇ ਰੱਖ਼ਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਤਸਵੀਰ ਸਾਹਮਣੇ ਆਈ ਹੈ।
ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਸ੍ਰੀ ਰਾਜਨਾਥ ਸਿੰਘ ਵਿਚਾਲੇ ਇਹ ਮੁਲਾਕਾਤ ਦਿੱਲੀ ਵਿਖ਼ੇ ਹੋਈ ਜਿਸ ਦੀ ਤਸਵੀਰ ਸ੍ਰੀ ਰਾਜਨਾਥ ਸਿੰਘ ਨੇ ਆਪ ਸਾਂਝੀ ਕੀਤੀ ਹੈ।
ਇਸ ਤਸਵੀਰ ਦੇ ਨਾਲ ਉਹਨਾਂ ਲਿਖ਼ਿਆ, ‘ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਜੀ ਨਾਲ ਦਿੱਲੀ ਵਿੱਚ ਮੁਲਾਕਾਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਸਮਾਜ ਦੇ ਸਾਰੇ ਵਰਗਾਂ ਦੀ ਸੇਵਾ ਅਤੇ ਉਨ੍ਹਾਂ ਦੇ ‘ਉੱਥਾਨ’ ਪ੍ਰਤੀ ਉਨ੍ਹਾਂ ਦਾ ਸਮਰਪਣ ਅਤੇ ਪ੍ਰਤੀਬੱਧਤਾ ਬੇਹਦ ਪ੍ਰੇਰਣਾਦਾਈ ਹੈ।
ਯਾਦ ਰਹੇ ਕਿ ਲੰਘੀ 5 ਨਵੰਬਰ ਨੂੰ ਹਿਮਾਚਲ ਵਿੱਚ ਚੋਣ ਪ੍ਰਚਾਰ ਦੌਰੇ ਲਈ ਪੁੱਜੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀ ਡੇਰਾ ਬਿਆਸ ਵਿਖ਼ੇ ਪੁੱਜ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ ਅਤੇ ਇਸੇ ਤਰ੍ਹਾਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ