Thursday, March 28, 2024

ਵਾਹਿਗੁਰੂ

spot_img
spot_img

ਮਾਲਬਰੋਸ ਸ਼ਰਾਬ ਫ਼ੈਕਟਰੀ ਜ਼ੀਰਾ ਨੂੰ ਐੱਨ.ਜੀ.ਟੀ. ਦੀ ‘ਕਲੀਨ ਚਿੱਟ’ ਤੋਂ ਬਾਅਦ ਡੀ.ਸੀ. ਤੇ ਐੱਸ.ਐੱਸ.ਪੀ. ਵੱਲੋਂ ਧਰਨਾਕਾਰੀਆਂ ਨਾਲ ਚਰਚਾ

- Advertisement -

ਯੈੱਸ ਪੰਜਾਬ
ਫਿਰੋਜ਼ਪੁਰ, 30 ਸਤੰਬਰ, 2022 –
ਜ਼ੀਰਾ ਵਿਖੇ ਸਥਿਤ ਮਾਲਬਰੋਸ ਸ਼ਰਾਬ ਦੀ ਫੈਕਟਰੀ ਸਬੰਧੀ ਐੱਨਜੀਟੀ ਵੱਲੋਂ ਆਈ ਰਿਪੋਰਟ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਮੁੱਖ ਅਧਿਕਾਰੀ ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ, ਐਸ.ਐਸ.ਪੀ ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਅਤੇ ਐਸਡੀਐਮ ਜ਼ੀਰਾ ਇੰਦਰਪਾਲ ਵਿਸ਼ੇਸ਼ ਤੌਰ ਤੇ ਫੈਕਟਰੀ ਅੱਗੇ ਲੱਗੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਐੱਨਜੀਟੀ ਦੀ ਰਿਪੋਰਟ ਅਤੇ ਹਾਈ ਕੋਰਟ ਦੇ ਆਰਡਰਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਧਰਨਾਕਾਰੀਆਂ ਜਾਂ ਪਿੰਡ ਵਾਸੀਆਂ ਵੱਲੋਂ ਦੱਸੇ ਮੁਤਾਬਕ ਜੋ ਵੀ ਸੈਂਪਲ ਲੈਣ ਲਈ ਕਹੇ ਗਏ ਸਨ , ਉਸ ਮੁਤਾਬਕ ਹੀ ਸਬੰਧਤ ਵਿਭਾਗਾਂ ਵੱਲੋਂ ਸਾਰੇ ਸੈਂਪਲ ਲਏ ਗਏ ਸਨ ਅਤੇ ਅਤੇ ਇਹ ਸਾਰੇ ਸੈਂਪਲ ਅਤੇ ਰਿਪੋਰਟਾਂ ਐੱਨਜੀਟੀ ਨੂੰ ਭੇਜੀਆਂ ਗਈਆਂ ਸਨ ਜਿਸ ਦੀ ਪੜਤਾਲ ਦੋ ਪ੍ਰਾਈਵੇਟ ਲੇਬ ਵਿਚੋਂ ਕਰਵਾਈ ਗਈ ਅਤੇ ਹੁਣ ਐਨਜੀਟੀ ਵੱਲੋਂ ਇਸ ਫੈਕਟਰੀ ਨੂੰ ਕਲੀਨ ਚਿੱਟ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਰਿਪੋਰਟ ਮੁਤਾਬਕ ਸਾਰੇ ਸੈਂਪਲ ਅਤੇ ਰਿਪੋਰਟਾਂ ਪਾਸ ਆਈਆਂ ਹਨ ਜਿਸ ਕਰਕੇ ਇਸ ਫੈਕਟਰੀ ਨੂੰ ਹੁਕਮਾਂ ਮੁਤਾਬਕ ਬੰਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਧਰਨਾਕਾਰੀਆਂ ਨੂੰ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਆਪਣਾ ਧਰਨਾ ਖਤਮ ਕਰਨ। ਪਰ ਜੇਕਰ ਉਨ੍ਹਾਂ ਨੂੰ ਇਸ ਰਿਪੋਰਟ ਦੇ ਨਤੀਜੇ ਮਨਜ਼ੂਰ ਨਹੀਂ ਹਨ ਤਾਂ ਉਹ ਇਸ ਸਬੰਧੀ ਕਾਨੂੰਨੀ ਤੌਰ ਤੇ ਅਪੀਲ ਪਾ ਸਕਦੇ ਹਨ ਜਾਂ ਆਪਣਾ ਧਰਨਾ ਫੈਕਟਰੀ ਤੋਂ 300 ਮੀਟਰ ਦੂਰੀ ਤੇ ਲਗਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਫੈਕਟਰੀ ਅੰਦਰ ਆਉਣ ਜਾਣ ਵਾਲੇ ਮੁਲਾਜ਼ਮਾਂ ਜਾਂ ਹੋਰ ਤਰ੍ਹਾਂ ਤਰ੍ਹਾਂ ਦੀ ਆਵਾਜਾਈ ਨੂੰ ਰੋਕ ਨਹੀਂ ਸਕਦੇ।

ਇਸ ਦੌਰਾਨ ਉਨ੍ਹਾਂ ਧਰਨਾਕਾਰੀਆਂ ਦੇ ਵੱਖ ਵੱਖ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵੀ ਇਹ ਰਿਪੋਰਟ ਅਤੇ ਹਾਈ ਕੋਰਟ ਦੇ ਹੁਕਮਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਧਰਨਾਕਾਰੀਆਂ ਵੱਲੋਂ ਫੈਕਟਰੀ ਸਬੰਧੀ ਜੋ ਕਲੇਮ ਕੀਤਾ ਗਿਆ ਹੈ ਕਿ ਫੈਕਟਰੀ ਦਾ ਪਾਣੀ ਆਦਿ ਗੰਦਾ ਹੈ ਜਿਸ ਨਾਲ ਇਲਾਕੇ ਦੇ ਲੋਕਾਂ ਵਿੱਚ ਕੈਂਸਰ ਦੀ ਬੀਮਾਰੀ ਫੈਲ ਰਹੀ ਹੈ ਜਦ ਕਿ ਐੱਨਜੀਟੀ ਦੀ ਰਿਪੋਰਟ ਦੇ ਮੁਤਾਬਿਕ ਫੈਕਟਰੀ ਵਿੱਚੋਂ ਕਿਸੇ ਵੀ ਤਰ੍ਹਾਂ ਦੇ ਇਹੋ ਜਾ ਡਿਸਚਾਰਜ ਨਹੀਂ ਰਿਲੀਜ਼ ਕੀਤਾ ਜਾਂਦਾ।

ਇਸ ਮੌਕੇ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਵੀ ਧਰਨਾਕਾਰੀਆਂ ਨੂੰ ਕਿਹਾ ਕਿ ਜੇਕਰ ਨੂੰ ਰਿਪੋਰਟ ਨਹੀਂ ਮਨਜ਼ੂਰ ਹੈ ਤਾਂ ਧਰਨਾ ਲਗਾਉਣਾ ਉਨ੍ਹਾਂ ਦਾ ਹੱਕ ਹੈ ਪਰ ਉਹ ਕਾਨੂੰਨ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਫੈਕਟਰੀ ਤੋਂ 300 ਮੀਟਰ ਦੂਰੀ ਤੋਂ ਆਪਣਾ ਧਰਨਾ ਲਗਾ ਸਕਦੇ ਹਨ ।

ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਵੀ ਧਰਨਾਕਾਰੀਆਂ ਨੂੰ ਐੱਨਜੀਟੀ ਦੀ ਰਿਪੋਰਟ ਬਾਰੇ ਜਾਣੂ ਕਰਵਾਇਆ ਅਤੇ ਆਪਣਾ ਧਰਨਾ ਖ਼ਤਮ ਕਰਨ ਲਈ ਕਿਹਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...