Friday, March 21, 2025
spot_img
spot_img
spot_img

Air Pollution ਘਟਾਉਣ ਲਈ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ‘ਚ ਬਦਲਿਆ: Dr. Ravjot Singh

ਚੰਡੀਗੜ੍ਹ, 7 ਫਰਵਰੀ, 2025-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਵੱਲੋਂ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਵਿੱਚ ਬਦਲਿਆ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਰ.ਏ. ਏ. ਐਚ.ਆਈ ਸਕੀਮ ਤਹਿਤ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਨਾਲ ਬਦਲਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ ਜੋ ਪੂਰਾ ਕਰ ਲਿਆ ਗਿਆ ਹੈ।  ਇਸ ਤੋਂ ਇਲਾਵਾ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ 200 ਪਿੰਕ ਈ-ਆਟੋ 90 ਫੀਸਦੀ ਸਬਸਿਡੀ ‘ਤੇ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਹੁਣ ਤੱਕ 160 ਪਿੰਕ ਈ-ਆਟੋ ਡਲਿਵਰ ਕੀਤੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਅਤੇ ਨਿੱਜੀ ਸਾਧਨਾਂ ‘ਤੇ ਨਿਰਭਰਤਾ ਨੂੰ ਘਟਾਉਣ ਲਈ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਲਈ ਕੁੱਲ 347 ਇਲੈਕਟ੍ਰਿਕ ਬੱਸਾਂ ਦੀ ਖਰੀਦ ਕੀਤੀ ਜਾ ਰਹੀ ਹੈ, ਜਿਸ ਵਿੱਚ ਅੰਮ੍ਰਿਤਸਰ ਲਈ 100 ਬੱਸਾਂ, ਜਲੰਧਰ ਲਈ 97 ਬੱਸਾਂ ਸ਼ਾਮਲ ਹਨ।  ਇਸੇ ਤਰ੍ਹਾਂ ਲੁਧਿਆਣਾ ਲਈ 100 ਬੱਸਾਂ ਅਤੇ ਪਟਿਆਲਾ 50 ਬੱਸਾਂ ਸ਼ਾਮਲ ਹਨ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਐਸ.ਏ.ਐਸ ਨਗਰ (ਮੁਹਾਲੀ) ਕਲੱਸਟਰ ਲਈ ਇਲੈਕਟ੍ਰਿਕ ਸਿਟੀ ਬੱਸ ਸੇਵਾ ਸ਼ੁਰੂ ਕਰਨ ‘ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਖਰੜ, ਕੁਰਾਲੀ, ਜ਼ੀਰਕਪੁਰ, ਮੁੱਲਾਂਪੁਰ, ਡੇਰਾਬੱਸੀ ਅਤੇ ਬਨੂੜ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕਾਰਪੋਰੇਸ਼ਨ (ਪੀ.ਐਮ.ਆਈ.ਡੀ.ਸੀ.) ਵੱਲੋਂ ਮੁਹਾਲੀ ਲਈ ਇਲੈਕਟ੍ਰਿਕ ਬੱਸਾਂ ਚਲਾਉਣ ਲਈ ਸੰਭਾਵਨਾ ਅਧਿਐਨ  ਪੂਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਬੱਸਾ ਸ਼ਹਿਰ ਵਾਸੀਆਂ ਨੂੰ ਅਰਾਮਦਾਇਕ ਸਫਰ ਅਨੁਭਵ ਅਤੇ ਭਰੋਸੇਯੋਗ ਸੰਚਾਲਣ ਮੁਹਈਆ ਕਰਵਾਏਗੀ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵੱਖ-ਵੱਖ ਪਹਿਲਕਦਮੀਆਂ ਪੰਜਾਬ ਸਰਕਾਰ ਦੀ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਲਈ ਸਗੋਂ ਨਾਗਰਿਕਾਂ ਨੂੰ ਆਧੁਨਿਕ, ਸੁਵਿਧਾਜਨਕ ਅਤੇ ਕੁਸ਼ਲ ਸ਼ਹਿਰੀ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ