Friday, April 19, 2024

ਵਾਹਿਗੁਰੂ

spot_img
spot_img

ਅਜਨਾਲਾ ਘਟਨਾ ‘ਤੇ ਬਣਾਈ ਗਈ ਸਬ-ਕਮੇਟੀ ਦੀ ਰਿਪੋਰਟ ਜਥੇਦਾਰ ਅਕਾਲ ਤਖ਼ਤ ਸਾਹਿਬ ਤੁਰੰਤ ਜਨਤਕ ਕਰਨ: ਮਨਜੀਤ ਸਿੰਘ ਭੋਮਾ

- Advertisement -

Akal Takht Jathedar should make report of sub-committee on Ajnala incident: Manjit Singh Bhoma

ਯੈੱਸ ਪੰਜਾਬ
ਅੰਮ੍ਰਿਤਸਰ, 24 ਮਾਰਚ, 2023:
ਦਿੱਲੀ ਸਿੱਖ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਸਰਦਾਰ ਮਨਜੀਤ ਸਿੰਘ ਭੋਮਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਿਮਰਤਾ ਸਾਹਿਤ ਅਪੀਲ ਕੀਤੀ ਕਿ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਦੌਰਾਨ ਅਮ੍ਰਿਤਪਾਲ ਸਿੰਘ ਵੱਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਥਾਣੇ ‘ਚ ਲੈਣ ਸਬੰਧੀ ਬਾਬਤ 16 ਮੈਂਬਰੀ ਸਬ-ਕਮੇਟੀ ਬਣਾਈ ਗਈ ਸੀ, ਇਸ 16 ਮੈਂਬਰੀ ਕਮੇਟੀ ਨੇ ਬੰਦ ਲਿਫਾਫਾ ਰਿਪੋਰਟ ਸ ਕਰਨੈਲ ਸਿੰਘ ਪੀਰਮੁਹੰਮਦ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਸੌਂਪ ਦਿੱਤੀ ਸੀ। ਹੁਣ ਇਸ ਰਿਪੋਰਟ ਨੂੰ ਤੁਰੰਤ ਜਨਤਕ ਕੀਤਾ ਜਾਵੇ ਤਾਂ ਜੋ ਸਿੱਖ ਕੌਮ ਭਵਿੱਖ ਵਿੱਚ ਇਸ ਰਿਪੋਰਟ ਤੋਂ ਸੇਧ ਲੈ ਸਕੇ।

ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਸਿੱਖ ਕੌਮ ਵਿੱਚ ਲੀਡਰਸ਼ਿਪ ਦਾ ਇਕ ਵੱਡਾ ਖਲਾਅ ਪੈਦਾ ਹੋਇਆ ਹੈ। ਇਸ ਖਲਾਅ ਨੂੰ ਕਹਿਣੀ-ਕਥਨੀ ਦੀ ਪੂਰੀ ਨੌਜਵਾਨ ਲੀਡਰਸ਼ਿਪ ਹੀ ਭਰ ਸਕਦੀ ਹੈ ਤੇ ਹੁਣ ਡਰਾਮੇਬਾਜੀਆਂ ਵਾਲੀ ਲੀਡਰਸ਼ਿਪ ਸਿੱਖ ਕੌਮ ਨੂੰ ਗੁਮਰਾਹ ਨਹੀਂ ਕਰ ਸਕਦੀ । ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਾਈ ਅੰਮ੍ਰਿਤਪਾਲ ਸਿੰਘ ਤੇ ਸਿੱਖ ਨੌਜਵਾਨਾਂ ਦੀ ਫੜੋ ਫੜ੍ਹੀ ਦੇ ਮੁੱਦੇ ‘ਤੇ ਕੋਈ ਠੋਸ ਪ੍ਰੋਗਰਾਮ ਸਿੱਖ ਕੌਮ ਨੂੰ ਦੇਣਾ ਚਾਹੀਦਾ ਹੈ ਕਿਉਂਕਿ ਸਾਰੀ ਕੌਮ ਹੀ ਇਸ ਸੰਕਟ ਸਮੇਂ ਜਥੇਦਾਰ ਸਾਹਿਬ ਵੱਲ ਨਜ਼ਰਾਂ ਟਿਕਾਈ ਬੈਠੀ ਹੈ ।

ਦੂਜੇ ਪਾਸੇ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਵਿੱਢੀ ਗਈ ਫੜੋ-ਫੜੀ ਬੇਕਸੂਰ ਸਿੱਖ ਨੌਜੁਆਨਾਂ ਨੂੰ ਜੇਲ੍ਹਾਂ ਚ ਡੱਕ ਰਹੀ ਹੈ,ਜਿਸ ਦੀ ਦਿੱਲੀ ਧਰਮ ਪ੍ਰਚਾਰ ਕਮੇਟੀ ਪੰਜਾਬ ਸਖਤ ਸ਼ਬਦਾਂ ਚ ਨਿੰਦਿਆ ਕਰਦੀ ਹੈ ਤੇ ਸਰਕਾਰ ਤੁਰੰਤ ਬੇਕਸੂਰਾਂ ਨੂੰ ਰਿਹਾਅ ਕਰੇ । ਸਿੱਖ ਨੌਜਵਾਨਾਂ ਵਿੱਚ ਪਾਈ ਜਾ ਰਹੀ ਬੇਗਾਨਗੀ ਦੂਰ ਕੀਤੀ ਜਾਵੇ । ਇਸ ਮੌਕੇ ਭਾਈ ਸੰਦੀਪ ਸਿੰਘ ਸੂਰੀ ਕਾਂਡ ਵਾਲੇ ਦੇ ਭਰਾਵਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਮਨਜੀਤ ਸਿੰਘ ਭੋਮਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਇਸ ਸਮੇਂ ਬਾਰੂਦ ਦੇ ਢੇਰ ਤੇ ਬੈਠਾ ਹੈ, ਜਿਸ ਨੂੰ ਹਰ ਪਾਸਿਓ ਸ਼ਾਤ ਕਰਨ ਦੀ ਲੋੜ ਹੈ । ਇਸ ਮੌਕੇ , ਪਲਵਿੰਦਰ ਸਿੰਘ ਪੰਨੂ,ਹੈਡ ਮਾਸਟਰ ਪਲਵਿੰਦਰ ਸਿੰਘ, ਡਾ ਲਖਵਿੰਦਰ ਸਿੰਘ ਢਿੰਗਨੰਗਲ,ਭਾਈ ਦਲਜੀਤ ਸਿੰਘ ਪਾਖਰਪੁਰਾ, ਸੁਖਜਿੰਦਰ ਸਿੰਘ ਬਿੱਟੂ ,ਕੁਲਦੀਪ ਸਿੰਘ ਮਜੀਠਾ , ਭਾਈ ਗੁਰਦਿਆਲ ਸਿੰਘ , ਭਾਈ ਸਤਨਾਮ ਸਿੰਘ , ਸੁਖਵਿੰਦਰ ਸਿੰਘ , ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ, ਭਾਈ ਅੰਗਰੇਜ ਸਿੰਘ, ਭਾਈ ਕੁਲਬੀਰ ਸਿੰਘ , ਅਜ਼ਾਦ ਸਿੰਘ ਆਦਿ ਹਾਜ਼ਰ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 19 ਅਪ੍ਰੈਲ, 2024 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ...

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...