Monday, June 16, 2025
spot_img
spot_img
spot_img
spot_img

Akal Takht Sahib ਦੇ ਭਗੌੜੇ ਧੜੇ ਨਾਲ ਕਦੇ ਸਮਝੌਤਾ ਨਹੀਂ: ਪੰਜ ਮੈਂਬਰੀ ਭਰਤੀ ਕਮੇਟੀ

ਯੈੱਸ ਪੰਜਾਬ
ਚੰਡੀਗੜ, 23 ਮਈ, 2025

Shiromani Akali Dal ਦੀ ਪੁਨਰ ਸੁਰਜੀਤੀ ਲਈ ਸ੍ਰੀ Akal Takht Sahib ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ ਅਤੇ ਜੱਥੇਦਾਰ ਸੰਤਾ ਸਿੰਘ ਉਮੈਦਪੁਰ ਦੀ ਅਗਵਾਈ ਹੇਠ ਪੰਜਾਬ ਭਰ ਦੇ ਸਰਗਰਮ ਆਗੂ ਸਾਹਿਬਾਨ ਅਤੇ ਵਰਕਰ ਸਾਹਿਬਾਨ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ।

ਇਸ ਸਮੀਖਿਆ ਮੀਟਿੰਗ ਵਿੱਚ ਹਰ ਜ਼ਿਲ੍ਹੇ ਤੋਂ ਸਰਗਰਮ ਵਰਕਰਾਂ ਨੇ ਹਿੱਸਾ ਲਿਆ। ਸਭ ਤੋ ਪਹਿਲਾਂ ਹਾਜ਼ਰ ਵਰਕਰ ਸਾਹਿਬਾਨ ਤੋਂ ਹੁਣ ਤੱਕ ਭਰਤੀ ਮੁਹਿੰਮ ਸਬੰਧੀ ਜ਼ਰੂਰੀ ਸੁਝਾਅ ਅਤੇ ਫੀਡਬੈਕ ਲਈ ਗਈ।

ਵੱਡੀ ਗਿਣਤੀ ਵਿੱਚ ਵਰਕਰਾਂ ਨੇ ਲਿਖਤੀ ਅਤੇ ਜੁਬਾਨੀ ਤੌਰ ਤੇ ਆਪਣੇ ਸੁਝਾਅ ਪੇਸ਼ ਕਰਦੇ ਹੋਏ ਕਿਹਾ ਕਿ, ਸਭ ਤੋਂ ਪਹਿਲਾਂ ਇੱਕ ਮੁੱਖ ਦਫਤਰ ਨੂੰ ਮਜ਼ਬੂਤ ਕੀਤਾ ਜਾਵੇ, ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਤੋ ਇਲਾਵਾਂ ਸਰਗਰਮ ਆਗੂਆਂ ਨਾਲ ਆਮ ਵਰਕਰ ਦਾ ਤਾਲਮੇਲ ਵਧਾਉਣ ਲਈ ਰਾਬਤਾ ਕਾਇਮ ਹੋਵੇ, ਭਰਤੀ ਸਬੰਧੀ 31 ਮਈ ਤੱਕ ਹੀ ਵੱਡੀਆਂ ਮੀਟਿੰਗ ਹੋਣ, ਠੋਸ ਏਜੰਡਾ ਤਿਆਰ ਕੀਤਾ ਜਾਵੇ, ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ਤੋਂ ਵੀ ਅੱਗੇ ਜਾਕੇ ਜਰੂਰੀ ਸੁਧਾਰ ਅਤੇ ਨਿਯਮ ਤੈਅ ਕੀਤੇ ਜਾਣ।

ਪਾਰਟੀ ਪਰਿਵਾਰਵਾਦ ਤੋਂ ਪੂਰੀ ਤਰਾਂ ਮੁਕਤ ਹੋਵੇ ਇਸ ਨੂੰ ਯਕੀਨੀ ਬਣਾਇਆ ਜਾਵੇ, ਸੰਗਠਨ ਵਿੱਚ ਅਜ਼ਾਰੇਦਾਰੀ ਵਾਲੀ ਭਾਵਨਾ ਨੂੰ ਖਤਮ ਕੀਤਾ ਜਾਵੇ,ਪੁਨਰ ਸੁਰਜੀਤ ਹੋਇਆ ਸ਼੍ਰੋਮਣੀ ਅਕਾਲ ਦਲ ਅਤੇ ਇਸ ਮੁਹਿੰਮ ਵਿੱਚੋ ਮਿਲਣ ਵਾਲੀ ਲੀਡਰਸ਼ਿਪ ਦੀ ਦਿਖ ਅਤੇ ਸੋਚ ਦਾ ਫ਼ਰਕ ਨਜਰ ਆਵੇ।

ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ, ਧਰਮ ਉਪਰ ਸਿਆਸਤ ਭਾਰੂ ਨਾ ਪਵੇ, ਇਸ ਲਈ ਸਿਆਸੀ ਖੇਤਰ ਅਤੇ ਧਾਰਮਿਕ ਖੇਤਰ ਅਜ਼ਾਦਦਾਨਾ ਰੂਪ ਵਿਚ ਪ੍ਰਭਾਸ਼ਿਤ ਹੋਣ। ਪੰਥ ਦੀ ਚੜ੍ਹਦੀ ਕਲਾ ਅਤੇ ਨੌਜਵਾਨੀ ਨੂੰ ਧਰਮ ਨਾਲ ਜੋੜਨ ਲਈ ਅਤੇ ਆਗਾਮੀ ਐਸਜੀਪੀਸੀ ਵਿੱਚ ਪੂਰਨ ਸਮਰਪਿਤ ਸੇਵਾਦਾਰ ਭੇਜੇ ਜਾਣ ਇਸ ਲਈ ਰਾਗੀਆਂ, ਢਾਡੀਆਂ, ਕੀਰਤਨੀਆਂ ਸਮੇਤ ਸਮੁੱਚੀਆਂ ਪੰਥਕ ਧਿਰਾਂ ਤੋ ਸਹਿਯੋਗ ਮੰਗਿਆ।

ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਇਸ ਸਮੀਖਿਆ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸਾਰੀਆਂ ਪੰਥਕ ਧਿਰਾਂ ਨੂੰ ਇੱਕ ਮੰਚ ਤੇ ਆਉਣ ਦੀ ਬੇਨਤੀ ਕੀਤੀ।

ਸਰਦਾਰ ਇਯਾਲੀ ਨੇ ਹੁਣ ਤੱਕ ਸੂਬੇ ਭਰ ਦੇ ਵਰਕਰਾਂ ਤੋ ਮਿਲੇ ਸਮਰਥਨ ਲਈ ਸਭ ਦਾ ਧੰਨਵਾਦ ਕੀਤਾ। ਸਰਦਾਰ ਇਯਾਲੀ ਨੇ ਕਿਹਾ ਕਿ ਪੂਰਾ ਪੰਥ ਅਤੇ ਪੰਜਾਬ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਦਾ ਮਨ ਬਣਾ ਚੁੱਕਾ ਹੈ। ਪੰਜਾਬ ਨਾਲ ਹੋਈਆਂ ਧੱਕੇਸ਼ਾਹੀਆ ਅਤੇ ਜਾਰੀ ਰੂਪ ਵਿੱਚ ਵਧੀਕੀਆਂ ਦਾ ਜਵਾਬ ਸਿਰਫ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਦੇ ਸਕਦਾ ਹੈ।

ਸਰਦਾਰ ਇਯਾਲੀ ਨੇ ਸਮੀਖਿਆ ਮੀਟਿੰਗ ਵਿੱਚ ਕਿਹਾ ਕਿ,ਪਿਛਲੇ ਦਿਨਾਂ ਵਿੱਚ ਪੂਰੇ ਪੰਜਾਬ ਅੰਦਰ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ, ਪਿਛਲੇ ਸਮੇਂ ਵਿੱਚ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਨਰਾਜ਼ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਇਸ ਪੁਨਰ ਸੁਰਜੀਤੀ ਮੁਹਿੰਮ ਜਰੀਏ ਆਪਣੀ ਮਾਂ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਸਰਦਾਰ ਇਯਾਲੀ ਨੇ ਕਿਹਾ ਕਿ ਮੁੱਢਲੇ ਰੂਪ ਵਿੱਚ ਵਰਕਰਾਂ ਦੀ ਭਾਵਨਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸਾਰੀਆਂ ਧਿਰਾਂ ਇੱਕ ਮੰਚ ਤੇ ਇਕੱਠਾ ਹੋਣ।

ਸਰਦਾਰ ਇਯਾਲੀ ਨੇ ਸਪਸ਼ਟ ਰੂਪ ਵਿੱਚ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਕੀ ਹੋਏ ਧੜੇ ਨਾਲ ਕਿਸੇ ਵੀ ਕੀਮਤ ਤੇ ਸਮਝੌਤਾ ਨਹੀਂ ਹੋਵੇਗਾ। ਪੰਜਾਬ ਦੇ ਲੋਕਾਂ ਨੂੰ ਇੱਕ ਮਜ਼ਬੂਤ, ਤਾਕਤਵਰ ਰੂਪ ਵਿੱਚ ਪੁਨਰ ਸੁਰਜੀਤ ਹੋਇਆ ਸ਼੍ਰੋਮਣੀ ਅਕਾਲੀ ਦਲ ਦੇਣ ਲਈ ਵਚਨਬੱਧ ਹਾਂ। ਸਰਦਾਰ ਇਯਾਲੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ, ਅਸੀ ਸਾਰੇ ਆਪਣੀ ਮਾਂ ਪਾਰਟੀ ਅਤੇ ਪੰਥ ਦੀ ਨੁਮਾਇੰਦਾ ਜਮਾਤ ਨੂੰ ਪੁਨਰ ਸੁਰਜੀਤ ਕਰਨ ਲਈ ਆਪਣਾ ਕਾਰਜ ਕਰ ਰਹੇ ਹਾਂ।

ਇਸ ਲਈ ਸਾਨੂੰ ਕਿਸੇ ਧਿਰ ਜਾਂ ਲੀਡਰਸ਼ਿਪ ਤੋ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੈ, ਸਾਡੇ ਕੋਲ 1920 ਤੋਂ ਆਪਣਾ ਵਿਧਾਨ ਹੈ, ਆਪਣਾ ਨਿਸ਼ਾਨ ਅਤੇ ਆਪਣਾ ਦਫਤਰ ਹੈ,ਸੰਗਤ ਦੇ ਮਿਲ ਰਹੇ ਹੁੰਗਾਰੇ ਅਤੇ ਸਮਰਥਨ ਨਾਲ ਸ਼੍ਰੋਮਣੀ ਅਕਾਲੀ ਦਲ ਪੁਰਾਣੇ ਇਤਿਹਾਸ ਮੁਤਾਬਿਕ ਪੰਥ ਅਤੇ ਸੰਗਤ ਨੂੰ ਪ੍ਰਵਾਨ ਲੀਡਰਸ਼ਿਪ ਇਸ ਦੀ ਅਸਲੀ ਵਾਰਿਸ ਹੋਵੇਗੀ।

ਇਸ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦੇ ਜਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਨਿੱਜ ਪ੍ਰਸਤ ਅਤੇ ਪਰਿਵਾਰ ਪ੍ਰਸਤ ਸੋਚ ਵਾਲੀ ਲੀਡਰਸ਼ਿਪ ਦੀ ਅਗਵਾਈ ਦਾ ਖੁਮਿਆਜਾ ਅੱਜ ਪੰਥ ਅਤੇ ਪੰਥ ਦੀ ਨੁਮਾਇੰਦਾ ਖੇਤਰੀ ਪਾਰਟੀ ਭੁਗਤ ਰਹੀ ਹੈ। ਜੱਥੇਦਾਰ ਝੂੰਦਾਂ ਨੇ ਕਿਹਾ ਕਿ, ਦੋ ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਦੀ ਪੂਰਤੀ ਇੰਨ ਬਿੰਨ ਹੋਵੇਗੀ।

ਜੱਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਅੱਜ ਪੰਥ ਦੀ ਨੁਮਾਇਦਾ ਜਮਾਤ ਉਪਰ ਕਾਬਜ ਅਖੌਤੀ ਅਤੇ ਗੁਰੂ ਤੋ ਮੂੰਹ ਫੇਰੀ ਲੀਡਰਸ਼ਿਪ ਫ਼ਸੀਲ ਤੋ ਬਣੀ ਕਮੇਟੀ ਮੈਬਰਾਂ ਦੀ ਭਾਵਨਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਤੇ ਸਵਾਲ ਖੜੇ ਕਰਦੀ ਹੈ। ਸਰਦਾਰ ਝੂੰਦਾਂ ਨੇ ਅਖੌਤੀ ਲੀਡਰਸ਼ਿਪ ਨੂੰ ਦੋ ਟੁੱਕ ਜਵਾਬ ਦਿੰਦੇ ਕਿਹਾ ਕਿ, ਸਭ ਕੁਝ ਪੰਥ ਦੇ ਸਾਹਮਣੇ ਹੈ, ਫੈਸਲਾ ਪੰਥ ਨੇ ਕਰਨਾ ਹੈ। ਲੜਾਈ ਸਿਧਾਂਤਾ ਅਤੇ ਅਸੂਲਾਂ ਦੀ ਹੈ। ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਲੀਡਰਸ਼ਿਪ ਦੇਣ ਲਈ ਹਰ ਘਰ ਦੇ ਦਰਵਾਜੇ ਤੱਕ ਜਾਇਆ ਜਾਵੇਗਾ।

ਜੱਥੇਦਾਰ ਵਡਾਲਾ ਨੇ ਕਿਹਾ ਕਿ ਅੱਜ ਪੰਜਾਬ ਹੀ ਨਹੀਂ ਸਗੋ ਸਾਡੇ ਬਾਹਰ ਬੈਠੇ ਪੰਜਾਬੀਆਂ ਪਰਿਵਾਰਾਂ ਦੀ ਨਜਰ ਇਸ ਭਰਤੀ ਤੇ ਲੱਗੀ ਹੋਈ ਹੈ। ਸਭ ਚਾਹੁੰਦੇ ਹਨ ਕਿ ਪੰਜਾਬ ਅਤੇ ਪੰਥ ਨੂੰ ਅਜਿਹੀ ਲੀਡਰਸ਼ਿਪ ਮਿਲੇ ਜਿਹੜੀ ਟੁੱਟ ਚੁੱਕੇ ਸਿਆਸੀ ਵਿਸ਼ਵਾਸ ਦੀ ਪੂਰਤੀ ਕਰ ਸਕੇ।

ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਵਰਕਰ ਸਾਹਿਬਾਨਾਂ ਦੇ ਹਰ ਸਵਾਲ ਦਾ ਜਵਾਬ ਦਿੰਦੇ, ਵਰਕਰ ਸਾਹਿਬਾਨਾਂ ਦੇ ਤੌਖਲੇ ਨੂੰ ਦੂਰ ਕੀਤਾ। ਜੱਥੇਦਾਰ ਉਮੈਦਪੁਰੀ ਨੇ ਕਿਹਾ ਕਿ ਅੱਜ ਹਰ ਪੰਜਾਬੀ ਚਾਹੁੰਦਾ ਹੈ ਕਿ ਉਸ ਦੀ ਆਪਣੀ ਸਿਆਸੀ ਤਾਕਤ ਮਜ਼ਬੂਤ ਹੋਵੇ। ਇਸ ਲਈ ਓਹਨਾ ਦੀ ਪੂਰੀ ਕੋਸ਼ਿਸ਼ ਹੈ ਸਰਵ ਪ੍ਰਵਾਨਿਤ ਲੀਡਰਸ਼ਿਪ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਦੇ ਹੋਏ, ਮਜ਼ਬੂਤ ਹੱਥਾਂ ਵਿੱਚ ਦਿੱਤਾ ਜਾਵੇ।

ਅੱਜ ਦੀ ਸਮੀਖਿਆ ਮੀਟਿੰਗ ਵਿੱਚ ਬਿਖਰੀ ਹੋਈ ਅਤੇ ਕਮਜੋਰ ਹੋਈ ਪੰਥਕ ਸ਼ਕਤੀ ਦੇ ਚਿੰਤਾ ਪ੍ਰਗਟ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ, ਪੰਥਕ ਹਲਕਿਆਂ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਅੱਜ ਹਰ ਸਿੱਖ ਚਿੰਤਤ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ, ਇਹ ਦਿਨ ਇਸ ਲਈ ਵੇਖਣ ਨੂੰ ਮਿਲ ਰਹੇ ਹਨ, ਕਿਉ ਸਾਡੀ ਆਪਣੀ ਨੁਮਾਇਦਾ ਸਿਆਸੀ ਜਮਾਤ ਦੀ ਲੀਡਰਸ਼ਿਪ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੇ ਪਹਿਰਾ ਨਹੀਂ ਦਿੱਤਾ।

ਇਸ ਸਮੀਖਿਆ ਮੀਟਿੰਗ ਵਿੱਚ ਆਪਣੇ ਸੁਝਾਅ ਪੇਸ਼ ਕਰਦੇ ਹੋਏ ਮਿਸਲ ਸਤਲੁਜ ਦੇ ਆਗੂ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਅੱਜ ਵੱਡੀ ਅਤੇ ਡੂੰਘੀ ਪੱਧਰ ਤੇ ਪੰਥਕ ਅਤੇ ਸਿਆਸੀ ਖਲਾਅ ਪੈਦਾ ਹੋ ਚੁੱਕਾ ਹੈ।

ਇਸ ਖਲਾਅ ਨੂੰ ਪੂਰਾ ਕਰਨ ਦਾ ਸਹੀ ਰਸਤਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋ ਹੋਏ ਹੁਕਮਨਾਮਾ ਸਾਹਿਬ ਨੇ ਜਰੂਰ ਦਿਖਾ ਦਿੱਤਾ, ਪਰ ਹੁਣ ਇਸ ਜ਼ਿੰਮੇਵਾਰੀ ਨੂੰ ਪੂਰਾ ਕਰਨਾ ਜਿੱਥੇ ਭਰਤੀ ਕਮੇਟੀ ਮੈਬਰਾਂ ਤੋ ਉਮੀਦ ਹੈ ਉਥੇ ਹੀ ਸੂਬੇ ਭਰ ਦੇ ਲੋਕਾਂ ਤੋਂ ਵੀ ਆਸ ਹੈ ਕਿ ਨਿਗਾਹੇ ਵੱਲ ਜਾ ਰਹੇ ਪੰਜਾਬ ਨੂੰ ਬਚਾਉਣ ਲਈ ਓਹਨਾ ਦਾ ਵੀ ਸਾਥ ਮਿਲੇਗਾ।

ਇਸ ਸਮੀਖਿਆ ਮੀਟਿੰਗ ਵਿੱਚ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਜਿੱਥੇ ਮੰਚ ਤੋਂ ਵਰਕਰ ਸਾਹਿਬਾਨਾਂ ਨੂੰ ਲੀਡਰਸ਼ਿਪ ਦੇ ਰੂਬਰੂ ਕਰਵਾਇਆ ਉਥੇ ਹੀ 18 ਮਾਰਚ ਤੋਂ ਲੈਕੇ ਹੁਣ ਤੱਕ ਭਰਤੀ ਸਬੰਧੀ ਭੇਜੀ ਗਈ ਮੈਂਬਰਸ਼ਿਪ ਅਤੇ ਵਾਪਿਸ ਆ ਚੁੱਕੀ ਭਰਤੀ ਦੀ ਜਾਣਾਕਰੀ ਵੀ ਲੀਡਰਸ਼ਿਪ ਅਤੇ ਵਰਕਰਾਂ ਨਾਲ ਸਾਂਝਾ ਕੀਤੀ ਗਈ।

ਅੱਜ ਦੀ ਅਹਿਮ ਸਮੀਖਿਆ ਮੀਟਿੰਗ ਵਿਚ ਸੂਬੇ ਭਰ ਤੋਂ ਜਿੱਥੇ ਸਰਗਰਮ ਵਰਕਰ ਸਾਹਿਬਾਨਾਂ ਨੇ ਹਾਜ਼ਰੀ ਲਗਵਾਈ ਉਥੇ ਹੀ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਐਸਜੀਪੀਸੀ ਪ੍ਰਧਾਨ,ਪਰਮਿੰਦਰ ਸਿੰਘ ਢੀਂਡਸਾ ਸਾਬਕਾ ਮੰਤਰੀ, ਬਲਦੇਵ ਸਿੰਘ ਮਾਨ ਸਾਬਕਾ ਮੰਤਰੀ,ਸਰਵਨ ਸਿੰਘ ਫਿਲੌਰ ਸਾਬਕਾ ਮੰਤਰੀ, ਜੱਥੇਦਾਰ ਸੁੱਚਾ ਸਿੰਘ ਛੋਟੇਪੁਰ,ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ, ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਸਤਵਿੰਦਰ ਕੌਰ ਧਾਲੀਵਾਲ ਸਾਬਕਾ ਸਾਂਸਦ,

ਜਸਟਿਸ ਨਿਰਮਲ ਸਿੰਘ ਸਾਬਕਾ ਵਿਧਾਇਕ,ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਵਿਧਾਇਕ, ਸੁਖਵਿੰਦਰ ਸਿੰਘ ਔਲਖ ਸਾਬਕਾ ਵਿਧਾਇਕ,ਬਰਜਿੰਦਰ ਸਿੰਘ ਬਰਾੜ, ਬੀਬੀ ਪਰਮਜੀਤ ਕੌਰ ਲਾਂਡਰਾਂ ਮੈਬਰ,ਐਸਜੀਪੀਸੀ,ਕਰਨੈਲ ਸਿੰਘ ਪੀਰਮੁਹੰਮਦ, ਰਾਜ ਬਲਵਿੰਦਰ ਸਿੰਘ ਮਰਾੜ, ਗੁਰਿੰਦਰ ਸਿੰਘ ਗੋਗੀ ਸਮੇਤ ਹਰ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਰਹੀ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼