Wednesday, June 18, 2025
spot_img
spot_img
spot_img
spot_img

Akali Dal ਦੀ ਪੁਨਰ ਸੁਰਜੀਤੀ ਲਈ ਬਣੀ ਭਰਤੀ ਕਮੇਟੀ ਦਾ Moga ਇਕੱਠ ਅਕਾਲੀ ਵਰਕਰਾਂ ਦੀ ਮਿਹਨਤ ਦਾ ਨਤੀਜਾ: Ayali

ਯੈੱਸ ਪੰਜਾਬ
ਮੋਗਾ/ਚੰੜੀਗੜ,  17 ਮਈ, 2025

Sri Akal Takht Sahib ਦੀ ਫ਼ਸੀਲ ਤੋਂ Shiromani Akali Dal ਦੀ ਪੁਨਰ ਸੁਰਜੀਤੀ ਲਈ ਬਣੀ ਭਰਤੀ ਕਮੇਟੀ ਮੈਂਬਰਾਂ ਸਰਦਾਰ Manpreet Singh Iyali, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਵੱਡੀ ਸਿਆਸੀ ਕਾਨਫਰੰਸ ਦਾ ਰੂਪ ਧਾਰਨ ਕਰਦੀ ਅਹਿਮ ਮੀਟਿੰਗ ਮੋਗਾ ਵਿੱਚ ਹੋਈ।

ਮੀਟਿੰਗ ਨੂੰ ਵੱਡੀ ਜਲਸੇ ਵਿੱਚ ਬਦਲਣ ਵਿੱਚ ਜਿੱਥੇ ਸਮੁੱਚੇ ਜ਼ਿਲੇ ਦੇ ਅਕਾਲੀ ਜੱਥੇ ਦਾ ਯੋਗਦਾਨ ਰਿਹਾ ਉਥੇ ਹੀ ਮਰਹੂਮ ਜੱਥੇਦਾਰ ਤੋਤਾ ਸਿੰਘ ਦੇ ਬੇਟੇ ਬਰਜਿੰਦਰ ਸਿੰਘ ਬਰਾੜ ਤੋ ਇਲਾਵਾ ਜਗਤਾਰ ਸਿੰਘ ਬਰਾੜ ਸਪੁੱਤਰ ਮਰਹੂਮ ਸਾਧੂ ਸਿੰਘ ਰਾਜੇਆਣਾ, ਬਲਦੇਵ ਸਿੰਘ ਮਾਣੂੰਕੇ,ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਅਤੇ ਜਿਲਾ ਜੱਥਾ ਪ੍ਰਧਾਨ ਅਮਰਜੀਤ ਸਿੰਘ ਲੰਡੇਕੇ ਅਤੇ ਸਮੁੱਚੀ ਲੀਡਰਸਿੱਪ ਦੀ ਸਖ਼ਤ ਮਿਹਨਤ ਰਹੀ।

ਇਸ ਵੱਡੀ ਸਿਆਸੀ ਕਾਨਫਰੰਸ ਬਣੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕੈਨੇਡਾ ਵਿੱਚ ਮੈਂਬਰ ਪਾਰਲੀਮੈਟ ਚੁਣੇ 22 ਪੰਜਾਬੀਆਂ ਨੂੰ ਵਧਾਈ ਦਿੰਦੇ, ਮੋਗਾ ਦੀ ਧਰਤੀ ਦੇ ਜੰਮਪਲ ਪੰਜ ਮੈਂਬਰਾਂ ਦਾ ਜਿਕਰ ਕਰਦਿਆਂ, ਕਿਹਾ ਕਿ ਅੱਜ ਸਾਡੇ ਪੰਜਾਬੀ ਦੁਨੀਆਂ ਭਰ ਦੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ, ਪਰ ਬਦਕਿਸਮਤੀ ਹੈ ਕਿ ਸਿੱਖਾਂ ਦੀ ਨੁਮਾਇਦਾ ਅਤੇ ਪੰਜਾਬ ਦੀ ਮਾਂ ਪਾਰਟੀ ਆਪਣੀ ਲੀਡਰਸ਼ਿਪ ਦੀਆਂ ਗਲਤੀਆਂ ਕਰਕੇ ਨਿਘਾਰ ਵੱਲ ਜਾ ਚੁੱਕੀ ਹੈ।

ਸਰਦਾਰ ਇਯਾਲੀ ਨੇ ਕਿਹਾ ਕਿ ਨਿੱਜ ਸਵਾਰਥ ਵਾਲੀ ਲੀਡਰਸ਼ਿਪ ਦੀਆਂ ਗਲਤੀਆਂ ਦਾ ਖੁਮਿਆਜਾ ਵਰਕਰਾਂ ਅਤੇ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਭੁਗਤਿਆ। ਤਿਆਗ, ਸੇਵਾ ਅਤੇ ਕੁਰਬਾਨੀ ਦਾ ਜਜ਼ਬਾ ਗੁਆ ਚੁੱਕੀ ਲੀਡਰਸ਼ਿਪ ਸਾਹਮਣੇ ਝੂੰਦਾਂ ਕਮੇਟੀ ਨੇ ਵਰਕਰਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੀ ਰਿਪੋਰਟ ਰੱਖੀ ਪਰ ਲੀਡਰਸ਼ਿਪ ਨੇ ਉਸ ਨੂੰ ਇੱਕ ਵਿਅਕਤੀ ਵਿਸ਼ੇਸ਼ ਦੀ ਸਿਆਸਤ ਨੂੰ ਬਚਾਉਣ ਲਈ ਅੱਖੋ ਪਰੋਖੇ ਕਰ ਦਿੱਤਾ।

ਸਰਦਾਰ ਇਯਾਲੀ ਨੇ ਪੰਥ ਅਤੇ ਪੰਜਾਬ ਦੀ ਕਮਜੋਰ ਹੋ ਚੁੱਕੀ ਪਕੜ ਦੇ ਨੁਕਸਾਨ ਦੀ ਗੱਲ ਕਰਦਿਆਂ ਕਿਹਾ ਕਿ, ਇਸ ਦਾ ਵੀ ਨੁਕਸਾਨ ਪੰਜਾਬ ਨੇ ਭੁਗਤਿਆ। ਵੱਡੇ ਮਸਲੇ ਜਿਨ੍ਹਾਂ ਵਿੱਚ ਪਾਣੀਆਂ ਦਾ ਵੱਡਾ ਮਸਲਾ, ਸਾਡੇ ਪਾਣੀਆਂ ਦੀ ਲੁੱਟ ਹੋਣ ਲੱਗੀ, ਰਾਜਧਾਨੀ ਤੋ ਲੈਕੇ ਪੰਜਾਬੀ ਬੋਲਦੇ ਇਲਾਕੇ ਖੋਹੇ ਗਏ, ਪਰ ਸਾਡੀ ਅਵਾਜ਼ ਨਹੀਂ ਸੁਣੀ ਜਾ ਰਹੀ।

ਬੰਦੀ ਸਿੰਘਾਂ ਦੀ ਰਿਹਾਈ ਲਈ 25 ਲੱਖ ਦਸਤਖਤਾਂ ਵਾਲੀ ਫਾਈਲ ਨੂੰ ਦਿੱਲੀ ਫੜਨ ਲਈ ਤਿਆਰ ਨਹੀਂ, ਸਾਡੀ ਲੀਡਰਸ਼ਿਪ ਨੇ ਆਖਰੀ ਮੌਕੇ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਮਾਰਚ ਨੂੰ ਕੈਂਸਲ ਕਰ ਦਿੱਤਾ, ਜਿਸ ਤੇ ਅੱਜ ਤੱਕ ਜਵਾਬ ਨਹੀਂ ਮਿਲਿਆ।

ਇਸ ਮੌਕੇ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੁਣ ਫੈਸਲਾ ਕਰਨ ਦੀ ਘੜੀ ਹੈ। ਜੱਥੇਦਾਰ ਵਡਾਲਾ ਨੇ ਆਪਣੀ ਵਿਦੇਸ਼ੀ ਫੇਰੀ ਦੀ ਸਾਂਝ ਪਾਉਂਦੇ ਕਿਹਾ ਕਿ ਇੰਗਲੈਂਡ ਵਰਗੇ ਮੁਲਕਾਂ ਵਿੱਚ ਬੈਠੇ ਪੰਜਾਬੀ, ਪੰਜਾਬ ਤੇ ਨਜਰ ਲਗਾਈ ਬੈਠੇ ਹੋਏ ਹਨ। ਜੱਥੇਦਾਰ ਵਡਾਲਾ ਨੇ ਕਿਹਾ ਕਿ ਬੇਸ਼ਕ ਅੱਜ ਪੰਥਕ ਸੰਕਟ ਸਭ ਦੇ ਸਾਹਮਣੇ ਹੈ।

ਨਵੀਂ ਲੀਡਰਸ਼ਿਪ ਦੇ ਉਭਾਰ ਅਤੇ ਉਥਾਨ ਲਈ ਵੱਡੀ ਚੁਣੌਤੀ ਹੈ, ਪਰ ਜਿਸ ਤਰਾਂ ਦਾ ਹੁੰਗਾਰਾ ਮਿਲ ਰਿਹਾ ਹੈ, ਪੰਜਾਬ ਅਤੇ ਪੰਥ ਹਿਤੈਸ਼ੀ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਇੱਕ ਸਮਰਪਿਤ ਲੀਡਰਸ਼ਿਪ ਦਾ ਉਭਾਰ ਹੋਣਾ ਯਕੀਨੀ ਹੈ ਅਤੇ ਨੌਜਵਾਨ ਪੀੜੀ ਅਗਵਾਈ ਲਈ ਤਿਆਰ ਹੋ ਚੁੱਕੀ ਹੈ।

ਜੱਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਭਰਤੀ ਕਮੇਟੀ ਦੇ ਫ਼ਰਜ਼ ਅਤੇ ਮਿਲੀ ਜ਼ਿੰਮੇਵਾਰੀ ਦੀ ਗੱਲ ਕਰਦਿਆਂ ਕਿਹਾ ਕਿ, ਉਹ ਕੁਝ ਬਣਨ (ਅਹੁਦਾ ਲੈਣ) ਨਹੀਂ ਕੁੱਝ ਕਰਨ (ਪੰਥ ਅਤੇ ਪੰਜਾਬ ਦੀ ਸੇਵਾ) ਲਈ ਆਏ ਹਨ, ਜਿਸ ਲਈ ਉਹ ਵਚਨਬੱਧ ਹਨ। ਜੱਥੇਦਾਰ ਝੂੰਦਾਂ ਨੇ ਅਤੀਤ ਨੂੰ ਸੰਗਤ ਸਾਹਮਣੇ ਰੱਖਦਿਆਂ ਕਿਹਾ ਕਿ, ਅੱਜ ਪੰਥ ਪ੍ਰਸਤ ਅਤੇ ਪੰਜਾਬ ਪ੍ਰਸਤ ਲੋਕ ਚਿੰਤਤ ਹਨ, ਕਿਉ ਕਿ ਜਿਸ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਅਗਵਾਈ ਕਰਨੀ ਸੀ, ਓਹ ਜਮਾਤ ਗੈਰ ਪੰਥਕ ਹੱਥਾਂ ਵਿੱਚ ਚਲੀ ਗਈ।

ਉਸ ਲੀਡਰਸ਼ਿਪ ਲਈ ਸੱਤਾ ਅਤੇ ਨਿੱਜ ਪ੍ਰਸਤ ਪਹਿਲ ਕਦਮੀ ਹੋ ਗਈ। ਜੱਥੇਦਾਰ ਝੂੰਦਾਂ ਨੇ ਕਿਹਾ ਕਿ ਪੰਥਕ ਪਾਰਟੀ ਤੇ ਕਾਬਜ ਗੈਰ ਜਿੰਮੇਵਾਰਨਾ ਲੀਡਰਸ਼ਿਪ ਦੀ ਕਾਰਜਕੁਸ਼ਲਤਾ ਕਰਕੇ ਸਾਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਦਰਦ ਭਰਿਆ ਨਜਰ ਆਉਂਦਾ ਹੈ।

ਅਸੀਂ ਪੰਥ ਅਤੇ ਪੰਜਾਬ ਨੂੰ ਮਜ਼ਬੂਤ, ਤਿਆਗ, ਸਮਰਪਤ ਭਾਵਨਾ ਵਾਲੀ ਲੀਡਰਸ਼ਿਪ ਦੇਣ ਲਈ ਤਤਪਰ ਹਾਂ, ਜਿਹੜੀ ਲੀਡਰਸ਼ਿਪ ਆਉਣ ਵਾਲੇ ਸਮੇਂ ਵਿੱਚ ਪੰਥ ਅਤੇ ਪੰਜਾਬ ਦੀ ਅਗਵਾਈ ਕਰਨ ਦੇ ਨਾ ਸਿਰਫ ਸਮਰੱਥ ਹੋਵੇ ਸਗੋ ਅਕਾਲੀ ਦਲ ਦੇ ਇਤਿਹਾਸ ਤੋਂ ਸਿੱਖਦੇ ਹੋਏ ਪੰਥ ਅਤੇ ਪੰਜਾਬ ਦੇ ਮੁੱਦਿਆਂ ਦੀ ਲੜਾਈ ਲੜ ਸਕੇ।

ਜਥੇਦਾਰ ਸੰਤਾ ਸਿੰਘ ਉਮੈਦਪੁਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਪੰਥਕ ਜਮਾਤ ਨੂੰ ਸੌ ਸਾਲ ਬਾਅਦ ਪੁਨਰ ਸੁਰਜੀਤੀ ਦੀ ਲੋੜ ਪਈ ਹੈ, ਕਿਉਂ ਕਿ ਜਿਹੜੀ ਲੀਡਰਸ਼ਿਪ ਨੇ ਪਿਛਲੇ 25 ਸਾਲ ਤੋਂ ਕਬਜਾ ਕਰ ਰੱਖਿਆ ਹੈ, ਉਹ ਨਿੱਜ ਪ੍ਰਸਤ ਅਤੇ ਪਰਿਵਾਰ ਪ੍ਰਸਤ ਦੀ ਧਾਰਨੀ ਹੋ ਚੁੱਕੀ ਹੈ।

ਅੱਜ ਇੱਕ ਪਰਿਵਾਰ ਅਤੇ ਇੱਕ ਵਿਅਕਤੀ ਵੱਲੋ ਆਪਣੀ ਮਨ ਮਰਜੀ ਦੇ ਫੈਸਲੇ ਕਰਵਾਏ ਜਾਂਦੇ ਹਨ, ਸਾਡੀਆਂ ਤਿੰਨ ਵੱਡੀਆਂ ਸੰਸਥਾਵਾਂ ਸ੍ਰੀ ਅਕਾਲ ਤਖ਼ਤ ਸਾਹਿਬ, ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਮਾਣ ਮਰਿਯਾਦਾ ਨੂੰ ਛਿੱਕੇ ਟੰਗਿਆ ਜਾ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਤੇ ਕਾਬਜ ਲੀਡਰਸ਼ਿਪ ਤੇ ਤਿੱਖਾ ਹਮਲਾ ਬੋਲਦਿਆਂ ਓਹਨਾ ਕਿਹਾ ਕਿ, ਅਕਾਲ ਤਖ਼ਤ ਤੋਂ ਮੂੰਹ ਫੇਰਨ ਵਾਲੇ ਅਤੇ ਪਿੱਠ ਕਰਨ ਵਾਲੇ ਕਦੇ ਅਕਾਲੀ ਕਹਾਉਣ ਦੇ ਹੱਕਦਾਰ ਨਹੀਂ ਹੋ ਸਕਦੇ, ਇਹਨਾਂ ਲੋਕਾਂ ਨੂੰ ਬਾਦਲ ਦਲ ਜਾਂ ਭਗੌੜਾ ਦਲ ਨਾਲ ਜਾਣਿਆ ਜਾਵੇਗਾ।

ਇਸ ਮੌਕੇ ਬੀਬੀ ਸਤਵੰਤ ਕੌਰ ਨੇ ਆਪਣੇ ਭਾਸ਼ਣ ਦੌਰਾਨ ਹਾਜਰ ਸੰਗਤਾਂ ਦੀਆਂ ਅੱਖਾਂ ਨੂੰ ਨਮ ਕਰਦੇ ਇਤਹਾਸਿਕ ਝਰੋਖੇ ਵਿੱਚੋਂ ਪੰਥਕ ਸ਼ਹਾਦਤਾਂ ਦਾ ਜਿਕਰ ਕੀਤਾ।

ਬੀਬੀ ਸਤਵੰਤ ਕੌਰ ਨੇ ਮੁਗਲ ਦਰਬਾਰ ਦੀ ਨਵਾਬੀ ਠੁਕਰਾਉਣ ਦੀ ਘਟਨਾ ਦਾ ਜਿਕਰ ਕਰਕੇ ਜਿੱਥੇ ਸਿੰਘਾਂ ਦੇ ਉੱਚੇ ਕਿਰਦਾਰ ਨੂੰ ਪੇਸ਼ ਕੀਤਾ ਉਥੇ ਹੀ ਸਰਹੰਦ ਦੀ ਕਚਹਿਰੀ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਵੇਲੇ ਚੁੱਪ ਰਹਿਣ ਦੀ ਗੱਲ ਦਾ ਜਿਕਰ ਕਰਕੇ ਉਸ ਚੁੱਪ ਨੂੰ ਸੂਬਾ ਸਰਹੰਦ ਵਲੋਂ ਆਪਣੀ ਸਹਿਮਤੀ ਦੇ ਰੂਪ ਵਿੱਚ ਵਰਤਣ ਦਾ ਜਿਕਰ ਕਰਕੇ ਉਸ ਚੁੱਪ ਦੀ ਸਜਾ ਕਿਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਮਿਲੀ,

ਉਸ ਚੁੱਪ ਦਾ ਵਾਸਤਾ ਪਾਉਂਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਅੱਜ ਤੁਹਾਡੀ ਚੁੱਪ ਕਿਤੇ ਸਜ਼ਾ ਨਾ ਬਣ ਜਾਵੇ ਇਸ ਕਰਕੇ ਅੱਜ ਜਾਗਣ ਦਾ ਵੇਲਾ ਹੈ। ਅੱਜ ਪੰਥ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂੰਹ ਫੇਰ ਚੁੱਕੀ ਲੀਡਰਸ਼ਿਪ ਤੋਂ ਪੰਥ ਦੀ ਨੁਮਾਇਦਾ ਜਮਾਤ ਦੀ ਵਾਂਗਡੋਰ ਆਪਣੇ ਹੱਥ ਲੈਣ ਦਾ ਸਮਾਂ ਹੈ, ਜਿਸ ਲਈ ਉਹਨਾਂ ਨੇ ਨੋਜਵਾਨਾਂ ਨੂੰ ਖਾਸ ਅਪੀਲ ਕੀਤੀ ਕਿ ਓਹ ਅੱਗੇ ਆਉਣ ਅਤੇ ਪੰਥ ਦੀ ਨੁਮਾਇਦਾ ਜਮਾਤ ਦੀ ਅਗਵਾਈ ਲਈ ਤਿਆਰ ਰਹਿਣ।

ਇਸ ਮੌਕੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਭਰਤੀ ਮੁਹਿੰਮ ਵਿੱਚ ਸਰਗਰਮ ਰੂਪ ਵਿੱਚ ਸ਼ਾਮਲ ਹੋਣ ਤੇ ਮਰਹੂਮ ਜੱਥੇਦਾਰ ਤੋਤਾ ਸਿੰਘ ਨੂੰ ਚੇਤੇ ਕਰਦਿਆਂ ਕਿਹਾ, ਅੱਜ ਅਜਿਹੇ ਪਰਿਵਾਰਾਂ ਨੂੰ ਅੱਗੇ ਆਕੇ ਹੰਭਲਾ ਮਾਰਨ ਦੀ ਲੋੜ ਹੈ।

ਇਸ ਮੌਕੇ ਸਰਦਾਰ ਬਰਜਿੰਦਰ ਸਿੰਘ ਬਰਾੜ ਨੇ ਜਿੱਥੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਉਥੇ ਹੀ ਆਪਣੇ ਜ਼ੋਸ਼ੀਲੇ ਮੰਚ ਸੰਚਾਲਨ ਨਾਲ ਹਾਜ਼ਰ ਸੰਗਤਾਂ ਵਿੱਚ ਜੋਸ਼ ਭਰਨ ਦਾ ਕੰਮ ਕੀਤਾ।

ਅੱਜ ਦੀ ਮੀਟਿੰਗ ਵਿੱਚ ਗੁਰਜੰਟ ਸਿੰਘ ਭੁੱਟੋ, ਬਲਦੇਵ ਸਿੰਘ ਲੰਗੇਂਆਣਾ, ਸੁਖਵਿੰਦਰ ਸਿੰਘ, ਭਗਵਾਨ ਸਿੰਘ ਅਟਾਰੀ, ਦਵਿੰਦਰ ਸਿੰਘ ਰਣੀਆਂ, ਕਾਕਾ ਬਰਾੜ, ਹਰ ਭੁਪਿੰਦਰ ਸਿੰਘ ਲਾਡੀ, ਬਲਜੀਤ ਸਿੰਘ ਜਸ, ਸੋਨੀ ਲੋਪੋ ਤੋ ਇਲਾਵਾ ਵੱਡੀ ਗਿਣਤੀ ਵਿੱਚ ਐੱਮਸੀ ਸਾਹਿਬਾਨ, ਮੌਜੂਦਾ ਅਤੇ ਸਾਬਕਾ ਸਰਪੰਚ ਸਾਹਿਬਾਨ ਅਤੇ ਪੰਚ ਤੋ ਇਲਾਵਾ ਪੂਰੇ ਮੋਗਾ ਜਿਲੇ ਦੇ ਚਾਰੋਂ ਹਲਕਿਆਂ ਦੇ ਵਰਕਰਾਂ ਨੇ ਹਾਜ਼ਰੀ ਲਗਵਾਈ।

ਅਹਿਮ ਖ਼ਬਰਾਂ

[td_block_social_counter custom_title="ਸਾਡੇ ਨਾਲ ਜੁੜੋ" block_template_id="td_block_template_17" header_color="#32c4db" facebook="yespunjab" twitter="yespunjab" f_header_font_transform="capitalize" f_header_font_weight="700"]

Yes Punjab TV

ਸਿੱਖ ਜਗ਼ਤ

ਮਨੋਰੰਜਨ

ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: Sandhwan ਨੇ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ Ammy Virk ਨਾਲ ਕੀਤੀ ਮੀਟਿੰਗ

ਯੈੱਸ ਪੰਜਾਬ ਚੰਡੀਗੜ੍ਹ, 7 ਜੂਨ, 2025 Punjab ਵਿਧਾਨ ਸਭਾ ਸਪੀਕਰ ਸ. Kultar Singh Sandhwan ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ...

Raj Mawar ਦਾ ਨਵਾਂ ਗੀਤ “ਝੂਠ ਬੋਲਣਾ” ਦਿਲ ਨੂੰ ਛੂਹਣ ਵਾਲਾ ਰਿਲੀਜ਼

ਯੈੱਸ ਪੰਜਾਬ 26 ਮਈ, 2025 ਆਪਣੀ ਗਹਿਰੀ ਅਤੇ ਜਜ਼ਬਾਤੀ ਆਵਾਜ਼ ਲਈ ਮਸ਼ਹੂਰ Raj Mawar ਆਪਣਾ ਨਵਾਂ ਰੋਮਾਂਟਿਕ ਗੀਤ “ਝੂਠ ਬੋਲਣਾ” ਲੈ ਕੇ ਵਾਪਸ ਆਏ ਹਨ। ਇਹ ਗੀਤ...

Lakhwinder Wadali ਦੀ ਸੂਫੀ ਸ਼ਾਇਰੀ ਅਤੇ ਚਰਚਿਤ ਗੀਤਾਂ ਨੇ ਰੁਸ਼ਨਾਈ ਸੁਰਮਈ ਸ਼ਾਮ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 25 ਮਈ, 2025 ਬੀਤੀ ਰਾਤ ਸ਼ਾਨ-ਏ-ਪੰਜਾਬ ਕਲੱਬ ਵੱਲੋਂ ਪਾਲ ਪ੍ਰੋਡਕਸ਼ਨ ਈਵੈਂਟ ਮੈਨਜਮੈਂਚ ਦੇ ਸਹਿਯੋਗ ਨਾਲ ਪ੍ਰਸਿੱਧ ਪੰਜਾਬੀ ਸੂਫੀ ਅਤੇ ਸਭਿਆਚਾਰਕ ਗੀਤਾਂ ਦੇ...

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

ਖ਼ੇਡ ਖ਼ਬਰ

Gatka Pythian Games ਚ ਸ਼ਾਮਲ – ਕੌਮਾਂਤਰੀ ਮੁਕਾਬਲੇ ਹੋਣਗੇ ਅਗਲੇ ਸਾਲ: Bijender Goel

ਯੈੱਸ ਪੰਜਾਬ ਚੰਡੀਗੜ੍ਹ/ਨਵੀਂ ਦਿੱਲੀ, 13 ਜੂਨ, 2025 Gatka ਖੇਡ ਨੂੰ ਬਾਕਾਇਦਾ ਪੀਥੀਅਨ ਸੱਭਿਆਚਾਰਕ ਖੇਡਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ ਅਤੇ ਅਗਲੇ ਸਾਲ ਮਾਸਕੋ ਵਿੱਚ ਹੋਣ...

Tarn Taran ਦੀਆਂ ਸੁਖਮਨਦੀਪ ਕੌਰ ਅਤੇ ਕਿਰਨਦੀਪ ਕੌਰ Kurash Championship ਟੀਮ ਲਈ ਸਿਲੈਕਟ

ਯੈੱਸ ਪੰਜਾਬ ਤਰਨ ਤਾਰਨ, 31 ਮਈ, 2025 ਪੜਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਆਪਣੀ ਯੋਗਤਾ ਸਿੱਧ ਕਰਦੀ ਹੈ, ਕਿ ਜ਼ਿਲ੍ਹਾ Tarn Taran ਦੀਆਂ ਸ਼ਹਿਜ਼ਾਦੀਆਂ ਨੇ...

Sacramento ਵਿੱਚ ਕਰਵਾਏ ਗਏ ਕਬੱਡੀ ਕੱਪ ਵਿੱਚ ਐਤਕਾਂ New York Metro ਤੇ Kings Club Sacramento ਨੇ ਸਾਂਝੇ ਤੌਰ ਤੇ ਟਰਾਫੀ ਜਿੱਤੀ

ਹੁਸਨ ਲੜੋਆ ਬੰਗਾ ਸੈਕਰਮੈਂਟੋ,  ਕੈਲੀਫੋਰਨੀਆ, 31 ਮਈ, 2025 ਕਿੰਗਸ ਸਪੋਰਟਸ ਕਲਚਰ ਕਲੱਬ ਆਫ Sacramento ਵੱਲੋਂ ਕਰਵਾਏ ਗਏ Kabaddi Cup ਦੇ ਵਿੱਚ ਐਤਕਾਂ ਵੀ ਵੱਖ ਵੱਖ ਟੀਮਾਂ ਨੇ...

ਵਿਕਟਰ ਮਿਨੀ ਪੰਜਾਬ ਸਟੇਟ ਰੈਂਕਿੰਗ Badminton Tournament ਜਲੰਧਰ ‘ਚ ਸ਼ੁਰੂ

ਯੈੱਸ ਪੰਜਾਬ ਜਲੰਧਰ, 30 ਮਈ, 2025 ਵਿਕਟਰ ਮਿਨੀ Punjab State Ranking Badminton Tournament ਦੀ ਸ਼ੁਰੂਆਤ ਅੱਜ ਰਾਇਜ਼ਾਦਾ ਹੰਸਰਾਜ ਬੈਡਮਿੰਟਨ ਸਟੇਡਿਅਮ, ਜਲੰਧਰ ਵਿੱਚ ਜੋਸ਼ ਅਤੇ ਉਤਸ਼ਾਹ ਨਾਲ...

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼