Thursday, March 20, 2025
spot_img
spot_img
spot_img
spot_img

Akali Dal ਦੇ ਵਫਦ ਵੱਲੋਂ Harjinder Singh Dhami ਨਾਲ ਮੁਲਾਕਾਤ, SGPC ਪ੍ਰਧਾਨ ਵਜੋਂ ਸੇਵਾਵਾਂ ਨਿਭਾਉਂਦੇ ਰਹਿਣ ਦੀ ਕੀਤੀ ਅਪੀਲ

ਯੈੱਸ ਪੰਜਾਬ
ਚੰਡੀਗੜ੍ਹ/ਹੁਸ਼ਿਆਰਪੁਰ, 19 ਫਰਵਰੀ, 2025

Shiromani Akali Dal ਦੇ ਇਕ ਉੱਚ ਪੱਧਰੀ ਵਫਦ ਨੇ ਅੱਜ ਐਡਵੋਕੇਟ Harjinder Singh Dhami ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਆਗੂ Dr Daljit Singh Cheema ਨੇ ਦੱਸਿਆ ਕਿ ਵਫਦ ਨੇ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰ ਕੇ ਉਹ ਹਾਲਾਤ ਸਮਝਣ ਦੀ ਕੋਸ਼ਿਸ਼ ਕੀਤੀ ਜਿਹਨਾਂ ਕਾਰਣ ਉਹਨਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਸਤੀਫਾ ਦਿੱਤਾ।

ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਐਡਵੋਕੇਟ Dhami ਨੇ ਮਾਨਸਿਕ ਪੀੜਾ ਕਾਰਣ ਅਸਤੀਫਾ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਕੁਝ ਚੀਜ਼ਾਂ ਦਿਲ ਨੂੰ ਲਗਾ ਲਈਆਂ ਜਿਸ ਕਾਰਣ ਉਹਨਾਂ ਅਚਨਚੇਤ ਅਸਤੀਫਾ ਦੇ ਦਿੱਤਾ। ਉਹਨਾਂ ਕਿਹਾ ਕਿ ਅਸੀਂ ਐਡਵੋਕੇਟ ਧਾਮੀ ਨੂੰ ਭਰੋਸਾ ਦੁਆਇਆ ਹੈ ਕਿ ਸਾਰੀ ਪਾਰਟੀ ਉਹਨਾਂ ਦੇ ਨਾਲ ਹੈ ਤੇ ਇਸ ਅਹਿਮ ਸਮੇਂ ਵਿਚ ਪੰਥ ਨੂੰ ਉਹਨਾਂ ਦੀ ਲੀਡਰਸ਼ਿਪ ਦੀ ਜ਼ਰੂਰਤ ਹੈ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਐਡਵੋਕੇਟ ਧਾਮੀ ਦੇ ਅਸਤੀਫੇ ਨਾਲ ਜੁੜੇ ਸਾਰੇ ਮਸਲੇ ਨੂੰ ਹੱਲ ਕਰਨਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਅਸੀਂ ਉਹਨਾਂ ਨਾਲ ਨਿਰੰਤਰ ਗੱਲਬਾਤ ਕਰਦੇ ਰਹਾਂਗੇ ਤੇ ਸਾਰੇ ਮਸਲਿਆਂ ਦੇ ਹੱਲ ਵਾਸਤੇ ਕੰਮ ਕਰਾਂਗੇ।

ਡਾ. ਚੀਮਾ ਨੇ ਇਹ ਵੀ ਕਿਹਾ ਕਿ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵਾਸਤੇ ਵੱਡਮੁੱਲਾ ਯੋਗਦਾਨ ਪਾਇਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਕਾਬਲੀਅਤ ਤੇ ਇਮਾਨਦਾਰੀ ਕਾਰਣ ਹੀ ਉਹਨਾਂ ਨੂੰ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵਿਚ ਅਹਿਮ ਰੁਤਬੇ ਮਿਲੇ ਹਨ। ਉਹਨਾਂ ਕਿਹਾ ਕਿ ਕਈ ਵਾਰ ਸੰਸਥਾਵਾਂ ਨੂੰ ਆਪਣੇ ਫਰਜ਼ ਨਿਭਾਉਂਦਿਆਂ ਸਖ਼ਤ ਫੈਸਲੇ ਲੈਣੇ ਪੈਂਦੇ ਹਨ। ਉਹਨਾਂ ਕਿਹਾ ਕਿ ਅਜਿਹਾ ਕਰਨਾ ਇਸ ਲਈ ਵੀ ਜ਼ਰੂਰੀ ਹੈ ਕਿਉਂਕਿ ਸ਼੍ਰੋਮਣੀ ਕਮੇਟੀ ਪਾਰਲੀਮੈਂਟ ਦੇ ਐਕਟ ਤਹਿਤ ਬਣਾਈ ਗਈ ਸੀ ਤੇ ਇਸਨੂੰ ਜਥੇਦਾਰਾਂ ਦੀ ਨਿਯੁਕਤੀ ਬਾਰੇ ਫੈਸਲੇ ਲੈਣੇ ਪੈਂਦੇ ਹਨ।

ਇਸ ਦੌਰਾਨ ਨੇ ਐਡਵੋਕੇਟ ਧਾਮੀ ਨੂੰ ਘਰ ਵਿਚ ਪੋਤਰੇ ਦੀ ਦਾਤ ਮਿਲਣ ’ਤੇ ਵਧਾਈਆਂ ਵੀ ਦਿੱਤੀਆਂ ਅਤੇ ਇਸ ਮੌਕੇ ਖੁਸ਼ੀ ਸਾਂਝੀ ਕੀਤੀ।

ਵਫਦ ਵਿਚ ਜਨਮੇਜਾ ਸਿੰਘ ਸੇਖੋਂ, ਹੀਰਾ ਸਿੰਘ ਗਾਬੜੀਆ, ਵਰਿੰਦਰ ਸਿੰਘ ਬਾਜਵਾ, ਗੁਰਬਚਨ ਸਿੰਘ ਬੱਬੇਹਾਲੀ, ਲਾਲੀ ਬਾਜਵਾ ਤੇ ਕੁਲਵੰਤ ਸਿੰਘ ਮੰਨਣ ਵੀ ਸ਼ਾਮਲ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ