ਯੈੱਸ ਪੰਜਾਬ
ਚੰਡੀਗੜ੍ਹ, 19 ਮਾਰਚ, 2025
ਸ਼੍ਰੋਮਣੀ ਅਕਾਲ ਦਲ ਨੇ ਅੱਜ Himachal Pradesh ਤੇ ਹੋਰ ਪਹਾੜੀ ਰਾਜਾਂ ਵਿਚ ਬੇਰੁਖ ਭੀੜਾਂ ਵੱਲੋਂ Punjab ਤੋਂ ਸਿੱਖ ਸ਼ਰਧਾਲੂਆਂ ਤੇ ਹੋਰ ਸੈਲਾਨੀਆਂ ’ਤੇ ਵਾਰ-ਵਾਰ ਹਮਲੇ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ Dr Daljit Singh Cheema ਨੇ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਵਿਰੋਧੀ ਅਨਸਰਾਂ ਤੇ ਏਜੰਸੀਆਂ ਵੱਲੋਂ ਨਿਰੰਤਰ ਕੀਤੇ ਜਾਂਦੇ ਦੁਸ਼ਪ੍ਰਚਾਰ ਤੇ ਸਿੱਖ ਭਾਈਚਾਰੇ ਖਿਲਾਫ ਨਫਰਤੀ ਮੁਹਿੰਮ ਦਾ ਨਤੀਜਾ ਹੈ ਜਿਸਦਾ ਇਕੋ ਇਕ ਮਕਸਦ ਖਿੱਤੇ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਨੂੰ ਭੰਗ ਕਰਨਾ ਹੈ ਤਾਂ ਜੋ ਮਾੜੇ ਸਿਆਸੀ ਮਨਸੂਬਿਆਂ ਦੀ ਪੂਰਤੀ ਕੀਤੀ ਜਾ ਸਕੇ।
ਡਾ. Cheema ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ ’ਤੇ ਸਾਰੇ ਪਹਾੜੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨ ਕਿਉਂਕਿ ਜੋ ਕੁਝ ਵਾਪਰ ਰਿਹਾ ਹੈ, ਉਹ ਬਹੁਤ ਹੀ ਭੜਕਾਊ ਹੈ ਤੇ ਇਸ ਨਾਲ ਗੁਆਂਢੀ ਰਾਜਾਂ ਵਿਚਾਲੇ ਚੰਗੇ ਸੰਬੰਧਾਂ ’ਤੇ ਮਾੜਾ ਅਸਰ ਪੈ ਰਿਹਾ ਹੈ।
ਉਹਨਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਤੇ ਸੈਲਾਨੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਜ਼ਰੂਰੀ ਹੈ।
ਉਹਨਾਂ ਕਿਹਾ ਕਿ ਨਾਲੋ ਨਾਲ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਚਲਾ ਕੇ ਉਹਨਾਂ ਨੂੰ ਧਾਰਮਿਕ ਚਿੰਨਾਂ ਤੇ ਰਵਾਇਤਾਂ ਤੋਂ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ ਤੇ ਇਹਨਾਂ ਭੜਕਾਊ ਘਟਨਾਵਾਂ ਦੇ ਨਤੀਜਿਆਂ ਤੋਂ ਵੀ ਜਾਣੂ ਕਰਵਾਇਆ ਜਾਣਾ ਚਾਹੀਦਾ ਹੈ।