ਯੈੱਸ ਪੰਜਾਬ
ਚੰਡੀਗੜ੍ਹ, 23 ਜਨਵਰੀ, 2025
Shiromani Akali Dal ਨੇ ਅੱਜ ਸਰਦਾਰ Gurpartap Singh Wadala ਨੂੰ ਪਾਰਟੀ ਦੀ 20 ਜਨਵਰੀ ਤੋਂ ਸ਼ੁਰੂ ਹੋਈ ਮੈਂਬਰਸ਼ਿਪ ਭਰਤੀ ਦੀ ਨਿਗਰਾਨੀ ਵਾਸਤੇ ਬਤੌਰ ਆਬਜ਼ਰਵਰ ਸ਼ਾਮਲ ਕੀਤਾ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ Dr Daljit Singh Cheema ਨੇ ਕਿਹਾ ਕਿ ਇਸ ਬਾਰੇ ਫੈਸਲਾ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ।
ਪਾਰਲੀਮਾਨੀ ਬੋਰਡ ਨੇ ਇਹ ਵੀ ਫੈਸਲਾ ਲਿਆ ਕਿ ਸਰਦਾਰ ਵਰਿੰਦਰ ਸਿੰਘ ਬਾਜਵਾ ਜਿਹਨਾਂ ਨੂੰ ਪਹਿਲਾਂ ਨਵਾਂਸ਼ਹਿਰ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ, ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਰਲ ਕੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਭਰਤੀ ਦੀ ਨਿਗਰਾਨੀ ਕਰਨਗੇ ਜਦੋਂ ਕਿ ਸਰਦਾਰ ਜਰਨੈਲ ਸਿੰਘ ਵਾਹਿਦ ਨਵਾਂਸ਼ਹਿਰ ਜ਼ਿਲ੍ਹੇ ਦੀ ਨਿਗਰਾਨੀ ਕਰਨਗੇ।
ਡਾ. ਚੀਮਾ ਨੇ ਕਿਹਾ ਕਿ ਬੋਰਡ ਨੇ ਇਹ ਵੀ ਫੈਸਲਾ ਲਿਆ ਹੈ ਕਿ ਸਰਦਾਰ ਰਾਜ ਸਿੰਘ ਡਿੱਬੀਪੁਰਾ ਫਿਰੋਜ਼ਪੁਰ ਜ਼ਿਲ੍ਹੇ ਵਿਚ ਸਰਦਾਰ ਜੋਗਿੰਦਰ ਸਿੰਘ ਜਿੰਦੂ ਨਾਲ ਰਲ ਕੇ ਕੰਮ ਕਰਨਗੇ ਅਤੇ ਸਰਦਾਰ ਪ੍ਰੀਤਇੰਦਰ ਸਿੰਘ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਫਾਜ਼ਿਲਕਾ ਜ਼ਿਲ੍ਹੇ ਵਿਚ ਸਰਦਾਰ ਵਰਦੇਵ ਸਿੰਘ ਮਾਨ ਨਾਲ ਮਿਲ ਕੇ ਕੰਮ ਕਰਨਗੇ।
ਡਾ. ਚੀਮਾ ਨੇ ਹੋਰ ਸਪਸ਼ਟ ਕੀਤਾ ਕਿ ਜੇਕਰ ਬੀਬੀ ਸਤਵੰਤ ਕੌਰ ਜੀ ਪਾਰਟੀ ਵਿਚ ਸੇਵਾ ਕਰਨੀ ਚਾਹੁੰਦੇ ਹਨ ਤਾਂ ਉਹਨਾਂ ਦਾ ਹਾਰਦਿਕ ਸਵਾਗਤ ਹੈ। ਉਹਨਾਂ ਕਿਹਾ ਕਿ ਬੀਬੀ ਸਤਵੰਤ ਕੌਰ ਬਹੁਤ ਹੀ ਸਤਿਕਾਰਯੋਗ ਧਾਰਮਿਕ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਅਤੇ ਉਹਨਾਂ ਦੀ ਪਾਰਟੀ ਵਿਚ ਸ਼ਮੂਲੀਅਤ ਸਾਡੇ ਲਈ ਮਾਣ ਵਾਲੀ ਗੱਲ ਹੋਵੇਗੀ। ਉਹਨਾਂ ਕਿਹਾ ਕਿ ਕਿਉਂਕਿ ਉਹ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਨ ਅਤੇ ਕਮੇਟੀ ਤੋਂ ਤਨਖਾਹ ਲੈ ਰਹੇ ਹਨ ਤਾਂ ਲਾਜ਼ਮੀ ਹੈ ਕਿ ਉਹ ਨਿਯਮਾਂ ਮੁਤਾਬਕ ਸਿਆਸੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ।
ਅਕਾਲੀ ਦਲ ਨੇ ਮੁੜ ਦੁਹਰਾਇਆਕਿ ਉਹ ਉਹਨਾਂ ਨੂੰ ਢੁਕਵੀਂ ਜ਼ਿੰਮੇਵਾਰੀ ਦੇਣ ਵਿਚ ਕੋਈ ਹਿਚਕਿਚਾਹਟ ਨਹੀਂ ਕਰ ਰਿਹਾ। ਉਹਨਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਜਾਂ ਨਾ ਹੋਣ ਦਾ ਫੈਸਲਾ ਬੀਬੀ ਸਤਵੰਤ ਕੌਰ ਜੀ ਦਾ ਆਪਣਾ ਹੈ।