ਯੈੱਸ ਪੰਜਾਬ
ਚੰਡੀਗੜ੍ਹ, 30 ਜਨਵਰੀ, 2025
Shiromani Akali Dal ਨੇ ਆਪਣੀ Working Committee ਦੀ ਅਹਿਮ ਮੀਟਿੰਗ ਭਲਕੇ 31 ਜਨਵਰੀ ਨੂੰ ਸੱਦੀ ਹੈ ਜਿਸ ਵਿਚ Amritsar ਵਿਖੇ Dr BR Ambedkar ਦੇ ਬੁੱਤ ਦੀ ਕੀਤੀ ਗਈ ਬੇਅਦਬੀ ਦੀ ਘਟਨਾ ’ਤੇ ਚਰਚਾ ਕੀਤੀ ਜਾਵੇਗੀ ਅਤੇ ਨਾਲ ਹੀ ਪਾਰਟੀ ਦੀ ਚਲ ਰਹੀ ਮੈਂਬਰਸ਼ਿਪ ਭਰਤੀ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਜਾਵੇਗੀ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. Daljit Singh Cheema ਨੇ ਕਿਹਾ ਕਿ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਚ ਹੋਵੇਗੀ ਜਿਸਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਕਰਨਗੇ।
ਹੋਰ ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਡਾ. ਬੀ ਆਰ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਇਕ ਸੋਚੀ ਸਮਝਦੀ ਤੇ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ ਜਿਸਦਾ ਮਕਸਦ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨਾ ਹੈ।
ਉਹਨਾਂ ਕਿਹਾ ਕਿ ਇਸ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀ ਥਾਂ ਆਮ ਆਦਮੀ ਪਾਰਟੀ (ਆਪ) ਸਰਕਾਰ ਸਾਰੀ ਘਟਨਾ ’ਤੇ ਪਰਦਾ ਪਾਉਣ ਤੇ ਇਸਨੂੰ ਛੁਟਿਆਉਣ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਪਾਰਟੀ ਦੀ ਰਣਨੀਤੀ ਤੈਅ ਕਰੇਗੀ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਮਾਮਲੇ ਦੀ ਪਾਰਦਰਸ਼ਤਾ ਨਾਲ ਜਾਂਚ ਹੋਵੇ।
ਡਾ. ਚੀਮਾ ਨੇ ਦੱਸਿਆ ਕਿ ਮੀਟਿੰਗ ਵਿਚ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਦੀ ਸਮੀਖਿਆ ਕੀਤੀ ਜਾਵੇਗੀ। ਮੀਟਿੰਗ ਵਿਚ ਮੈਂਬਰਸ਼ਿਪ ਭਰਤੀ ਲਈ ਪਰਚੀ ਕਾਪੀਆਂ ਵੰਡਣ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਪਾਰਟੀ ਆਬਜਵਰ਼ਰਾਂ ਤੋਂ ਫੀਡ ਬੈਕ ਲਈ ਜਾਵੇਗੀ।
ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵਰਕਿੰਗ ਕਮੇਟੀ ਸ਼੍ਰੋਮਣੀ ਕਮੇਟੀ ਚੋਣਾਂ ਲਈ ਰਜਿਸਟਰ ਕੀਤੀਆਂ ਜਾਅਲੀ ਵੋਟਾਂ ਕਟਵਾਉਣ ਦੇ ਤਰੀਕਿਆਂ ’ਤੇ ਚਰਚਾ ਕਰੇਗੀ। ਉਹਨਾਂ ਕਿਹਾ ਕਿ ਇਸ ਵਿਚ ਸੂਬੇ ਵਿਚ ਕਾਨੂੰਨ ਹੀਣਤਾ ਤੇ ਮੁੱਖ ਮੰਤਰੀ ਵੱਲੋਂ ਆਪਣੇ ਫਰਜ਼ ਨਿਭਾਉਣ ਤੋ ਟਾਲਾ ਵਟਣ ਸਮੇਤ ਸੂਬੇ ਦੇ ਸਿਆਸੀ ਹਾਲਾਤਾਂ ’ਤੇ ਚਰਚਾ ਕੀਤੀ ਜਾਵੇਗੀ।