ਯੈੱਸ ਪੰਜਾਬ
ਚੰਡੀਗੜ੍ਹ, 9 ਦਸੰਬਰ, 2024
Shiromani Akali Dal ਦੇ ਕਾਰਜਕਾਰੀ ਪ੍ਰਧਾਨ ਸਰਦਾਰ Balwinder Singh Bhundar ਨੇ Punjab ਵਿਚ ਹੋਣ ਵਾਲੀਆਂ 5 ਨਗਰ ਨਿਗਮਾਂ ਦੀਆਂ ਚੋਣਾਂ ਵਾਸਤੇ ਪਾਰਟੀ ਦੇ ਆਬਜ਼ਰਵਰਾਂ ਦੀ ਨਿਯੁਕਤੀ ਕੀਤੀ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ Dr. Daljit Singh Cheema ਨੇ ਦੱਸਿਆ ਕਿ ਸ੍ਰੀ ਹਰੀਸ਼ ਰਾਏ ਢਾਂਡਾ ਨੂੰ ਜਲੰਧਰ ਲਈ ਆਬਜ਼ਰਵਰ ਨਿਯੁਕਤ ਕੀਤਾ ਗਿਆ। ਇਸੇ ਤਰੀਕੇ ਸਰਦਾਰ ਬਿਕਰਮ ਸਿੰਘ ਮਜੀਠੀਆ ਤੇ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਅੰਮ੍ਰਿਤਸਰ ਲਈ, ਸ੍ਰੀ ਬਲਦੇਵ ਸਿੰਘ ਖਹਿਰਾ ਨੂੰ ਫਗਵਾੜਾ, ਸਰਦਾਰ ਮਨਤਾਰ ਸਿੰਘ ਬਰਾੜ ਤੇ ਸ੍ਰੀ ਐਸ ਆਰ ਕਲੇਰ ਨੂੰ ਲੁਧਿਆਣਾ ਅਤੇ ਸ੍ਰੀ ਐਨ ਕੇ ਸ਼ਰਮਾ ਤੇ ਸ੍ਰੀ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਪਟਿਆਲਾ ਨਗਰ ਨਿਗਮ ਚੋਣਾਂ ਵਾਸਤੇ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਚੋਣ ਨਿਸ਼ਾਨ ’ਤਕੜੀ’ ’ਤੇ ਹੀ ਇਹ ਚੋਣਾਂ ਲੜੇਗਾ।