- Advertisement -
ਯੈੱਸ ਪੰਜਾਬ
ਜਲੰਧਰ, 24 ਅਪ੍ਰੈਲ, 2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਨੂੰ ਜਲੰਧਰ ਲੋਕ ਸਭਾ ਚੋਣ ਲਈ ਪ੍ਰਚਾਰ ਮੁਹਿੰਮ ਦੇ ਇੰਚਾਰਜ ਨਿਯੁਕਤ ਕੀਤਾ ਹੈ।
ਪਾਰਟੀ ਨੇ ਜਲੰਧਰ ਰਿਜ਼ਰਵ ਲੋਕ ਸਭਾ ਹਲਕੇ ਤੋਂ ਸਾਬਕਾ ਮੰਤਰੀ ਅਤੇ ਸੰਸਦ ਮੈਂਬਰ ਸ੍ਰੀ ਮਹਿੰਦਰ ਸਿੰਘ ਕੇ.ਪੀ. ਨੂੰ ਉਮੀਦਵਾਰ ਬਣਾਇਆ ਹੈ।
ਕਾਂਗਰਸ ਦੇ ਸੀਨੀਅਰ ਆਗੂ ਅਤੇ ਇੱਕ ਸਮੇਂ ’ਤੇ ਪੰਜਾਬ ਕਾਂਗਰਸ ਦੇ ਮੁਖ਼ੀ ਰਹੇ, ਸ੍ਰੀ ਕੇ.ਪੀ. ਹਾਲ ਹੀ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਉਸੇ ਵੇਲੇ ਹੀ ਜਲੰਧਰ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਸੀ।
- Advertisement -