spot_img
Sunday, June 16, 2024

ਵਾਹਿਗੁਰੂ

spot_img
spot_img

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਮਈ, 2024

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੇ ਫਰੀਦਕੋਟ ਤੋਂ ਉਮੀਦਵਾਰ ਹੰਸ ਰਾਜ ਹੰਸ ਵੱਲੋਂ ਕਿਸਾਨ ਸੰਗਠਨਾਂ ਨੂੰ ਦਿੱਤੀਆਂ ਧਮਕੀਆਂ ਦਾ ਨੋਟਿਸ ਲਵੇ ਅਤੇ ਸੂਬਾ ਪੁਲਿਸ ਨੂੰ ਉਸਦੇ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਕਰੇ।

ਚੋਣ ਕਮਿਸ਼ਨ ਨੂੰ ਲਿਖੇ ਇਕ ਪੱਤਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੰਸ ਰਾਜ ਹੰਸ ਨੇ ਕਿਸਾਨ ਸੰਗਠਨਾਂ ਨੂੰ ਸਿੱਧੀਆਂ ਧਮਕੀਆਂ ਦਿੱਤੀਆਂ ਹਨ ਅਤੇ ਐਲਾਨ ਕੀਤਾ ਹੈ ਕਿ ਚੋਣਾਂ ਮਗਰੋਂ ਕਿਸਾਨਾਂ ’ਤੇ ਸਰਕਾਰੀ ਜ਼ਬਰ ਢਾਹਿਆ ਜਾਵੇਗਾ।

ਉਹਨਾਂ ਕਿਹਾ ਕਿ ਭਾਜਪਾ ਉਮੀਦਵਾਰ ਨੇ ਤਾਂ ਇਹ ਵੀ ਕਹਿ ਦਿੱਤਾ ਹੈ ਕਿ ਉਹ ਖੁਦ ਯਕੀਨੀ ਬਣਾਉਣਗੇ ਕਿ ਕਿਸਾਨ ਆਗੂਆਂ ਤੇ ਇਹਨਾਂ ਦੇ ਪ੍ਰਤੀਨਿਧ ਜੋ ਭਾਜਪਾ ਤੋਂ ਸਵਾਲ ਜਵਾਬ ਕਰਦੇ ਹਨ, ਦੀ ਕੁੱਟਮਾਰ ਕੀਤੀ ਜਾਵੇ ਕਿਉਂਕਿ ਉਹ ਉਹਨਾਂ ਨਾਲ ਵਿਤਕਰਾ ਕਰਦੇ ਹਨ। ਉਹਨਾਂ ਕਿਹਾ ਕਿ ਇਹ ਭੜਕਾਊ ਭਾਸ਼ਣ ਹੈ ਤੇ ਇਸ ਮਾਮਲੇ ਵਿਚ ਹੰਸ ਰਾਜ ਹੰਸ ਦੇ ਖਿਲਾਫ ਤੁਰੰਤ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ।

ਇਕ ਵੱਖਰੇ ਬਿਆਨ ਵਿਚ ਸਰਦਾਰ ਮਜੀਠੀਆ ਨੇ ਹੰਸ ਰਾਜ ਹੰਸ ਦੇ ਬੋਲਾਂ ਨੂੰ ਹੈਰਾਨੀਜਨਕ ਤੇ ਲੋਕਤੰਤਰੀ ਸਮਾਜ ਲਈ ਬਰਦਾਸ਼ਤ ਨਾ ਕਰਨ ਯੋਗ ਕਰਾਰ ਦਿੱਤਾ। ਉਹਨਾਂ ਨੇ ਮੰਗ ਕੀਤੀ ਕਿ ਭਾਜਪਾ ਵੀ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਕਰੇ ਅਤੇ ਫਰੀਦਕੋਟ ਤੋਂ ਉਹਨਾਂ ਦੀ ਉਮੀਦਵਾਰੀ ਵਾਪਸ ਲਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਪੰਜਾਬੀ ਇਹ ਸਮਝ ਜਾਣਗੇ ਕਿ ਹੰਸ ਰਾਜ ਹੰਸ ਭਾਜਪਾ ਦੀ ਸੋਚ ਦਾ ਮੁਹਾਜ਼ਰਾ ਕਰ ਰਹੇ ਹਨ ਤੇ ਕਿਸਾਨ ਸੰਗਠਨਾਂ ਖਿਲਾਫ ਭਾਜਪਾ ਦੀ ਯੋਜਨਾ ਲਾਗੂ ਕਰਨ ਦੀ ਗੱਲ ਕਰ ਰਹੇ ਹਨ।

ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕਿਸੇ ਨੂੰ ਵੀ ਇਸ ਤਰੀਕੇ ਅੰਨਦਾਤਾ ਬਾਰੇ ਗੱਲ ਕਰਨ ਦਾ ਹੱਕ ਨਹੀਂ ਹੈ। ਉਹਨਾਂ ਨੇ ਭਾਜਪਾ ਵੱਲੋ਼ ਕਿਸਾਨਾਂ ਦੀਆਂ ਮੰਗਾਂ ਦਾ ਸਤਿਕਾਰ ਨਾ ਕਰਨ ਅਤੇ ਉਹਨਾਂ ਖਿਲਾਫ ਦਮਨਕਾਰੀ ਕਾਰਵਾਈ ਸ਼ੁਰੂ ਕਰਨ ਦਾ ਆਧਾਰ ਤੈਅ ਕਰਨ ਦੀ ਵੀ ਨਿਖੇਧੀ ਕੀਤੀ।

ਉਹਨਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਵੀ ਕਈ ਜ਼ਾਲਮਾਂ ਦਾ ਸਾਹਮਣਾ ਕੀਤਾ ਹੈ ਤੇ ਜ਼ਾਲਮਾਂ ਨੂੰ ਮੂੰਹ ਦੀ ਖਾਣੀ ਪਈ ਹੈ। ਹੰਸ ਰਾਜ ਹੰਸ ਇਹ ਨਾ ਸਮਝਣ ਕਿ ਉਹ ਧਮਕੀਆਂ ਦੇ ਕੇ ਪੰਜਾਬੀਆਂ ਨੂੰ ਡਰਾ ਲੈਣਗੇ, ਉਲਟਾ 1 ਜੂਨ ਨੂੰ ਪੰਜਾਬੀ ਉਹਨਾਂ ਨੂੰ ਸਬਕ ਸਿਖਾਉਣਗੇ।

ਸਰਦਾਰ ਮਜੀਠੀਆ ਨੇ ਸੂਬੇ ਦੇ ਕਿਸਾਨਾਂ ਨਾਲ ਵੀ ਇਕਜੁੱਟਤਾ ਪ੍ਰਗਟ ਕੀਤੀ ਤੇ ਕਿਹਾ ਕਿ ਅਕਾਲੀ ਦਲ ਨੇ ਕਾਲੇ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕਰਦਿਆਂ ਹੀ ਐਨ ਡੀ ਏ ਦੀ ਸਰਕਾਰ ਛੱਡੀ ਸੀ। ਉਹਨਾਂ ਕਿਹਾ ਕਿ ਅਕਾਲੀ ਦਲ ਲਗਾਤਾਰ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਸਮੇਤ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੀ ਵਕਾਲਤ ਕਰਦਾ ਰਿਹਾ ਹੈ ਤੇ ਆਪ-ਭਾਜਪਾ ਦੀ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਤੇ ਉਹਨਾਂ ਖਿਲਾਫ ਤਾਕਤ ਤੇ ਗੋਲੀਆਂ ਦੀ ਵਰਤੋਂ ਕਰਨ ਖਿਲਾਫ ਆਵਾਜ਼ ਬੁਲੰਦ ਕਰਦਾ ਰਿਹਾ ਹੈ।

- Advertisement -

ਸਿੱਖ ਜਗ਼ਤ

ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ’ਚ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਭਾਈ ਅਵਤਾਰ ਸਿੰਘ ਖੰਡਾ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਸ੍ਰੀ...

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, ਜੂਨ 15, 2024 ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ...

ਮਨੋਰੰਜਨ

‘ਤੇਰੀਆਂ ਮੇਰੀਆਂ ਹੇਰਾ ਫ਼ੇਰੀਆਂ’ – ਕਾਮੇਡੀ ਦੀ ਡਬਲ ਡੋਜ਼ ਲੈ ਕੇ ਆ ਰਹੀ ਇਹ ਫ਼ਿਲਮ 21 ਜੂਨ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ ਜੂਨ 15, 2024 ਗੁਰੂ ਕ੍ਰਿਪਾ ਐਂਡ ਲਿਟਲ ਏਂਜਲ ਪ੍ਰੋਡਕਸ਼ਨ ਨੇ ਅੱਜ ਮੋਹਾਲੀ ਵਿਖੇ ਆਪਣੀ ਆਉਣ ਵਾਲੀ ਫਿਲਮ "ਤੇਰੀਆ ਮੇਰੀਆ ਹੇਰਾ ਫੇਰੀਆ" ਲਈ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਨੂੰ ਮਾਣ ਨਾਲ ਪੇਸ਼ ਕੀਤਾ। ਇਸ ਈਵੈਂਟ ਨੂੰ...

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਸੋਸ਼ਲ ਮੀਡੀਆ

223,024FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...