Saturday, April 20, 2024

ਵਾਹਿਗੁਰੂ

spot_img
spot_img

Akali Dal Democratic ਦੇ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਅਤੇ ਵਿਸਥਾਰ ਲਈ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਮੀਟਿੰਗਾਂ ਕਰਾਂਗੇ: Dhindsa

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਮਾਰਚ, 2021 –
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਮੁੱਖ ਆਗੂਆਂ ਦੀਆਂ ਦੋ ਅਹਿਮ ਮੀਟਿੰਗਾਂ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈਆਂ। ਪਹਿਲੀ ਮੀਟਿੰਗ ਵਿੱਚ ਜਿ਼ਲ੍ਹਾ ਸੰਗਰੂਰ, ਪਟਿਆਲਾ, ਸ਼੍ਰੀ ਫਤਿਹਗੜ੍ਹ ਸਾਹਿਬ, ਰੋਪੜ, ਮੋਹਾਲੀ ਅਤੇ ਚੰਡੀਗੜ੍ਹ ਦੇ ਪ੍ਰਮੱੁਖ ਆਗੂ ਸ਼ਾਮਿਲ ਹੋਏ। ਮੀਟਿੰਗ ਦੀ ਸ਼ੁਰੂਆਤ ਮੌਕੇ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।

ਮੀਟਿੰਗ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਨ ਲਈ ਵਿਸਥਾਰਪੂਰਵਕ ਵਿਚਾਰ ਚਰਚਾ ਕੀਤੀ ਗਈ ਅਤੇ ਫੈਸਲਾ ਕੀਤਾ ਗਿਆ ਕਿ ਪਾਰਟੀ ਦੇ ਢਾਂਚੇ ਦੀ ਮਜਬੁਤੀ ਲਈ ਸੂਬਾ ਪੱਧਰ `ਤੇ ਬੈਠਕਾਂ ਦੇ ਨਾਲ-ਨਾਲ ਜਿ਼ਲ੍ਹਾ ਅਤੇ ਹਲਕਾ ਪੱਧਰ `ਤੇ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਪਾਰਟੀ ਦੇ ਸੀਨੀਅਰ ਲੀਡਰਾਂ ਨੂੰ ਆਬਜ਼ਰਵਰ ਲਗਾਇਆ ਜਾਵੇਗਾ।

ਮੀਟਿੰਗ ਦੌਰਾਨ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਪਾਰਟੀ ਵੱਲੋਂ ਪੂਰ ਜ਼ੋਰ ਸਮਰਥਨ ਕੀਤਾ ਗਿਆ। ਇਸ ਦੌਰਾਨ ਪਾਰਟੀ ਦੇ ਪ੍ਰਮੁੱਖ ਲੀਡਰਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ।

ਦੂਸਰੀ ਮੀਟਿੰਗ ਵਿੱਚ ਜਿ਼ਲ੍ਹਾ ਬਰਨਾਲਾ, ਬਠਿੰਡਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ ਅਤੇ ਫਾਜਿ਼ਲਕਾ ਦੇ ਪ੍ਰਮੱੁਝ ਆਗੂ ਸ਼ਾਮਿਲ ਹੋਏ। ਮੀਟਿੰਗ ਦੌਰਾਨ ਉਪਰੋਕਤ ਮੁੱਦਿਆਂ `ਤੇ ਵਿਚਾਰ ਚਰਚਾ ਹੋਈ। ਸ: ਸੁਖਦੇਵ ਸਿੰਘ ਢੀਂਡਸਾ ਨੇ ਇਸ ਮੌਕੇ ਬੋਲਦੇ ਹੋਏ ਕਿਹਾ ਕਿ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਡੱਟ ਕੇ ਚੋਣਾਂ ਲੜੇਗੀ ਅਤੇ ਪੰਜਾਬ ਦੀਆਂ ਰਵਾਈਤੀ ਸਿਆਸੀ ਪਾਰਟੀਆਂ ਨੂੰ ਟੱਕਰ ਦੇਣ ਲਈ ਬੂਥ ਪੱਧਰ ਤਕ ਦਾ ਢਾਂਚਾ ਮਜਬੂਤ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੇ ਖਰਾ ਨਹੀ ਉਤਰ ਸਕੀ ਹੈ। ਇਸਦਾ ਪ੍ਰਤਖ ਪ੍ਰਮਾਣ ਪੰਜਾਬ ਵਾਸੀ ਕਾਂਗਰਸ ਨੂੰ 2022 ਦੀਆਂ ਚੋਣਾਂ ਵਿੱਚ ਹਰਾ ਕੇ ਦੇਣਗੇ।

ਇਸ ਮੀਟਿੰਗ ਵਿੱਚ ਸ: ਬੀਰ ਦਵਿੰਦਰ ਸਿੰਘ, ਰਿਟਾਇਰਡ ਜਸਟਿਸ ਨਿਰਮਲ ਸਿੰਘ, ਬੀਬੀ ਪਰਮਜੀਤ ਕੌਰ ਗੁਲਸ਼ਨ , ਸ: ਸੁਖਵਿੰਦਰ ਸਿੰਘ ਔਲਖ਼ ਸ: ਨਿਧੜਕ ਸਿੰਘ ਬਰਾੜ, ਸ: ਗੁਰਬਚਨ ਸਿੰਘ ਬਚੀ, ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਸ: ਰਜਿੰਦਰ ਸਿੰਘ ਕਾਂਝਲਾ, ਸ: ਰਣਧੀਰ ਸਿੰਘ ਰੱਖੜਾ, ਸ: ਜਗਰਾਜ ਸਿੰਘ ਦੌਧਰ, ਸ: ਤਜਿੰਦਰ ਪਾਲ ਸਿੰਘ ਸੰਧੂ, ਸ: ਜੀਤ ਸਿੰਘ ਚੰਦੂਰਾਈਆਂ, ਸ: ਮਨਜੀਤ ਸਿੰਘ ਬੱਪੀਆਣਾ, ਸ:ਲਖਵੀਰ ਸਿੰਘ ਥਾਬਲਾ, ਸ: ਲਖਬੀਰ ਸਿੰਘ, ਸ: ਜਗਵੰਤ ਸਿੰਘ ਜੱਗੀ, ਸ: ਹਰਦੇਵ ਸਿੰਘ ਰੋਗਲਾ, ਸ: ਮਲਕੀਤ ਸਿੰਘ ਚੰਗਾਲ, ਸ: ਰਾਮਪਾਲ ਸਿੰਘ ਬਹਿਣੀਵਾਲ, ਸ਼ ਅਰਜਨ ਸਿੰਘ ਸ਼ੇਰਗਿੱਲ, , ਸ: ਭਰਪੂਰ ਸਿੰਘ ਧਨੋਲਾ, ਮਲਕੀਤ ਸਿੰਘ ਸਮਾਉਂ, ਡਾ ਮੇਜਰ ਸਿੰਘ, ਸ: ਅਮਰੀਕ ਸਿੰਘ ਅਨੇਜਾ, ਬੀਬੀ ਗੁਰਮਿੰਦਰ ਕੌਰ ਢਿੱਲੋਂ, ਬੀਬੀ ਪਰਮਜੀਤ ਕੌਰ, ਸ: ਜਸਵਿੰਦਰ ਸਿੰਘ ( ਓਐਸਡੀ) ਸ: ਮਨਿੰਦਰਪਾਲ ਸਿੰਘ ਬਰਾੜ (ਦਫ਼ਤਰ ਸਕੱਤਰ) ਅਤੇ ਸ: ਦਵਿੰਦਰ ਸਿੰਘ ਸੋਢੀ (ਸਿਆਸੀ ਸਲਾਹਕਾਰ) ਤੋਂ ਇਲਾਵਾ ਵੱਖ-ਵੱਖ ਜਿ਼ਲ੍ਹਿਆਂ ਤੋਂ ਆਏ ਲੀਡਰ ਮੌਜੂਦ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...