spot_img
Saturday, June 15, 2024

ਵਾਹਿਗੁਰੂ

spot_img
spot_img

ਅਕਾਲੀ ਦਲ ਦੀ ਸਰਕਾਰ ਬਣੀ ਤਾਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ ਕਾਨੂੰਨ ਬਣਾਵਾਂਗੇ: ਸੁਖਬੀਰ ਬਾਦਲ

- Advertisement -

ਯੈੱਸ ਪੰਜਾਬ
ਰਾਮਾ ਮੰਡੀ, 28 ਮਈ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੂਬੇ ਵਿਚ ਅਗਲੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਨਸ਼ਾ ਤਸਕਰਾਂ ਤੇ ਗੈਂਗਸਰਾਂ ਨੂੰ ਫਾਂਸੀ ਦੇਣ ਲਈ ਕਾਨੂੰਨ ਬਣਾ ਕੇ ਇਹਨਾਂ ਮਸਲਿਆਂ ਨੂੰ ਹਮੇਸ਼ਾ ਲਈ ਖ਼ਤਮ ਕਰਾਂਗੇ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਤਪਦੀ ਦੁਪਹਿਰ ਵਿਚ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਨਾਲ ਰਲ ਕੇ ਵਿਸ਼ਾਲ ਤੇ ਉਤਸ਼ਾਹੀ ਰੈਲੀ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਮੈਂ ਤੁਹਾਨੂੰ ਗਰੰਟੀ ਦਿੰਦਾ ਹਾਂ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿਚ ਕੋਈ ਵੀ ਨਸ਼ਾ ਤਸਕਰ ਤੇ ਗੈਂਗਸਟਰ ਨਹੀਂ ਰਹਿਣਗੇ।

ਉਹਨਾਂ ਕਿਹਾ ਕਿ ਅਸੀਂ ਨਾ ਸਿਰਫ ਇਹਨਾਂ ਘਿਨੌਣਾ ਅਪਰਾਧਾਂ ਲਈ ਫਾਂਸੀ ਦੀ ਸਜ਼ਾ ਦੀ ਸ਼ੁਰੂਆਤ ਕਰਾਂਗੇ ਬਲਕਿ ਅਜਿਹੇ ਸਾਰੇ ਅਪਰਾਧੀਆਂ ਦੀਆਂ ਸਾਰੀਆਂ ਜਾਇਦਾਦਾਂ ਜ਼ਬਤ ਕਰਾਂਗੇ।

ਉਹਨਾਂ ਕਿਹਾ ਕਿ ਇਹਨਾਂ ਦੇ ਕੇਸਾਂ ਦੀ ਤੇਜ਼ ਰਫਤਾਰ ਸੁਣਵਾਈ ਵਾਸਤੇ ਫਾਸਟ ਟਰੈਕ ਕੋਰਟਾਂ ਸਥਾਪਿਤ ਕੀਤੀਆਂ ਜਾਣਗੀਆਂ। ਉਹਨਾਂ ਐਲਾਨ ਕੀਤਾ ਕਿ ਜਿਹੜੇ ਆਪ ਵਿਧਾਇਕਾਂ ਤੇ ਅਹੁਦੇਦਾਰਾਂ ਨੇ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕੀਤੀ ਤੇ ਉਹਨਾਂ ਤੋਂ ਮਹੀਨੇ ਲਏ ਹਨ, ਉਹ ਵੀ ਬਖਸ਼ੇ ਨਹੀਂ ਜਾਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਸਰਕਾਰੀ ਨੌਕਰੀਆਂ ਬਾਹਰਲਿਆਂ ਨੂੰ ਦੇਣ ਦੇ ਰੁਝਾਨ ਨੂੰ ਬੰਦ ਕਰੇਗੀ। ਉਹਨਾਂ ਕਿਹਾ ਕਿ ਅਸੀਂ ਪ੍ਰਾਈਵੇਟ ਅਦਾਰਿਆਂ ਲਈ ਵੀ ਇਹ ਲਾਜ਼ਦੀ ਕਰਾਂਗੇ ਕਿ ਉਹ ਆਪਣੇ ਅਦਾਰਿਆਂ ਵਿਚ 75 ਫੀਸਦੀ ਨੌਕਰੀਆਂ ਪੰਜਾਬੀਆਂ ਨੂੰ ਦੇਣ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੇ ਦਿਲੋਂ ਅਕਾਲੀ ਦਲ ਦੀ ਹਮਾਇਤ ਕਰਨ। ਉਹਨਾਂ ਕਿਹਾ ਕਿ ਇਹ ਚੋਣ ਕਈ ਮਾਮਲਿਆਂ ਵਿਚ ਵਿਸ਼ੇਸ਼ ਹੈ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਸਿੱਖ ਸੰਗਤ ਸਪਸ਼ਟ ਸੰਦੇਸ਼ ਦੇਵੇ ਕਿ ਅਸੀਂ ਆਪਣੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ।

ਉਹਨਾਂ ਕਿਹਾ ਕਿਸਾਨੂੰ ਇਕਜੁੱਟ ਹੋ ਕੇ ਆਰ ਐਸ ਐਸ ਨੂੰ ਸਾਡੇ ਧਾਰਮਿਕ ਅਦਾਰਿਆਂ ਵਿਚੋਂ ਕੱਢਣਾ ਪਵੇਗਾ। ਉਹਨਾਂ ਨੇ ਦੱਸਿਆ ਕਿ ਕਿਵੇਂ ਆਰ ਐਸ ਐਸ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਤੇ ਤਖਤ ਸ੍ਰੀ ਪਟਨਾ ਸਾਹਿਬ ’ਤੇ ਕਬਜ਼ਾ ਕੀਤਾ ਹੋਇਆ ਹੈ ਅਤੇ ਕਿਵੇਂ ਆਰ ਐਸ ਐਸ ਦੇ ਏਜੰਟ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਗੁਰਦੁਆਰਾ ਕਮੇਟੀ ਦਾ ਕੰਟਰੋਲ ਦਿੱਤਾ ਹੋਇਆ ਹੈ।

ਸਰਦਾਰ ਬਾਦਲ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ 1 ਜੂਨ ਨੂੰ ਵੋਟਾਂ ਪਾਉਣ ਵੇਲੇ 1 ਜੂਨ 1984 ਦਾ ਦਿਨ ਯਾਦ ਰੱਖਣ ਜਦੋਂ ਇੰਦਰਾ ਗਾਂਧੀ ਨੇ ਟੈਂਕਾਂ ਤੇ ਤੋਪਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆ ਸੀ। ਇਸ ਮਗਰੋਂ 1984 ਵਿਚ ਕਾਂਗਰਸ ਪਾਰਟੀ ਦੀ ਸ਼ਹਿਰ ਦਿੱਲੀ ਤੇ ਦੇਸ਼ ਦੇ ਹੋਰ ਸ਼ਹਿਰਾਂ ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਹਨਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਕਾਂਗਰਸ ਤੋਂ ਇਸਦੇ ਗੁਨਾਹਾਂ ਦਾ ਹਿਸਾਬ ਲਿਆ ਜਾਵੇ।

ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ), ਕਾਂਗਰਸ ਤੇ ਭਾਜਪਾ ਨੂੰ ਆਖਿਆ ਕਿ ਉਹ ਸੂਬੇ ਦੇ ਦਰਿਆਈ ਪਾਣੀਆਂ, ਚੰਡੀਗੜ੍ਹ ਦੇ ਰੁਤਬੇ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਦੇ ਮਾਮਲੇ ’ਤੇ ਆਪਣੇ ਸਟੈਂਡ ਸਪਸ਼ਟ ਕਰਨ।

ਉਹਨਾਂ ਕਿਹਾ ਕਿ ਆਪ ਸਰਕਾਰ ਇਕ ਜਾਅਲੀ ਸਰਵੇਖਣ ਕਰਵਾ ਰਹੀ ਹੈ ਤਾਂ ਜੋ ਨਹਿਰੀ ਪਟਵਾਰੀਆਂ ਰਾਹੀਂ ਇਹ ਸਾਬਤ ਕੀਤਾ ਜਾ ਸਕੇ ਕਿ ਪੰਜਾਬ ’ਚ ਖੇਤੀ ਜ਼ਮੀਨਾਂ ਨੂੰ 100 ਫੀਸਦੀ ਨਹਿਰੀ ਪਾਣੀ ਲੱਗਦਾ ਹੈ ਤਾਂ ਜੋ ਐਸ ਵਾਈ ਐਲ ਨਹਿਰ ਦੀ ਉਸਾਰੀ ਦਾ ਰਾਹ ਪੱਧਰਾ ਹੋ ਸਕੇ ਪਰ ਅਸਲੀਅਤ ਵਿਚ ਸਿਰਫ 23 ਫੀਸਦੀ ਜ਼ਮੀਨਾਂ ਨੂੰ ਨਹਿਰੀ ਪਾਣੀ ਲੱਗਦਾ ਹੈ।

ਉਹਨਾਂ ਕਿਹਾ ਕਿ ਇਸੇ ਤਰੀਕੇ ਕਾਂਗਰਸ ਤੇ ਆਪ ਦੇ ਚੰਡੀਗੜ੍ਹ ਲਈ ਸਾਂਝੇ ਚੋਣ ਮਨੋਰਥ ਪੱਤਰ ਵਿਚ ਚੰਡੀਗੜ੍ਹ ਲਈ ਦਿੱਲੀ ਪੈਟਰਨ ’ਤੇ ਸੂਬੇ ਦਾ ਦਰਜਾ ਲੈ ਕੇ ਦੇਣ ਦਾ ਵਾਅਦਾ ਕੀਤਾ ਗਿਆ ਹੈ। ਸਰਦਾਰਨੀ ਬਾਦਲ ਨੇ ਭਾਜਪਾ ਨੂੰ ਆਖਿਆਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਤੇ ਆਪਣਾ ਸਟੈਂਡ ਬਦਲ ਲੈਣ ਬਾਰੇ ਜਵਾਬ ਦੇਵੇ ਕਿਉਂਕਿ 2019 ਵਿਚ ਇਹਨਾਂ ਦੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਕੀਤਾ ਸੀ।

ਇਸ ਮੌਕੇ ਸੀਨੀਅਰ ਆਗੂ ਹਰਗੋਬਿੰਦ ਕੌਰ, ਰਵੀਪ੍ਰੀਤ ਸਿੰਘ ਸਿੱਧੂ, ਮੋਹਣ ਸਿੰਘ ਬੰਗੀ ਤੇ ਮੋਹਿਤ ਗੁਪਤਾ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...