Sunday, May 19, 2024

ਵਾਹਿਗੁਰੂ

spot_img
spot_img

ਅਕਾਲੀ ਦਲ ਪਟਿਆਲਾ ਲੋਕ ਸਭਾ ਹਲਕੇ ਲਈ ਕਰਵਾਏਗਾ ਹੈਲਥ ਮੈਪਿੰਗ: ਐਨ.ਕੇ. ਸ਼ਰਮਾ

- Advertisement -

ਯੈੱਸ ਪੰਜਾਬ
ਪਟਿਆਲਾ, 2 ਮਈ, 2024

ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ. ਕੇ. ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੂੰ ਸਿਹਤ ਸੇਵਾਵਾਂ ਦੇ ਮੁੱਦੇ ‘ਤੇ ਘੇਰਦਿਆਂ ਕਿਹਾ ਹੈ ਕਿ ਪਟਿਆਲਾ ‘ਚ ਸਿਹਤ ਸੇਵਾਵਾਂ ਦੀ ਘਾਟ ਕਾਰਨ ਅੱਜ ਵੀ ਲੋਕਾਂ ਨੂੰ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਹਸਪਤਾਲਾਂ ਵਿੱਚ ਇਲਾਜ ਲਈ ਜਾਣਾ ਪੈਂਦਾ ਹੈ।

ਐਨ.ਕੇ. ਸ਼ਰਮਾ ਅੱਜ ਸ਼ੁਤਰਾਣਾ ਹਲਕਾ ਇੰਚਾਰਜ ਬਾਬੂ ਕਬੀਰਦਾਸ ਦੀ ਅਗਵਾਈ ਹੇਠ ਪਿੰਡ ਗੁਲਾੜ, ਸ਼ੇਰਗੜ੍ਹ, ਬਹਿਰ ਸਾਹਬ, ਮਤੋਲੀ, ਸ਼ੁਤਰਾਣਾ, ਬਾਦਸ਼ਾਹਪੁਰ, ਮਰੋੜੀ, ਅਸਮਾਨਪੁਰ, ਪਾਤੜਾਂ ਵਿੱਚ ਜਨਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ।

ਪ੍ਰੋਗਰਾਮ ਦੌਰਾਨ ਚੌਧਰੀ ਬਲਵਾਨ ਸਿੰਘ, ਮਦਨਰਾਮ ਅਤੇ ਲੀਲਾ ਰਾਮ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਉਮੀਦਵਾਰ ਐਨ.ਕੇ.ਸ਼ਰਮਾ ਅਤੇ ਬਾਬੂ ਕਬੀਰਦਾਸ ਨੇ ਸਾਰਿਆਂ ਨੂੰ ਸਿਰੋਪਾਓ ਦੇ ਕੇ ਸਵਾਗਤ ਕੀਤਾ।

ਐਨ. ਕੇ. ਸ਼ਰਮਾ ਨੇ ਕਿਹਾ ਕਿ ਇਸ ਇਲਾਕੇ ਦੇ ਪਿੰਡਾਂ ਦੇ ਵਸਨੀਕਾਂ ਦੀ ਸਭ ਤੋਂ ਵੱਡੀ ਸਮੱਸਿਆ ਸਿਹਤ ਸਹੂਲਤਾਂ ਦੀ ਹੈ। ਉਨ੍ਹਾਂ ਕਿਹਾ ਕਿ ਇੱਥੋਂ ਚਾਰ ਵਾਰ ਕਾਂਗਰਸ ਦੀ ਸੰਸਦ ਮੈਂਬਰ ਰਹਿ ਚੁੱਕੀ ਪ੍ਰਨੀਤ ਕੌਰ ਭਾਜਪਾ ਦੀ ਟਿਕਟ ’ਤੇ ਚੋਣ ਮੈਦਾਨ ਵਿੱਚ ਹੈ ਅਤੇ ਇੱਕ ਵਾਰ ਆਮ ਆਦਮੀ ਪਾਰਟੀ ਦੇ ਸਾਂਸਦ ਰਹੇ ਧਰਮਵੀਰ ਗਾਂਧੀ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਹਨ।

ਕਰੀਬ ਇਕ ਸਾਲ ਤੋਂ ਪੰਜਾਬ ਦੇ ਸਿਹਤ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਬਲਬੀਰ ਸਿੰਘ ‘ਆਪ’ ਦੀ ਤਰਫੋਂ ਚੋਣ ਲੜ ਰਹੇ ਹਨ। ਪਰ ਕਿਸੇ ਨੇ ਵੀ ਇੱਥੋਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵੱਲ ਧਿਆਨ ਨਹੀਂ ਦਿੱਤਾ।

ਐਨ.ਕੇ. ਸ਼ਰਮਾ ਨੇ ਜਨਸਭਾਵਾਂ ਦੌਰਾਨ ਹਾਜ਼ਰ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇੱਕ ਵਾਰ ਪੇਂਡੂ ਵਿਅਕਤੀ ਨੂੰ ਚੋਣ ਜਿਤਾ ਕੇ ਲੋਕ ਸਭਾ ਵਿੱਚ ਭੇਜਣ, ਉਹ ਸਮੁੱਚੇ ਲੋਕ ਸਭਾ ਹਲਕੇ ਦੀ ਹੈਲਥ ਮੈਪਿੰਗ ਕਰਵਾ ਕੇ ਸਾਰੇ ਨੌਂ ਹਲਕਿਆਂ ਵਿੱਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਗੇ। ਉਨ੍ਹਾਂ ਦੇ ਸਾਂਸਦ ਰਹਿੰਦਿਆਂ ਕਿਸੇ ਨੂੰ ਵੀ ਇਲਾਜ ਲਈ ਪਟਿਆਲਾ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।

ਇਸ ਮੌਕੇ ਹਲਕਾ ਇੰਚਾਰਜ ਬਾਬੂ ਕਬੀਰਦਾਸ ਤੋਂ ਇਲਾਵਾ ਮਹਿੰਦਰ ਸਿੰਘ ਲਾਲਵਾ, ਜਗਮੀਤ ਸਿੰਘ ਹਰਿਆਓ, ਜੋਗਿੰਦਰ ਸਿੰਘ ਬਾਵਾ, ਗੁਰਮੀਤ ਸਿੰਘ ਗਲੋਲੀ, ਜਸਕਰਨ ਸਰਪੰਚ, ਦਲਜੀਤ ਸਿੰਘ ਗਲੋਲੀ, ਗੁਰਨਾਮ ਸਿੰਘ ਵੜੈਚ, ਲਖਵਿੰਦਰ ਸਿੰਘ ਬਿੱਟੂ, ਮਨਜੀਤ ਸ਼ੇਰਗੜ੍ਹ ਸਮੇਤ ਕਈ ਪਤਵੰਤੇ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,118FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...