- Advertisement -
ਯੈੱਸ ਪੰਜਾਬ
ਜਲੰਧਰ, 30 ਅਪ੍ਰੈਲ, 2024
ਜ਼ਿਲ੍ਹਾ ਯੂਥ ਅਕਾਲੀ ਦਲ ਜਲੰਧਰ ਦੇ ਸਾਬਕਾ ਪ੍ਰਧਾਨ ਸੁਖ਼ਮਿੰਦਰ ਸਿੰਘ ਰਾਜਪਾਲ ਦੇ ਪਿਤਾ ਸ: ਚਰਨਜੀਤ ਸਿੰਘ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ।
ਉਹ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਤੋਂ ਪੀੜਤ ਸਨ।
ਉਨ੍ਹਾਂ ਦਾ ਅੰਤਿਮ ਸਸਕਾਰ ਬੁੱਧਵਾਰ, ਪਹਿਲੀ ਮਈ, 2024 ਨੂੰ ਸਵੇਰੇ 11 ਵਜੇ ਬਸਤੀ ਗੁਜ਼ਾਂ, ਜਲੰਧਰ ਦੇ ਸ਼ਮਸ਼ਾਨਘਾਟ ਵਿਖ਼ੇ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਸ: ਸੁਖ਼ਮਿੰਦਰ ਸਿੰਘ ਰਾਜਪਾਲ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ। ੳਹ ਪਾਰਟੀ ਪ੍ਰਧਾਨ ਸ: ਸੁਖ਼ਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੇ ਬਹੁਤ ਕਰੀਬੀ ਹਨ।
- Advertisement -