Friday, May 10, 2024

ਵਾਹਿਗੁਰੂ

spot_img
spot_img

ਫ਼ਿਰੋਜ਼ਪੁਰ ਵਿੱਚ ਚੱਲ ਰਹੇ ਸਾਰੇ ਵਿਕਾਸ ਪ੍ਰਾਜੈਕਟ 31 ਮਾਰਚ ਤਕ ਮੁਕੰਮਲ ਕੀਤੇ ਜਾਣ: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.

- Advertisement -

ਯੈੱਸ ਪੰਜਾਬ
ਫਿਰੋਜ਼ਪੁਰ, 2 ਦਸੰਬਰ, 2022 –
ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ/ਵਿਕਾਸ ਪ੍ਰੋਜੈਕਟਾਂ ਨੂੰ 31 ਮਾਰਚ 2023 ਤੱਕ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇ। ਇਹ ਆਦੇਸ਼ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆਂ ਕਰਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ, ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਸਨ।

ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀਆਂ ਸਮੀਖਿਆ ਕਰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲਿਆਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮਾਂਬੱਧ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਵੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਹੋਣ ਵਾਲੇ ਜਾਂ ਹੋ ਰਹੇ ਵਿਕਾਸ ਕਾਰਜਾਂ ਜਾਂ ਵਿਕਾਸ ਪ੍ਰਾਜੈਕਟਾਂ ਵਿੱਚ ਸਬੰਧਤ ਵਿਧਾਇਕ ਜਾਂ ਲੋਕ ਨੁਮਾਇੰਦਿਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ ਤੇ ਇਨ੍ਹਾਂ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਵੀ ਉਨ੍ਹਾਂ ਨੂੰ ਸਮੇਂ-ਸਮੇਂ ਜਾਣੂ ਕਰਵਾਇਆ ਜਾਵੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜੋ ਵੀ ਕੰਮ ਹੋਣ ਵਾਲੇ ਹਨ ਉਨ੍ਹਾਂ ਦੀ ਪ੍ਰਪੋਜਲ ਬਣਾ ਕੇ ਜਲਦੀ ਭੇਜੀ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕੰਮਾਂ ਲਈ ਮਿਲੀ ਹੋਈ ਗ੍ਰਾਂਟ ਨੂੰ ਵਿਕਾਸ ਕੰਮਾਂ ਤੇ ਵਰਤਿਆਂ ਜਾਵੇ ਅਤੇ ਵਿੱਤੀ ਸਾਲ ਦੇ ਅੰਤ ਤੱਕ ਕੋਈ ਵੀ ਪੈਸਾ ਲੈਪਸ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਸਰਕਾਰੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਜ਼ਿਲ੍ਹਾ ਹਸਪਤਾਲ ਵਿੱਚ ਖਰਾਬ ਐਕਸਰੇ ਮਸ਼ੀਨ ਦਾ ਮੁੱਦਾ ਉਠਾਇਆ ਜਿਸ ਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਦੇ ਸਿਹਤ ਸਹੂਲਤਾਂ ਨਾਲ ਕਿਸੇ ਤਰ੍ਹਾਂ ਦਾ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜਲਦੀ ਹੀ ਇਸ ਦਾ ਹੱਲ ਕੀਤਾ ਜਾਵੇਗਾ। ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ ਨੇ ਵੀ ਹਲਕੇ ਦੀਆਂ ਲਿੰਕ ਸੜਕਾਂ ਤੇ ਹੋਰ ਵਿਕਾਸ ਪ੍ਰਾਜੈਕਟਾਂ ਦੇ ਮੁੱਦਿਆਂ ਸਬੰਧੀ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਜਿਸ ਤੇ ਉਨ੍ਹਾਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।

ਉਨ੍ਹਾਂ ਐਸ.ਐਸ.ਪੀ. ਸ੍ਰੀਮਤੀ ਕੰਵਰਦੀਪ ਕੌਰ ਤੋਂ ਜ਼ਿਲ੍ਹੇ ਦੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ ਅਤੇ ਪੁਲਿਸ ਪੈਟਰੋਲਿੰਗ ਵਧਾਈ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਜ਼ੀਰਾ/ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,135FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...