ਯੈੱਸ ਪੰਜਾਬ
ਚੰਡੀਗੜ੍ਹ, 24 ਦਸੰਬਰ, 2024
Central Civil Services Cultural ਐਂਡ ਬੋਰਡ ਵੱਲੋਂ All India Services Kabaddi (ਪੁਰਸ਼ ਤੇ ਮਹਿਲਾ) ਟੂਰਨਾਮੈਂਟ 3 ਤੋਂ 8 ਜਨਵਰੀ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਕਬੱਡੀ ਟੀਮਾਂ ਲਈ Trial 26 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।