Friday, March 29, 2024

ਵਾਹਿਗੁਰੂ

spot_img
spot_img

ਦੁਨੀਆਂ ਭਰ ਦੇ ਇਨਸਾਫ਼ ਪਸੰਦ ਲੋਕ ਕੌਮੀ ਇਨਸਾਫ਼ ਮੋਰਚੇ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ: ਵਿਸ਼ਵ ਸਿੱਖ ਪਾਰਲੀਮੈਂਟ

- Advertisement -

All justice loving people should support ‘Qaumi Insaaf Morcha’: World Sikh Parliament

ਯੈੱਸ ਪੰਜਾਬ
ਨਿਊਯਾਰਕ, 19 ਜਨਵਰੀ, 2023:
ਕੌਮੀ ਇਨਸਾਫ ਮੋਰਚੇ ਦੀ ਲੀਡਰਸ਼ਿਪ ਦੇ ਸੱਦੇ ਉਤੇ ਵਿਦੇਸ਼ਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਅੱਜ ਇਕ ਹੰਗਾਮੀ ਟੈਲੀਕਾਨਫਰੰਸ ਹੋਈ। ਜਿਸ ਵਿਚ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਜਰਮਨੀ, ਫਰਾਂਸ, ਹਾਲੈਂਡ, ਇਟਲੀ, ਬੈਲਜੀਅਮ, ਸਪੇਨ ਤੋਂ 164 ਨੁਮਾਇੰਦਿਆਂ ਨੇ ਹਿੱਸਾ ਲਿਆ।

ਇਸ ਮੀਟਿੰਗ ਵਿਚ ਭਾਰਤ ਵਿਚ ਸਿਖਾਂ ਅਤੇ ਹੋਰ ਘੱਟ ਗਿਣਤੀਆਂ ਲਈ ਕਾਨੂੰਨ ਦੇ ਦੋਹਰੇ ਮਾਪਦੰਡਾਂ ਤਹਿਤ ਹੋ ਰਹੇ ਧੱਕੇ ਅਤੇ ਬੇਇਨਸਾਫੀਆਂ ਬਾਰੇ ਚਰਚਾ ਹੋਈ, ਅਤੇ ਖਾਸ ਕਰਕੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ ਨਾ ਦੇਣ ਅਤੇ ਬੰਦੀ ਸਿੱਖ ਸਿਆਸੀ ਕੈਦੀਆਂ ਨੂੰ ਸਜਾਵਾਂ ਪੂਰੀਆਂ ਹੋਣ ਤੋਂ ਬਾਦ ਵੀ ਜੇਲਾਂ ਵਿਚ ਬੰਦ ਰੱਖਣ ਦੇ ਅਣਮਨੁੱਖੀ ਵਤੀਰੇ ਦੀ ਘੋਰ ਨਿਖੇਧੀ ਕੀਤੀ ਗਈ।

ਸਾਰੇ ਹੀ ਨੁਮਾਇੰਦਿਆਂ ਨੇ ਇਕਸੁਰ ਵਿਚ ਭਾਰਤ ਦੇ ਕਾਨੂੰਨ ਅਤੇ ਸਰਕਾਰਾਂ ਦੇ ਇਸ ਘਿਨਾਉਣੇ ਚਿਹਰੇ ਨੂੰ ਦੁਨੀਆ ਸਾਹਮਣੇ ਨੰਗਾ ਕਰਨ ਲਈ 26 ਜਨਵਰੀ ਨੂੰ ਵੱਖ ਵੱਖ ਥਾਵਾਂ ਤੇ ਭਾਰਤੀ ਕੋਂਸਲੇਟਾਂ ਅਤੇ ਅੰਬੈਸੀਆਂ ਦੇ ਸਾਹਮਣੇ ਜ਼ੋਰਦਾਰ ਰੋਸ ਮੁਜਾਹਰੇ ਕਰਨ ਦਾ ਫੈਸਲਾ ਲਿਆ। ਇਸ ਟੈਲੀਕਾਨਫਰੰਸ ਦਾ ਪ੍ਰਬੰਧ ਕਰਨ ਲਈ ਭਾਈ ਹਿੰਮਤ ਸਿੰਘ ਨਿਊਯਾਰਕ, ਭਾਈ ਮਨਪ੍ਰੀਤ ਸਿੰਘ ਯੂ ਕੇ, ਭਾਈ ਗੁਰਚਰਨ ਸਿੰਘ ਯੂਰੋਪ, ਭਾਈ ਭਗਤ ਸਿੰਘ ਕੈਨੇਡਾ, ਭਾਈ ਹਰਜੀਤ ਸਿੰਘ ਹੌਲੈਂਡ ਨੇ ਵਿਸ਼ੇਸ਼ ਯੋਗਦਾਨ ਪਾਇਆ।

ਕਾਨਫਰੰਸ ਵਿਚ ਸ਼ਾਮਿਲ ਸਾਰੇ ਹੀ ਨੁਮਾਇੰਦਿਆਂ ਨੇ ਭਾਰਤ ਅਤੇ ਖਾਸ ਕਰ ਪੰਜਾਬ ਅਤੇ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਕੌਮੀ ਇਨਸਾਫ ਮੋਰਚਾ ਚੰਡੀਗੜ ਵਿਚ ਵਹੀਰਾਂ ਘੱਤ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ ਅਤੇ ਸਾਰੇ ਇਨਸਾਫ ਪਸੰਦ ਅਤੇ ਜਮਹੂਰੀਅਤ ਵਿਚ ਭਰੋਸਾ ਰੱਖਣ ਵਾਲੇ ਲੋਕਾਂ ਨੂੰ ਭਾਈਚਾਰਿਆਂ ਅਤੇ ਸਿਆਸੀ ਵਖਰੇਵਿਆਂ ਤੋਂ ਉਪਰ ਉੱਠ ਕੇ ਇਸ ਮਨੁੱਖੀ ਅਧਿਕਾਰਾਂ ਦੇ ਮਸਲੇ ਤੇ ਖੁੱਲ੍ਹ ਕੇ ਸੱਚ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।

ਵੱਖ ਵੱਖ ਆਗੂਆਂ ਨੇ ਪੰਜਾਬ ਅਤੇ ਭਾਰਤ ਸਰਕਾਰ ਨੂੰ ਮੋਰਚੇ ਦੀਆਂ ਮੰਗਾਂ ਨੂੰ ਹੋਰ ਸਮਾਂ ਨਾ ਲੰਘਾਉਂਦਿਆਂ ਛੇਤੀ ਹੱਲ ਕਰਨ ਦੀ ਸਲਾਹ ਦਿਤੀ ਕਿਉਂਕਿ ਹੋਰ ਸਮਾਂ ਲੰਘਾਉਣਾ ਸਰਕਾਰਾਂ ਦੇ ਹਿਤ ਵਿਚ ਨਹੀਂ ਹੋਵੇਗਾ ਤੇ ਓਹਨਾ ਦੀ ਸਾਖ ਦੁਨੀਆ ਵਿਚ ਹੋਰ ਵੀ ਡਿਗ ਜਾਵੇਗੀ । ਅਖੀਰ ਵਿਚ ਮੋਰਚੇ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਫ਼ੈਸਲਾ ਲਿਆ ਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...