Sunday, December 4, 2022

ਵਾਹਿਗੁਰੂ

spot_img


ਪੰਜਾਬ ਦੇ ਸੱਭਿਆਚਾਰਕ ਵਿਕਾਸ ਲਈ ਧਾਰਮਿਕ, ਸਾਹਿੱਤਕ, ਰਾਜਨੀਤਕ ਤੇ ਸੱਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ   
ਲੁਧਿਆਣਾ, 6 ਅਕਤੂਬਰ, 2022 –
ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਬੀਤੀ ਸ਼ਾਮ ਗੁਰਦੁਆਰਾ ਦੇਗਸਰ ਕਟਾਣਾ ਸਾਹਿਬ (ਲੁਧਿਆਣਾ) ਵਿਖੇ ਵੱਖ ਵੱਖ ਵਰਗਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਹੈ ਕਿ ਪੰਜਾਬ ਇਸ ਵੇਲੇ ਸਿਰਫ਼ ਆਰਥਿਕ ਤੇ ਰਾਜਨੀਤਕ ਮਸਲਿਆਂ ਵਿੱਚ ਹੀ ਨਹੀਂ ਗਰੱਸਿਆ ਹੋਇਆ ਸਗੋਂ ਸੱਭਿਆਚਾਰਕ ਸੰਕਟ ਦੀ ਬੁਰੀ ਮਾਰ ਹੇਠ ਹੈ। ਇਸ ਵਿੱਚੋਂ ਨਿਕਲਣ ਲਈ ਸਾਨੂੰ ਧਾਰਮਿਕ, ਸਾਹਿੱਤਕ, ਰਾਜਨੀਤਕ ਤੇ ਸਭਿਆਚਾਰਕ ਸੰਸਥਾਵਾਂ ਨੂੰ ਸਿਰ ਜੋੜਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸ਼ਬਦ ਗੁਰੂ ਦੇ ਪਰਸਾਰ ਪ੍ਰਕਾਸ਼ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਪੰਜਾਬੀ ਸਾਹਿੱਤ ਅਕਾਡਮੀ, ਪੰਜਾਬ ਆਰਟਸ ਕੌਂਸਿਲ ਤੇ ਕੇਂਦਰੀ ਪੰਜਾਬੀ ਲੇਖਕ ਸਭਾਵਾਂ ਨੂੰ ਨਿੱਠ ਕੇ ਸਾਂਝਾ ਸਮਾਂਬੱਧ ਏਜੰਡਾ ਤਿਆਰ ਕਰਨ ਤੇ ਉਸ ਵਿੱਚ ਸਰਗਰਮੀ ਵਿਖਾਉਣ ਦੀ ਜ਼ਰੂਰਤ ਹੈ।

ਇਸ ਇਕੱਤਰਤਾ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸਾਹਿੱਤ ਸਭਾ ਸਮਰਾਲਾ ਦੇ ਪ੍ਰਤੀਨਿਧ ਕਹਾਣੀਕਾਰ ਸੁਖਜੀਤ ਮਾਛੀਵਾੜਾ, ਹੁਣ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੋਸਾਂਝ,ਲੇਖਕ ਮੰਚ ਸਮਰਾਲਾ ਦੇ ਪ੍ਰਤੀਨਿਧ ਦਲਜੀਤ ਸ਼ਾਹੀ ਐਡਵੋਕੇਟ, ਭਾਈ ਕਾਹਨ ਸਿੰਘ ਨਾਭਾ ਰਚਨਾ ਵਿਚਾਰ ਮੰਚ ਦੇ ਪ੍ਰਤੀਨਿਧ ਜੈਨਿੰਦਰ ਚੌਹਾਨ,ਪੱਤਰਕਾਰੀ ਖੇਤਰ ਦੇ ਪ੍ਰਤੀਨਿਧ ਇੰਦਰਜੀਤ ਦੇਵਗਨ, ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਤੇ ਗੁਰਦੁਆਰਾ ਪ੍ਰਬੰਧਕ ਸਃ ਜੋਗਾ ਸਿੰਘ ਸ਼ਾਮਲ ਹੋਏ।

ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਕਿਹਾ ਕਿ ਇਤਿਹਾਸਕ ਦਿਹਾੜਿਆਂ ਤੇ ਗੁਰੂ ਸਾਹਿਬਾਨ, ਭਗਤ ਜਨਾਂ ਤੇ ਸੂਰਮਿਆਂ ਬਾਰੇ ਸਿਰਫ਼ ਰਵਾਇਤੀ ਸਮਾਗਮ ਹੀ ਨਾ ਕੀਤੇ ਜਾਣ ਸਗੋਂ ਇਨ੍ਹਾਂ ਦਿਨਾਂ ਦੀ ਸਾਰਥਿਕਤਾ ਵਧਾਉਣ ਲਈ ਨਿੱਕੇ ਨਿੱਕੇ ਟਰੈਕਟ ਛਪਵਾ ਕੇ ਵੀ ਵੰਡੇ ਜਾਣ। ਸੁਰ ਸ਼ਬਦ ਸੰਗੀਤ ਦੇ ਸੁਮੇਲ ਲਈ ਪੁਰਾਤਨ ਤੰਤੀ ਸਾਜਾਂ ਵਾਂਗ ਹੀ ਢਾਡੀ ਰਾਗ ਦੀਆਂ ਪੁਰਾਤਨ ਰੀਤਾਂ ਦਾ ਗਾਇਨ ਵੀ ਕੀਤਾ ਜਾਵੇ।

ਕਹਾਣੀਕਾਰ ਸੁਖਜੀਤ ਨੇ ਪੇਸ਼ਕਸ਼ ਕੀਤੀ ਕਿ ਜੇਕਰ ਇਸ ਸਭਾ ਦੇ ਵਿੱਚ ਸ਼ਾਮਿਲ ਮੈਂਬਰਾਂ ਦੀ ਸਹਿਮਤੀ ਹੋਵੇ ਤਾਂ ਇਸ ਇਤਿਹਾਸਕ ਸਥਾਨ ਤੇ ਮਾਸਿਕ ਵਿਚਾਰ ਚਰਚਾ ਵਗਦੇ ਪਾਣੀ ਸ਼ੁਰੂ ਕੀਤਾ ਜਾ ਸਕਦਾ ਹੈ। ਇਸ ਵਿੱਚ ਗੁਰਮਤਿ ਸਾਹਿੱਤ ਸੱਭਿਆਚਾਰ ਨੂੰ ਸਮਝਣ ਵਿੱਚ ਮਦਦ ਮਿਲੇਗੀ।

ਨਵੀਂ ਦਿੱਲੀ ਤੋਂ ਆਏ ਪੰਜਾਬੀ ਅਕਾਡਮੀ ਦਿੱਲੀ ਦੇ ਸਾਬਕਾ ਸਕੱਤਰ ਗੁਰਭੇਜ ਸਿੰਘ ਗੋਰਾਇਆ ਨੇ ਕਿਹਾ ਕਿ ਪੰਜਾਬ ਨੂੰ ਪੰਜਾਬ ਬਣਾਈ ਰੱਖਣ ਲਈ ਪੰਜਾਬੀਆਂ ਨੂੰ ਹੀ ਆਪ ਹਿੰਮਤ ਕਰਕੇ ਅੱਗੇ ਵਧਣਾ ਪਵੇਗਾ।

ਗੁਰਦਵਾਰਾ ਪ੍ਰਬੰਧਕ ਸਃ ਜੋਗਾ ਸਿੰਘ ਨੇ ਕਿਹਾ ਕਿ ਗੁਰਮਤਿ ਆਸ਼ੇ ਦੀ ਪ੍ਰਾਪਤੀ ਲਈ ਸਾਡਾ ਸਹਿਯੋਗ ਹਮੇਸ਼ਾਂ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਗੁਰਦਵਾਰਾ ਦੇਗਸਰ ਕਟਾਣਾ ਸਾਹਿਬ ਦੇ ਨੇੜੇ ਤੇੜੇ ਵੱਸਦੇ ਲੇਖਕਾਂ ਦੀਆਂ ਸਭਾਵਾਂ ਨੂੰ ਸਾਡੇ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਸਾਹਨੇਵਾਲ ਹਲਕੇ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਆਸਥਾ ਦੇ ਕੇਂਦਕ ਦੇਗਸਰ ਕਟਾਣਾ ਸਾਹਿਬ ਤੋਂ ਮਿਲਿਆ ਇਹ ਸੁਨੇਹਾ ਪੂਰੇ ਪੰਜਾਬ ਚ ਪਸਾਰਨ ਦੀ ਲੋੜ ਹੈ। ਉਨ੍ਹਾਂ ਇਸ ਮੌਕੇ ਗੁਰਮਤਿ ਪ੍ਰਕਾਸ਼ ਮੈਗਜ਼ੀਨ ਦੇ ਦੋ ਜੀਵਨ ਮੈਂਬਰਸ਼ਿਪਸ ਜਮ੍ਹਾਂ ਕਰਵਾ ਕੇ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਇਸ ਗੁਰਮਤਿ ਸਾਹਿਤ ਲਹਿਰ ਨੂੰ ਪਿੰਡ ਪਿੰਡ ਪਹੁੰਚਾਇਆ ਜਾਵੇ।

ਪਿੰਡ ਦਾਦ ਦੇ ਸਰਪੰਚ ਸਃ ਜਗਦੀਸ਼ਪਾਲ ਸਿੰਘ ਗਰੇਵਾਲ ਨੇ ਵੀ ਗੁਰਮਤਿ ਪ੍ਰਕਾਸ਼ ਦੇ ਦੋ ਚੰਦੇ ਜਮ੍ਹਾਂ ਕਰਵਾਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਸਃ ਜੋਗਾ ਸਿੰਘ ਵੱਲੋਂ ਪ੍ਰੋਃ ਗੁਰਭਜਨ ਸਿੰਘ ਗਿੱਲ ਨੂੰ ਦਸਤਾਰ ਅਤੇ ਹਾਜ਼ਰ ਸਮੂਹ ਲੇਖਕਾਂ ਤੇ ਲੋਕ ਪ੍ਰਤੀਨਿਧਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਹਰਿਆਣਾ ਗੁਰਦੁਆਰਾ ਐਡਹਾਕ ਕਮੇਟੀ ਹਰਿਆਣਾ ਸਰਕਾਰ ਵੱਲੋਂ ਗੁਰੂ ਘਰਾਂ ਦੇ ਪ੍ਰਬੰਧਾਂ ’ਚ ਸਿੱਧੇ ਦਖ਼ਲ ਵਾਲੀ ਗੱਲ, ਬਰਦਾਸ਼ਤ ਨਹੀਂ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 2 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ...

ਭਾਜਪਾ ਵੀ ਕਾਂਗਰਸ ਦੀ ਰਾਹ ’ਤੇ ਤੁਰਣ ਲੱਗੀ, ਐੱਸ.ਆਈ.ਟੀ. ਦਾ ਕਾਰਜਕਾਲ ਨਾ ਵਧਾ ਕੇ ਯੋਗੀ ਸਰਕਾਰ ਕਰ ਰਹੀ ਕਾਤਲਾਂ ਨੂੰ ਬਚਾਉਣ ਦਾ ਯਤਨ: ਭੋਗਲ

ਯੈੱਸ ਪੰਜਾਬ ਨਵੀਂ ਦਿੱਲੀ, 1 ਦਸੰਬਰ, 2022 - 1984 ਦੇ ਸਿੱਖ ਕਤਲੇਆਮ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਭੇਜਣ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦਿਵਾਉਣ ਲਈ ਪਿਛਲੇ 38 ਸਾਲਾਂ ਤੋਂ ਸੰਘਰਸ਼ ਕਰ ਰਹੇ...

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਵਿੱਢੀ, ਐਡਵੋਕੇਟ ਧਾਮੀ ਨੇ ਕਿਹਾ ਦੁਨੀਆਂ ਭਰ ਦੇ ਲੋਕ ‘ਆਨਲਾਈਨ ਬਣਨਗੇ’ ਮੁਹਿੰਮ ਦਾ ਹਿੱਸਾ

ਯੈੱਸ ਪੰਜਾਬ ਅੰਮ੍ਰਿਤਸਰ, 1 ਦਸੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ...

ਸਿੱਖ ਸੰਗਤ ਦੇ ਰੋਸ ਨੂੰ ਵੇਖ਼ਦਿਆਂ ਪੰਜਾਬ ਸਰਕਾਰ ਦਾਸਤਾਨ-ਏ-ਸਰਹਿੰਦ ਫ਼ਿਲਮ ਦੇ ਪ੍ਰਦਰਸ਼ਨ ’ਤੇ ਰੋਕ ਲਗਾਵੇ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 30 ਨਵੰਬਰ, 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਪਾਸੋਂ ਦਾਸਤਾਨ-ਏ-ਸਰਹਿੰਦ ਨਾਂ ਦੀ ਫਿਲਮ ਦੇ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ...

ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ

ਯੈੱਸ ਪੰਜਾਬ ਨਵੀਂ ਦਿੱਲੀ, 28 ਨਵੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ-ਵੱਖ...

ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਅਕਾਲ ਚਲਾਣਾ ਕਰ ਗਏ

ਯੈੱਸ ਪੰਜਾਬ ਗੁਰਦਾਸਪੁਰ, 28 ਨਵੰਬਰ, 2022: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਮਾਤਾ ਬਲਬੀਰ ਕੌਰ ਸੋਮਵਾਰ ਸਵੇਰੇ ਅਕਾਲ ਚਲਾਣਾ ਕਰ ਗਏ। ਮਾਤਾ ਬਲਬੀਰ ਕੌਰ ਨੇ ਸਵੇਰੇ...

ਮਨੋਰੰਜਨ

ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ ਸ਼ਾਹਰੁਖ਼ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ, ਕਿਹੜੇ ਕਿਹੜੇ ਦੇਸ਼?

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਸ਼ਾਹਰੁਖ਼ ਖ਼ਾਨ ਦੀ ਨਵੀਂ ਆ ਰਹੀ ਫ਼ਿਲਮ ‘ਪਠਾਨ’ ਦੀ ਸ਼ੂਟਿੰਗ ਭਾਰਤ ਸਣੇ 8 ਦੇਸ਼ਾਂ ਵਿੱਚ ਹੋਈ ਹੈ। ਫ਼ਿਲਮ ਦੇ ਨਿਰਦੇਸਕ ਸਿਧਾਰਥ ਆਨੰਦ ਅਨੁਸਾਰ ਇਸ ਐਕਸ਼ਨ ਭਰਪੂਰ ਫ਼ਿਲਮ ਦੀ ਸ਼ੂਟਿੰਗ ਭਾਰਤ ਤੋਂ...

ਨੋਰਾ ਫ਼ਤੇਹੀ ਹੋਈ ਅਲੋਚਨਾ ਦਾ ਸ਼ਿਕਾਰ; ਕਤਰ ਵਿੱਚ ‘ਫ਼ੀਫਾ’ ਦੇ ਪ੍ਰੋਗਰਾਮ ਵਿੱਚ ਤਿਰੰਗਾ ਝੰਡਾ ਪੁੱਠਾ ਫ਼ੜਨ ਕਾਰਨ ਹੋਈ ‘ਟ੍ਰੋਲਿੰਗ’

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਅਦਾਕਾਰਾ ਅਤੇ ‘ਡਾਂਸਰ’ ਨੋਰਾ ਫ਼ਤੇਹੀ, ਜਿਸ ਦੀ ਕਤਰ ਵਿੱਚ ਚੱਲ ਰਹੇ ਵਿਸ਼ਵ ਫੁੱਟਬਾਲ ਮੁਕਾਬਲਿਆਂ ਦੌਰਾਨ ‘ਫ਼ੀਫਾ ਫ਼ੈਨ ਫ਼ੈਸਟੀਵਲ’ ਨਾਂਅ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਨੂੰ ਮਾਣ ਵਾਲੀ ਗੱਲ ਮੰਨਿਆ ਜਾ ਰਿਹਾ...

ਨਾਮੀ ਗਾਇਕ ਜੁਬੀਨ ਨੌਟਿਆਲ ਪੌੜੀਆਂ ਤੋਂ ਡਿੱਗੇ, ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ

ਯੈੱਸ ਪੰਜਾਬ ਮੁੰਬਈ, 2 ਦਸੰਬਰ, 2022: ਬਾਲੀਵੁੱਡ ਦੇ ਨਾਮੀ ਗਾਇਕ ਜੁਬੀਨ ਨੌਟਿਆਲ ਵੀਰਵਾ ਸਵੇਰੇ ਇਕ ਹਾਦਸੇ ਦਾ ਸ਼ਿਕਾਰ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ...

ਪੰਜਾਬੀ ਗਾਇਕ ਕੁਲਜੀਤ ’ਤੇ ਹੋ ਗਈ ਐਫ਼.ਆਈ.ਆਰ., ਪੁਲਿਸ ਮੁਲਾਜ਼ਮ ਗਾਇਕ ਦੇ ਗਾਣੇ ‘ਮਹਾਂਕਾਲ’ ਵਿੱਚ ਹਥਿਆਰ ਪ੍ਰਦਰਸ਼ਨੀ ਦਾ ਦੋਸ਼

ਯੈੱਸ ਪੰਜਾਬ ਮੋਗਾ, 1 ਦਸੰਬਰ, 2022: ਪੰਜਾਬੀ ਗਾਇਕ ਕੁਲਜੀਤ ਵੱਲੋਂ 30 ਨਵੰਬਰ ਨੂੰ ਯੂ ਟਿਊਬ ’ਤੇ ਰਿਲੀਜ਼ ਕੀਤੇ ਗਏ ਗ਼ੀਤ ‘ਮਹਾਂਕਾਲ’ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਕਰਕੇ ਇਸ ਗਾਇਕ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਦਿਲਚਸਪ ਗੱਲ...

ਗਾਇਕ ਦਲੇਰ ਮਹਿੰਦੀ ਦੇ ਫ਼ਾਰਮ ਹਾਊਸ ਸਣੇ 3 ਫ਼ਾਰਮਹਾਊਸ ‘ਸੀਲ’

ਯੈੱਸ ਪੰਜਾਬ ਗੁਰੂਗ੍ਰਾਮ, 30 ਨਵੰਬਰ, 2022: ਕੌਮਾਂਤਰੀ ਪ੍ਰਸਿੱਧੀ ਵਾਲੇ ਬਾਲੀਵੁੱਡ ਗਾਇਕ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਹਨਾ ਵਿਖ਼ੇ ਦਮਦਮਾ ਝੀਲ ਨੇੜੇ ਡੇਢ ਏਕੜ ਜ਼ਮੀਨ ’ਤੇ ਬਣੇ ਫ਼ਾਰਮਹਾਊਸ ਸਣੇ 3 ਫ਼ਾਰਮਹਾਊਸ ‘ਸੀਲ’ ਕਰ ਦਿੱਤੇ ਗਏ ਹਨ। ਇਹ ਕਾਰਵਾਈ ਲੰਘੇ...
- Advertisement -spot_img
- Advertisement -spot_img

ਸੋਸ਼ਲ ਮੀਡੀਆ

45,611FansLike
51,925FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!