Friday, October 18, 2024
spot_img
spot_img

ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ ਹੋਇਆ ਤਾਂ ਸਾਰੇ ਸਿੰਘ ਸਾਹਿਬਾਨ ਅਸਤੀਫ਼ਾ ਦੇਣਗੇ: ਗਿਆਨੀ ਰਘਬੀਰ ਸਿੰਘ

ਯੈੱਸ ਪੰਜਾਬ
ਅੰਮ੍ਰਿਤਸਰ, 16 ਅਕਤੂਬਰ, 2024

ਸਾਬਕਾ ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਵੱਲੋਂ ਕੀਤੀ ਜਾ ਰਹੀ ਇਲਜ਼ਾਮਬਾਜ਼ੀ ਤੋਂ ‘ਦੁਖ਼ੀ ਹੋ ਕੇ’ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਆਪਣਾ ਅਸਤੀਫ਼ਾ ਦੇਣ ਦੇ ਐਲਾਨ ਮਗਰੋਂ ਹੁਣ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇੱਕ ਹੋਰ ਵੱਡਾ ਆਦੇਸ਼ ਜਾਰੀ ਕੀਤਾ ਹੈ।

ਉਹਨਾਂ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਨਿੱਤਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਆਦੇਸ਼ ਕੀਤਾ ਹੈ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਸਵੀਕਾਰ ਨਾ ਕਰਨ ਅਤੇ ਇੱਥੇ ਤਕ ਕਿਹਾ ਹੈ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ ਕੀਤਾ ਗਿਆ ਤਾਂ ਉਹਨਾਂ ਸਣੇ ਬਾਕੀ ਸਿੰਘ ਸਾਹਿਬਾਨ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦੇਣਗੇ।

ਉਹਨਾਂ ਨੇ ਗਿਆਨੀ ਹਰਪ੍ਰੀ ਸਿੰਘ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਅਸਤੀਫ਼ੇ ’ਤੇ ਮੁੜ ਵਿਚਾਰ ਕਰਨ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੰਥ ਵਿੱਚ ਇਹ ਸ਼ਾਇਦ ਪਹਿਲੀ ਵਾਰ ਹੈ ਕਿ ਇੱਕ ਤਖ਼ਤ ਦੇ ਜਥੇਦਾਰ ਨੇ ਆਪਣੇ ਬਾਰੇ, ਆਪਣੇ ਪਰਿਵਾਰ, ਆਪਣੇ ਬੱਚਿਆਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਤੋਂ ਦੁਖ਼ੀ ਹੋ ਕੇ ਅਸਤੀਫ਼ਾ ਦਿੱਤਾ ਹੈ।

ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ, ਮੇਰੇ ਵਿਦੇਸ਼ ਰਹਿੰਦੇ ਬੱਚਿਆਂ ਦੀ ਵੀ ‘ਰੇਕੀ’ ਕੀਤੀ ਗਈ ਕੀ ਕਿ ਉਹ ਕਿੱਥੇ ਰਹਿੰਦੇ ਹਨ, ਕੀ ਕੀ ਕਰਦੇ ਹਨ, ਅਤੇ ਉਨ੍ਹਾਂ ਕੋਲ ਕੀ ਕੀ ਹੈ।

ਉਹਨਾਂ ਕਿਹਾ ਕਿ ਵਲਟੋਹਾ ਵੱਲੋਂ ਲਗਾਤਾਰ ਪੋਸਟਾਂ ਪਾ ਕੇ ਸਿੰਘ ਸਾਹਿਬ ਨੂੰ ਜ਼ਲੀਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਸਵੀਕਾਰ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਸਣੇ ਸਾਰੇ ਸਿੰਘ ਸਾਹਿਬਾਨ ਆਪਣੇ ਅਸਤੀਫ਼ੇ ਦੇਣ ਲਈ ਮਜਬੂਰ ਹੋਵਾਂਗੇ।

ਉਨ੍ਹਾਂ ਕਿਹਾ ਕਿ ਪਰਿਵਾਰਾਂ ਦੇ ਚੀਰਹਰਨ, ਧੀਆਂ ’ਤੇ ਟਿੱਪਣੀਆਂ ਕਿਸੇ ਸਿੱਖ ਨੂੰ ਸੋਭਦੇ ਨਹੀਂ ਕਿਉਂਕਿ ਸਿੱਖ ਤਾਂ ਬੇਗਾਨਿਆਂ ਦੀਆਂ ਧੀਆਂ ਨੂੰ ਛੁਡਾ ਕੇ, ਬਚਾ ਕੇ ਲਿਆਉਣ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦੇ ਬੱਚਿਆਂ ’ਤੇ ਗੰਦੇ ‘ਕਮੈਂਟ’ ਬਹੁਤ ਹੀ ਮੰਦਭਾਗੀ ਗੱਲ ਹੈ।

ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਆਦੇਸ਼ ਕਰ ਰਹੇ ਹਨ ਕਿ ਉਹ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਸਵੀਕਾਰ ਨਾ ਕਰਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ