Wednesday, April 23, 2025
spot_img
spot_img
spot_img

Aman Arora ਵੱਲੋਂ ਬਜਟ 2025-26 ‘ਰੰਗਲਾ ਪੰਜਾਬ’ ਦੀ ਰੂਪ ਰੇਖਾ ਕਰਾਰ

ਯੈੱਸ ਪੰਜਾਬ
ਚੰਡੀਗੜ੍ਹ, 26 ਮਾਰਚ, 2025

Punjab ਗੁੱਡ ਗਵਰਨੈਂਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਤੇ ਰੋਜ਼ਗਾਰ ਉਤਪਤੀ ਮੰਤਰੀ ਅਤੇ Aam Aadmi Party ਦੇ ਸੂਬਾ ਪ੍ਰਧਾਨ ਸ੍ਰੀ Aman Arora ਨੇ “ਬਦਲਦਾ ਪੰਜਾਬ” ਬਜਟ 2025-26 ਦੀ ਸ਼ਲਾਘਾ ਕਰਦਿਆਂ ਇਸ ਨੂੰ “ਰੰਗਲਾ ਪੰਜਾਬ” ਦੀ ਰੂਪ ਰੇਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ ਅਤੇ ਇਹ ਮੁੱਖ ਮੰਤਰੀ ਸ. Bhagwant Singh Mann ਦੀ ਅਗਵਾਈ ਵਾਲੀ Punjab Government ਦੀ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਯੋਜਨਾ ਤਹਿਤ ਲੋਕਾਂ ਦੇ ਦਰਾਂ ਉੱਤੇ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਡਿਲੀਵਰੀ ਚਾਰਜ ਦੇ 120 ਰੁਪਏ ‘ਚੋਂ 70 ਰੁਪਏ ਦਾ ਖ਼ਰਚਾ ਖੁਦ ਉਠਾਉਣ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ, ਜਿਸ ਨਾਲ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਸਿੱਧਾ ਵਿੱਤੀ ਲਾਭ ਹੋਵੇਗਾ, ਹੁਣ ਨਾਗਰਿਕਾਂ ਨੂੰ ਡਿਲਵਰੀ ਚਾਰਜ ਦੇ ਕੇਵਲ 50 ਰੁਪਏ ਹੀ ਦੇਣੇ ਪੈਣਗੇ। ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਨਾਗਰਿਕ ਹੈਲਪਲਾਈਨ 1076 ‘ਤੇ ਕਾਲ ਕਰਕੇ ਘਰ ਬੈਠੇ 406 ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਰੇ 541 ਸੇਵਾ ਕੇਂਦਰਾਂ, ਜਿਨ੍ਹਾਂ ਰਾਹੀਂ 438 ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਸਹੂਲਤਾਂ ਨਾਲ ਲੈੱਸ ਕਰੇਗੀ। ਇਨ੍ਹਾਂ ਸੇਵਾ ਕੇਂਦਰਾਂ ਵਿਖੇ ਸੂਬੇ ਭਰ ਵਿੱਚ ਰੋਜ਼ਾਨਾ ਲਗਭਗ 30,000 ਨਾਗਰਿਕ ਆਉਂਦੇ ਹਨ। ਸਾਰੇ ਸੇਵਾ ਕੇਂਦਰਾਂ ਵਿੱਚ ਏਅਰ ਕੰਡੀਸ਼ਨਰ-ਕਮ-ਹੀਟਿੰਗ ਸਿਸਟਮ, ਵਿਆਪਕ ਅਤੇ ਆਰਾਮਦਾਇਕ ਬੈਠਣ ਦੀਆਂ ਸੀਟਾਂ, ਉਚਿਤ ਰੌਸ਼ਨੀ, ਸਾਫ਼-ਸੁਥਰੇ ਪਖ਼ਾਨੇ ਅਤੇ ਨਿਰਵਿਘਨ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਉਪਭੋਗਤਾ-ਪੱਖੀ ਸਾਈਨਬੋਰਡਾਂ ਨਾਲ ਆਧੁਨਿਕ ਰੂਪ ਦਿੱਤਾ ਗਿਆ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਸ਼ਾਸਨ ਕਾਲ ਵਿੱਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਹੁਨਰ ਸਿਖਲਾਈ ਅਤੇ ਕਰੀਅਰ ਕਾਉਂਸਲਿੰਗ ਰਾਹੀਂ ਰੋਜ਼ਗਾਰ ਯੋਗਤਾ ਵਿੱਚ ਵਿਸ਼ੇਸ਼ ਤੌਰ ‘ਤੇ ਵਾਧਾ ਕਰਨ ਲਈ ਸੂਬਾ ਸਰਕਾਰ ਨੇ ਬਜਟ ਵਿੱਚ 230 ਕਰੋੜ ਰੁਪਏ ਦਾ ਪ੍ਰਸਤਾਵ ਰੱਖਿਆ ਹੈ। ਇਸ ਸਾਲ 24,345 ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਲਈ ਕਰਜ਼ੇ ਦੀ ਸਹੂਲਤ ਦਿੱਤੀ ਗਈ ਹੈ।

ਸੂਬੇ ਦੇ ਨਾਗਰਿਕਾਂ ਦੀ ਫੀਡਬੈਕ ਦੇ ਆਧਾਰ ‘ਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਦਾ ਐਲਾਨ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਨੇ ਇਸ ਬਜਟ ਵਿੱਚ ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਲਈ 585 ਕਰੋੜ ਰੁਪਏ (ਪ੍ਰਤੀ ਹਲਕਾ 5 ਕਰੋੜ ਰੁਪਏ) ਰਾਖਵੇਂ ਰੱਖੇ ਹਨ।

ਜ਼ਿਕਰਯੋਗ ਹੈ ਕਿ ਇਹ ਫੰਡ ਵਿਧਾਇਕਾਂ, ਭਾਈਚਾਰਕ ਸੰਗਠਨਾਂ, ਨਾਗਰਿਕ ਸਮੂਹਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਖਰਚ ਕੀਤੇ ਜਾਣਗੇ। ਇਹ ਫੰਡ ਸਾਰੇ ਜ਼ਿਲ੍ਹਿਆਂ ਦੇ ਸਾਰੇ ਖੇਤਰਾਂ ਜਿਵੇਂ ਸੜਕਾਂ ਅਤੇ ਪੁਲਾਂ ਦੀ ਉਸਾਰੀ ਤੇ ਮੁਰੰਮਤ, ਸਟਰੀਟ-ਲਾਈਟਾਂ, ਕਲੀਨਿਕਾਂ, ਹਸਪਤਾਲਾਂ, ਸਕੂਲਾਂ, ਪਾਣੀ, ਸੈਨੀਟੇਸ਼ਨ ਆਦਿ ਸਾਰੇ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਸਹਾਇਕ ਸਿੱਧ ਹੋਣਗੇ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,694FansLike
112,269FollowersFollow

ਸਿੱਖ ਜਗ਼ਤ

ਮਨੋਰੰਜਨ

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

‘Mehar’ ਦੀ ਸ਼ੂਟਿੰਗ ਮੁਕੰਮਲ! Raj Kundra ਨੇ ਕਾਸਟ ਨਾਲ ਮਨਾਇਆ ਜਸ਼ਨ

ਯੈੱਸ ਪੰਜਾਬ 24 ਮਾਰਚ, 2025 Raj Kundra ਨੇ ਫਿਲਮ ਦੇ ਕਲਾਕਾਰਾਂ ਨਾਲ ਇੱਕ Video ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਨੂੰ ਸ਼ੂਟਿੰਗ ਦੇ ਪੂਰਾ ਹੋਣ ਦਾ ਜਸ਼ਨ...

Punjabi Film “ਸ਼ੌਂਕੀ ਸਰਦਾਰ” ਦਾ Teaser ਹੋਇਆ ਰਿਲੀਜ਼; 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 10 ਮਾਰਚ, 2025 ਬਹੁਤ ਉਡੀਕੀ ਜਾ ਰਹੀ ਪੰਜਾਬੀ ਫਿਲਮ "Shaunki Sardar " ਨੇ ਟੀਜ਼ਰ ਰਿਲੀਜ਼ ਹੋ ਚੁੱਕਾ ਹੈ, ਜਿਸ ਨੇ ਸਭ ਪਾਸੇ ਧੂਮ ਮਚਾ...

Sunanda Sharma ਕੇਸ: ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ Pushpinder Dhaliwal ਗ੍ਰਿਫ਼ਤਾਰ

ਯੈੱਸ ਪੰਜਾਬ ਚੰਡੀਗੜ੍ਹ, 10 ਮਾਰਚ, 2025 Punjab State Women Commission ਦੇ ਦਖ਼ਲ ਤੋਂ ਬਾਅਦ Punjab Police ਨੇ ਪ੍ਰਸਿੱਧ ਗਾਇਕਾ ਅਤੇ ਅਦਾਕਾਰਾ Sunanda Sharma ਵੱਲੋਂ ਦਾਇਰ ਕੀਤੇ...

Babbu Mann, Guru Randhawa, Guggu Gill ਅਤੇ Nimrit Ahluwalia ਦੀ ‘ਸ਼ੌਂਕੀ ਸਰਦਾਰ’ ਦਾ ਟੀਜ਼ਰ 10 ਮਾਰਚ ਨੂੰ ਹੋਵੇਗਾ ਰਿਲੀਜ਼

ਯੈੱਸ ਪੰਜਾਬ 9 ਮਾਰਚ, 2025 Punjabi Cinema ਵਿੱਚ ਪਹਿਲੀ ਵਾਰ, ਤਿੰਨ ਦਮਦਾਰ ਕਲਾਕਾਰ - Babbu Maan, Guru Randhawa ਅਤੇ Guggu Gill - ਇੱਕ ਫਿਲਮ ਵਿੱਚ ਇਕੱਠੇ...

ਸਤਵਿੰਦਰ ਸਿੰਘ ਧੜਾਕ ਦਾ ਪਲੇਠਾ ਗੀਤ ‘ਸਪੈਸ਼ਲ – ਕੁਝ ਖ਼ਾਸ’ ਰਿਲੀਜ਼

ਯੈੱਸ ਪੰਜਾਬ ਐਸਏਐਸ ਨਗਰ (ਮੋਹਾਲੀ), 3 ਮਾਰਚ, 2025 Punjab ਦੇ ਪ੍ਰਸਿੱਧ ਲੇਖਕ ਤੇ ਪੱਤਰਕਾਰ Satwinder Singh Dharak ਦਾ ਗਾਇਆ ਗੀਤ 'ਸਪੈਸ਼ਲ' (ਕੁਝ ਖ਼ਾਸ) ਸਨਿੱਚਰਵਾਰ ਨੂੰ Mohali...

ਖ਼ੇਡ ਖ਼ਬਰ

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...

Punjab Under-23 Cricket Team ਨੇ ਪਹਿਲੀ ਵਾਰ ਜਿੱਤੀਆਂ ਦੇਸ਼ ਪਧਰੀ ਤਿੰਨ ਟਰਾਫੀਆਂ

ਯੈੱਸ ਪੰਜਾਬ ਪਟਿਆਲਾ, 17 ਮਾਰਚ, 2025 ਬੀਤੇ ਦਿਨੀ ਸਮਾਪਤ ਹੋਈ ਅੰਡਰ 23 ਬਹੁ ਦਿਨੀ CK Nayudu Cricket Trophy ਵਿੱਚ Punjab ਦੇ ਮੁੰਡਿਆਂ ਦੀ ਕ੍ਰਿਕਟ ਟੀਮ ਨੇ...

ਆਲ ਇੰਡੀਆ ਸਰਵਿਸਜ਼ Table Tennis Tournament ਲਈ ਪੰਜਾਬ ਟੀਮਾਂ ਦੇ ਟਰਾਇਲ 4 ਮਾਰਚ ਨੂੰ

ਯੈੱਸ ਪੰਜਾਬ ਚੰਡੀਗੜ੍ਹ, 27 ਫਰਵਰੀ, 2025 ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ All India Services Table Tennis (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਮਾਰਚ,...

CM Mann ਨੇ Shubman Gill ਤੇ Arshdeep Singh ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਯੈੱਸ ਪੰਜਾਬ ਚੰਡੀਗੜ੍ਹ, 14 ਫਰਵਰੀ, 2025 Punjab ਦੇ ਮੁੱਖ ਮੰਤਰੀ Bhagwant Singh Mann ਨੇ Indian Cricket Team ਦੇ ਉਪ ਕਪਤਾਨ ਤੇ ਬੱਲੇਬਾਜ਼ Shubman Gill ਤੇ ਤੇਜ਼...
spot_img