Thursday, March 28, 2024

ਵਾਹਿਗੁਰੂ

spot_img
spot_img

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਖੇਡਾਂ ਹਲਕਾ ਸੁਨਾਮ ਦੀਆਂ’ ਤਹਿਤ ਜੇਤੂਆਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਡ ਆਕਾਰੀ ਟਰਾਫੀਆਂ ਲਾਂਚ

- Advertisement -

Aman Arora unveils Trophies to be awarded to winners of ‘Khedan Halqa Sunam Diyan’

ਯੈੱਸ ਪੰਜਾਬ
ਸੁਨਾਮ ਊਧਮ ਸਿੰਘ ਵਾਲਾ, 30 ਜਨਵਰੀ, 2023:
ਸ਼ਹੀਦ ਊਧਮ ਸਿੰਘ ਜੀ ਦੀ ਧਰਤੀ ਸੁਨਾਮ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਸੱਦੇ ਨਾਲ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ 4 ਅਤੇ 5 ਫਰਵਰੀ ਨੂੰ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਕਰਵਾਈ ਜਾਣ ਵਾਲੀ ‘ਬਾਬੂ ਭਗਵਾਨ ਦਾਸ ਅਰੋੜਾ ਯਾਦਗਾਰੀ ਸੁਨਾਮ ਸੁਪਰ ਲੀਗ’ ਦੇ ਜੇਤੂਆਂ ਨੂੰ ਇਨਾਮ ਵਜੋਂ ਪ੍ਰਦਾਨ ਕੀਤੀ ਜਾਣ ਵਾਲੀ ਵੱਡ ਆਕਾਰੀ ਟਰਾਫ਼ੀ ਲਾਂਚ ਕੀਤੀ ਗਈ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਖੇਡਾਂ ਪ੍ਰਤੀ ਸਾਰਥਕ ਸੋਚ ਉੱਤੇ ਪਹਿਰਾ ਦਿੰਦੇ ਹੋਏ ਅਤੇ ਹਲਕਾ ਸੁਨਾਮ ਦੇ ਹਰ ਵਰਗ ਦੇ ਨਾਗਰਿਕਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ‘ਖੇਡਾਂ ਹਲਕਾ ਸੁਨਾਮ ਦੀਆਂ ‘ ਦਾ ਆਯੋਜਨ ਕੀਤਾ ਜਾ ਰਿਹਾ ਹੈ ।

ਉਨ੍ਹਾਂ ਦੱਸਿਆ ਕਿ ਪੰਜ ਫੁੱਟ ਤੋਂ ਵੱਧ ਉਚਾਈ ਵਾਲੀਆਂ ਇਹ ਟਰਾਫੀਆਂ ਵਿਸ਼ੇਸ਼ ਤੌਰ ‘ਤੇ ਤਿਆਰ ਕਰਵਾਈਆਂ ਗਈਆਂ ਹਨ ਤਾਂ ਜੋ ਇਨ੍ਹਾਂ ਨੂੰ ਹਾਸਲ ਕਰਨ ਲਈ ਖਿਡਾਰੀ ਟੀਮ ਪੱਧਰ ਉੱਤੇ ਸਰਵੋਤਮ ਖੇਡ ਪ੍ਰਦਰਸ਼ਨ ਲਈ ਪ੍ਰੇਰਿਤ ਹੋਣ ਅਤੇ ਜਿੱਤ ਦਾ ਝੰਡਾ ਲਹਿਰਾਉਣ ਤੋਂ ਬਾਅਦ ਵੀ ਇਹ ਟਰਾਫੀਆਂ ਨਿਰੰਤਰ ਉਨ੍ਹਾਂ ਖਿਡਾਰੀਆਂ ਦੀ ਹੱਲਾਸ਼ੇਰੀ ਦਾ ਜ਼ਰੀਆ ਬਣਦੀਆਂ ਰਹਿਣ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਖੇਡ ਕੁੰਭ ਲਈ ਹਲਕਾ ਸੁਨਾਮ ਦੀਆਂ 207 ਟੀਮਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਜਿਸ ਤਹਿਤ 2037 ਖਿਡਾਰੀਆਂ ਵੱਲੋਂ ਵੱਖ ਵੱਖ ਵਰਗਾਂ ਵਿੱਚ ਆਪਣੇ ਖੇਡ ਹੁਨਰ ਦਾ ਪ੍ਰਗਟਾਵਾ ਕਰਦਿਆਂ ਕਿਸਮਤ ਅਜਮਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਹਰ ਖਿਡਾਰੀ ਨੂੰ ਇਸ ਸੁਪਰ ਲੀਗ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈ ਟੀ ਸ਼ਰਟ ਦਿੱਤੀ ਜਾਵੇਗੀ।

ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਬਾਬੂ ਭਗਵਾਨ ਦਾਸ ਅਰੋੜਾ ਦੇ ਨਾਂ ’ਤੇ ਬਣਾਈ ਫਾਊਂਡੇਸ਼ਨ ਵੱਲੋਂ ਪਿਛਲੇ ਕਈ ਸਾਲਾਂ ਤੋਂ ਲੋਕ ਸੇਵਾ ਵਜੋਂ ਵੱਖ ਵੱਖ ਕੰਮ ਕੀਤੇ ਜਾ ਰਹੇ ਹਨ ਅਤੇ ਪਹਿਲੀ ਵਾਰ ਏਨੇ ਵੱਡੇ ਪੱਧਰ ਉੱਤੇ ਖੇਡ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਤੇ ਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋੜਨ ਦਾ ਤਹੱਈਆ ਕੀਤਾ ਗਿਆ ਹੈ ਜਿਸ ਦੀ ਦਿਸ਼ਾ ਵਿੱਚ ਇਹ ਖੇਡ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਦੀ ਸਫ਼ਲਤਾ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਮਹੀਨਿਆਂ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖੇਡ ਕੁੰਭ ਕਰਵਾਇਆ ਗਿਆ ਸੀ ਜਿਸ ਵਿੱਚ ਲੱਖਾਂ ਖਿਡਾਰੀਆਂ ਨੇੇ ਉਤਸ਼ਾਹ ਨਾਲ ਹਿੱਸਾ ਲਿਆ ਸੀ ਜਿਸ ਤੋ ਬਾਅਦ ਸੁਨਾਮ ਦੀ ਹਰੇਕ ਗਲੀ ਹਰ ਘਰ ਵਿੱਚ ਖਿਡਾਰੀ ਪੈਦਾ ਕਰਨ ਦੀ ਸ਼ੁਰੂਆਤ ਹੋਈ ਹੈ ਜਿਸ ਤਹਿਤ ਸ਼ਹੀਦ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਲੌਂਗੋਵਾਲ ਵਿਖੇ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈ ਕੇ ਵਾਲੀਬਾਲ ਸ਼ੂਟਿੰਗ, ਵਾਲੀਬਾਲ ਸਮੈਸਿ਼ੰਗ ਅਤੇ ਰੱਸਾਕਸੀ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਗਟਾਵਾ ਕਰਨਗੇ।

ਉਨ੍ਹਾਂ ਦੱਸਿਆ ਕਿ ਜੇਤੂ ਰਹਿਣ ਵਾਲੀਆਂ ਟੀਮਾਂ ਨੂੰ ਪਹਿਲੇ ਇਨਾਮ ਵਜੋ 21 ਹਜ਼ਾਰ ਰੁਪਏ, ਦੂਜੇ ਇਨਾਮ ਵਜੋ 11 ਹਜ਼ਾਰ ਰੁਪਏ ਅਤੇ ਤੀਜੇ ਇਨਾਮ ਵਜੋ 51 ਸੌ ਰੁਪਏ ਦੀ ਨਗਦ ਰਾਸ਼ੀ ਨਾਲ ਵੀ ਨਾਲ ਨਿਵਾਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਦਮਸ਼੍ਰੀ ਕੌਰ ਸਿੰਘ ਅਤੇ ਪਦਮਸ਼੍ਰੀ ਸੁਨੀਤਾ ਰਾਣੀ ਨੂੰ ਉਨ੍ਹਾਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਲਈ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...