Sunday, May 16, 2021
covid vaccination

Ashirwad 51000

Kisani Karza 4624 Cr

Shaheed 50 lakh

Mahila Sarpanch

Vidhwa Pension 1500

NNP Soorbir

Markfed 3 3

Verka Ice Cream

Innocent Hunar Se Rozgar 25 4 21

Amarinder ਵੱਲੋਂ ਪੰਜਾਬ ਨੂੰ MSMEs ਲਈ ਆਲਮੀ ਪੱਧਰ ਦਾ ਵਪਾਰਕ ਸਥਾਨ ਬਣਾਉਣ ਹਿੱਤ ਅਹਿਮ ਸੁਧਾਰਾਂ ਦੀ ਸ਼ੁਰੂਆਤ

ਯੈੱਸ ਪੰਜਾਬ
ਚੰਡੀਗੜ, 15 ਅਪ੍ਰੈਲ, 2021:
ਪੰਜਾਬ ਨੇ ਵੀਰਵਾਰ ਨੂੰ ਸੂਖਮ, ਲਘੂ ਤੇ ਮੱਧਮ ਦਰਜੇ ਦੇ ਉਦਯੋਗਾਂ ਲਈ ਆਲਮੀ ਪੱਧਰ ਦਾ ਆਦਰਸ਼ ਸਥਾਨ ਬਣਨ ਦੀ ਦਿਸ਼ਾ ਵਿੱਚ ਇਕ ਵੱਡਾ ਕਦਮ ਪੁੱਟਿਆ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਅਹਿਮ ਸੁਧਾਰਾਂ ਦੀ ਸ਼ੁਰੂਆਤ ਕੀਤੀ ਤਾਂ ਜੋ ਰੈਸ਼ਨੇਲਾਈਜ਼ੇਸ਼ਨ, ਡਿਜੀਟਾਈਜ਼ੇਸ਼ਨ ਅਤੇ ਸਜ਼ਾਯੋਗ ਤਜਵੀਜ਼ਾਂ ਨੂੰ ਸਰਕਾਰੀ ਨਿਯਮਾਂ ਤੋਂ ਹਟਾ ਕੇ ਇਨਾਂ ਉਦਯੋਗਾਂ (ਐਮ.ਐਸ.ਐਮ.ਈਜ਼) ਤੋਂ ਬੋਝ ਘੱਟ ਕੀਤਾ ਜਾਵੇ। ਇਸ ਨਾਲ ਉਦਯੋਗਪਤੀਆਂ ਨੂੰ ਕੋਵਿਡ-19 ਮਹਾਂਮਾਰੀ ਦੇ ਸਮੇਂ ਆਪਣੀਆਂ ਵਪਾਰਿਕ ਗਤੀਵਿਧੀਆਂ ਦਾ ਦਾਇਰਾ ਵਧਾਉਣ ’ਤੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜੇਲ ਦੀ ਸਜ਼ਾ ਖਤਮ ਕਰਨ, ਲੇਬਰ ਕਾਨੂੰਨਾਂ ਨੂੰ ਲਚੀਲਾ ਬਣਾ ਕੇ ਨਿਗਰਾਨੀ ਘਟਾਉਣ ਸਬੰਧੀ ਸੁਧਾਰ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਦੇ ਕੰਮ ਦਾ ਅੰਕੜਿਆਂ ਰਾਹੀਂ ਮੁਲੰਕਣ ਆਦਿ ਪੇਸ਼ਕਦਮੀਆਂ ਪੰਜਾਬ ਵਿੱਚ ਵਪਾਰ ਕਰਨਾ ਸੁਖਾਲਾ ਬਣਾਉਣ ਲਈ ਕੀਤੀਆਂ ਗਈਆਂ ਹਨ।

ਉਨਾਂ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਉਦਯੋਗਪਤੀਆਂ ਨੂੰ ਵਿਕਾਸਮੁਖੀ ਗਤੀਵਿਧੀਆਂ ’ਤੇ ਧਿਆਨ ਦੇਣ ਲਈ ਪ੍ਰੇਰਿਤ ਕਰਨ ਹਿੱਤ ਹੁਕਮ ਦੀ ਤਾਮੀਲ ਨਾਲ ਜੁੜੇ ਸਮੇਂ, ਜੋਖਮ ਅਤੇ ਲਾਗਤ ਨੂੰ ਘਟਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਜਾਹਿਰ ਕੀਤੀ ਗਈ।

ਇਨਾਂ ਸੁਧਾਰਾਂ ਨੂੰ ਸੂਬੇ ਦੀ ਨੁਹਾਰ ਬਦਲਣ ਦੇ ਸਫਰ ਦੀ ਸ਼ੁਰੂਆਤ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਸੁਧਾਰਾਂ ਨਾਲ ਭਵਿੱਖ ਵਿੱਚ ਬਦਲਾਅ ਲਿਆਉਣ ਲਈ ਪ੍ਰਤੀਬੱਧਤਾ ਜ਼ਾਹਿਰ ਕਰ ਦਿੱਤੀ ਗਈ ਹੈ। ਇਸ ਵਿੱਚ ਵਪਾਰਕ ਲਾਈਸੰਸ (ਸਮੇਤ ਸ਼ੌਪਸ ਐਂਡ ਇਸਟੈਬਲਿਸ਼ਮੈਂਟਸ ਐਕਟ) ਨੂੰ ਰੈਸ਼ਨੇਲਾਈਜ਼ ਕਰਨਾ ਅਤੇ ਗੈਰ-ਕਿਰਤੀ ਸਬੰਧੀ ਨਿਯਮਾਂ ਵਿੱਚ 100 ਘੱਟ ਜੋਖਮ ਵਾਲੀਆਂ ਤਜਵੀਜ਼ਾਂ ਵਿੱਚੋਂ ਜੇਲ ਦੀ ਸਜ਼ਾ ਸਬੰਧੀ ਤਜਵੀਜ਼ਾਂ ਨੂੰ ਹਟਾਉਣਾ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਲੇਬਰ ਰਜਿਸਟਰਾਂ ਦੀ ਗਿਣਤੀ ਘਟਾਈ ਜਾਵੇਗੀ, ਜਿਨਾਂ ਤਹਿਤ ਉਦਯੋਗਪਤੀਆਂ/ਉੱਦਮੀਆਂ ਨੂੰ 60 ਤੋਂ ਲੈ ਕੇ 14 ਤੋਂ ਘੱਟ ਤੱਕ ਕਿਰਤੀਆਂ ਨੂੰ ਕਾਇਮ ਰੱਖਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਮਹਿਲਾ ਮੁਲਾਜ਼ਮਾਂ ਦੀਆਂ ਸੇਵਾਵਾਂ ਲੈਣ ਦੇ ਮਾਮਲੇ ਵਿੱਚ ਨਿਯਮਾਂ ਨੂੰ ਲਚੀਲਾ ਬਣਾਇਆ ਗਿਆ ਹੈ।

ਇੰਸਪੈਕਟਰ ਦੀਆਂ ਇਖ਼ਤਿਆਰੀ ਸ਼ਕਤੀਆਂ, ਜੋ ਕਿ ਗੈਰ-ਹਾਜ਼ਰੀ ਜਾਂ ਛੁੱਟੀ ਨਾਲ ਸਬੰਧਿਤ ਕਟੌਤੀਆਂ ਨਾਲ ਜੁੜੀਆਂ ਹੋਈਆਂ ਸਨ, ਹਟਾਈਆਂ ਜਾ ਰਹੀਆਂ ਹਨ। ਉਪਰੋਕਤ ਕਟੌਤੀਆਂ ਹੁਣ ਅੱਗੇ ਵਧਾਏ ਜਾ ਰਹੇ ਲੇਬਰ ਰਜਿਸਟਰਾਂ ਤੋਂ ਅਨੁਮਾਨਿਤ ਕੀਤੀਆਂ ਜਾਣਗੀਆਂ। ਇਨਾਂ ਬਦਲਾਵਾਂ ਨੂੰ ਨਵੇਂ ਸੂਬਾਈ ਨਿਯਮਾਂ ਵਿੱਚ ਸਥਾਨ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਮਹੱਤਵਪੂਰਨ ਲਾਈਸੰਸਾਂ ਅਤੇ ਪਰਮਿਟਾਂ ਨੂੰ ਸਮੇਂ ਸਿਰ ਜਾਰੀ ਕਰਨ, ਜਿਵੇਂ ਕਿ ਟਰਾਂਸਪੇਰੈਂਸੀ ਐਕਟ 2018 ਵਿੱਚ ਨਿਰਧਾਰਿਤ ਕੀਤਾ ਗਿਆ ਹੈ, ਸਰਕਾਰ ਵੱਲੋਂ ਇਕ ਮਹੀਨਾਵਾਰੀ ਅੰਕੜਾ ਮੁਲੰਕਣ ਪ੍ਰਕਿਰਿਆ ਮੁੱਖ ਸਕੱਤਰ ਦੀ ਨਿਗਰਾਨੀ ਹੇਠ ਸ਼ੁਰੂ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਲਾਈਸੈਂਸ ਜਾਂ ਪਰਮਿਟ ਨਿਰਧਾਰਿਤ ਸਮੇਂ ਤੋਂ ਦੇਰੀ ਨਾਲ ਨਾ ਜਾਰੀ ਹੋਵੇ।

ਅੱਗੇ ਵੱਧਦੇ ਹੋਏ ਇਹ ਵੀ ਤਜਵੀਜ਼ ਕੀਤਾ ਗਿਆ ਕਿ ਕੋਈ ਵੀ ਵਪਾਰਕ ਗਤੀਵਿਧੀ ਸ਼ੁਰੂ ਕਰਨ ਲਈ ਪ੍ਰੀ-ਕਮੀਸ਼ਨਿੰਗ ਲਾਈਸੰਸਾਂ ਅਤੇ ਐਨ.ਓ.ਸੀਜ਼. ਦੀ ਗਿਣਤੀ ਘੱਟੋ-ਘੱਟ 20 ਫੀਸਦੀ ਤੱਕ ਘਟਾਈ ਜਾ ਸਕੇ ਤਾਂ ਜੋ ਸਰਕਾਰ ਵੱਲੋਂ ਸਿਵਾਏ ਕਿਸੇ ਠੋਸ ਵਜਾ ਦੇ ਕਿਸੇ ਵੀ ਉੱਦਮੀ ਨੂੰ ਕੋਈ ਨਵੀਂ ਦੁਕਾਨ ਜਾਂ ਫੈਕਟਰੀ ਸ਼ੁਰੂ ਕਰਨ ਤੋਂ ਰੋਕਿਆ ਨਾ ਜਾ ਸਕੇ, ਅਤੇ ਇਸ ਸਾਰੀ ਕਾਰਵਾਈ ਨੂੰ ਆਨਲਾਈਨ ਚਲਾਉਣ ਦੀ ਸੰਭਾਵਨਾ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਇਸ ਤੋਂ ਛੁੱਟ, ਨਵੇਂ ਉਦਯੋਗ ਸ਼ੁਰੂ ਕਰਨ ਲਈ ‘ਲੈਂਡ ਯੂਜ਼’ ਵਿੱਚ ਬਦਲਾਅ ਕੀਤੇ ਜਾਣਗੇ ਅਤੇ ਅਜਿਹੀ ਪ੍ਰਣਾਲੀ ਵਿਕਸਿਤ ਕੀਤੀ ਜਾਵੇਗੀ ਜਿਸ ਨਾਲ ਬਿਨਾਂ ਕਿਸੇ ਰੁਕਾਵਟ ਤੋਂ ਪਾਣੀ, ਬਿਜਲੀ, ਸੀਵੇਜ ਕੁਨੈਕਸ਼ਨ ਸਮੇਂ ਸਿਰ ਮਿਲ ਸਕਣਗੇ।

ਉਨਾਂ ਅੱਗੇ ਕਿਹਾ,‘‘ਇਹ ਸੁਧਾਰ ਤਾਂ ਤਰੱਕੀ ਦੇ ਸਫਰ ਦੀ ਬਸ ਇਕ ਸ਼ੁਰੂਆਤ ਹਨ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਪੰਜਾਬ ਨੂੰ ਐਮ.ਐਸ.ਐਮ.ਈਜ਼ ਦੇ ਵਿਕਾਸ ਲਈ ਇਕ ਚਾਨਣ ਮੁਨਾਰਾ ਬਣਾਇਆ ਜਾਵੇ।’’ ਉਨਾਂ ਹੋਰ ਦੱਸਿਆ,‘‘ ਅਸੀਂ ਜ਼ਮੀਨੀ ਪੱਧਰ ’ਤੇ ਉਦਯੋਗਪਤੀਆਂ ਦੇ ਵਿਚਾਰ ਸੁਣੇ ਹਨ ਅਤੇ ਕਿਸੇ ਵੀ ਉਦਯੋਗਿਕ ਗਤੀਵਿਧੀ ਨੂੰ ਸ਼ੁਰੂ ਕਰਨ, ਚਲਾਉਣ ਅਤੇ ਇਸ ਦਾ ਦਾਇਰਾ ਵਧਾਉਣ ਲਈ ਨਿਯਮਾਂ ਦੀ ਪਾਲਣਾ ਦਾ ਬੋਝ ਘਟਾਉਣ ਦੀ ਕੋਸ਼ਿਸ਼ ਸਾਡੇ ਵੱਲੋਂ ਕੀਤੀ ਜਾਂਦੀ ਰਹੇਗੀ।’’

ਪੰਜਾਬ ਵੱਲੋਂ ਉਦਯੋਗਪਤੀਆਂ ਦੇ ਵਿਕਾਸ ਲਈ ਸਭ ਤੋਂ ਵਧੀਆ ਅਤੇ ਢੁੱਕਵੇਂ ਵਾਤਾਵਰਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵਿੱਚ ਪੰਜਾਬ ਇਕ ਅਜਿਹੇ ਵਪਾਰ ਪੱਖੀ ਧੁਰੇ ਵਜੋਂ ਵਿਕਸਿਤ ਹੋਵੇਗਾ ਜਿਸ ਵਿੱਚ ਦੁਨੀਆਂ ਦੇ ਹਰੇਕ ਕੋਨੇ ਤੋਂ ਉਦਯੋਗਪਤੀ ਆਪਣੀਆਂ ਵਪਾਰਕ ਗਤੀਵਿਧੀਆਂ ਚਲਾਉਣ ਲਈ ਆਉਣਗੇ।

ਇਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਮੌਜੂਦਾ ਸਰਕਾਰ ਬੀਤੇ ਚਾਰ ਵਰਿਆਂ ਦੌਰਾਨ 80,000 ਕਰੋੜ ਰੁਪਏ ਦਾ ਨਿਵੇਸ਼ ਸੂਬੇ ਵਿੱਚ ਲਿਆਉਣ ਵਿੱਚ ਸਫਲ ਹੋਈ ਹੈ ਜਿਸ ਵਿੱਚ ਤਿੰਨ ਲੱਖ ਵਿਅਕਤੀਆਂ ਨੂੰ ਸੰਭਾਵੀ ਤੌਰ ’ਤੇ ਨੌਕਰੀ ਦੇਣਾ ਸ਼ਾਮਿਲ ਹੈ।

ਉਨਾਂ ਅੱਗੇ ਕਿਹਾ ਕਿ ਵਪਾਰ ਕਰਨ ਲਈ ਸੁਖਾਵਾਂ ਮਾਹੌਲ ਪ੍ਰਦਾਨ ਕੀਤੇ ਜਾਣ ਕਾਰਨ ਹੀ ਨਿਵੇਸ਼ਕਾਰ ਪੂਰੇ ਮੁਲਕ ਤੋਂ ਹੀ ਨਹੀਂ ਸਗੋਂ ਬਾਹਰਲੇ ਦੇਸ਼ਾਂ ਤੋਂ ਵੀ ਪਹਿਲੀ ਵਾਰ ਪੰਜਾਬ ਵੱਲ ਖਿੱਚੇ ਚਲੇ ਆ ਰਹੇ ਹਨ। ਉਨਾਂ ਅੱਗੇ ਦੱਸਿਆ ਕਿ ਹਾਲ ਹੀ ਵਿੱਚ ਫਰਾਂਸ, ਦੱਖਣੀ ਕੋਰੀਆ, ਡੈਨਮਾਰਕ, ਯੂ.ਏ.ਈ. ਜਾਪਾਨ, ਯੂ.ਐਸ.ਏ., ਸਿੰਗਾਪੁਰ, ਜਰਮਨੀ, ਯੂ.ਕੇ. ਵਰਗੇ ਦੇਸ਼ਾਂ ਤੋਂ ਵੀ ਨਿਵੇਸ਼ ਸਬੰਧੀ ਤਜਵੀਜ਼ਾਂ ਪ੍ਰਾਪਤ ਹੋਈਆਂ ਹਨ।

ਇਹ ਸੁਧਾਰ, ਗਲੋਬਲ ਐਲਾਇੰਸ ਫਾਰ ਮਾਸ ਇੰਟਰਪਰੀਨਿਓਰਸ਼ਿਪ (ਗੇਮ) ਅਤੇ ਓਮਿਦਯਾਰ ਨੈਟਵਰਕ ਇੰਡੀਆ ਨਾਲ ਭਾਈਵਾਲੀ ਤਹਿਤ ਨੇਪਰੇ ਚਾੜੇ ਜਾਣਗੇ ਅਤੇ ਇਨਾ ਦਾ ਮਕਸਦ ਸੂਬੇ ਵਿੱਚ ਅੰਕੜਿਆਂ ਦੀ ਮਦਦ ਨਾਲ ਨਿਯਮਾਂ ਵਿੱਚ ਬਦਲਾਅ ’ਤੇ ਆਧਾਰਿਤ ਪ੍ਰਣਾਲੀ ਨੂੰ ਤਰਜੀਹ ਦੇਣਾ ਹੋਵੇਗਾ ਜਿਸ ਦਾ ਮਕਸਦ ਐਮ.ਐਸ.ਐਮ.ਈਜ਼ ਨੂੰ ਹੁਲਾਰਾ ਦੇਣਾ ਹੈ ਤਾਂ ਜੋ ਸੂਬੇ ਵਿੱਚ ਵਪਾਰ ਕਰਨ ਦਾ ਮਾਹੌਲ ਹੋਰ ਢੁੱਕਵਾਂ ਹੋ ਸਕੇ।

ਇਨਾਂ ਸੁਧਾਰਾਂ ਦਾ ਸੁਝਾਅ ਗੇਮ ਅਤੇ ਈਜ਼ ਆਫ ਡੁਇੰਗ ਬਿਜਨਸ ਟਾਸਕ ਫੋਰਸ ਦੀ ਰਿਪੋਰਟ ਵਿੱਚ ਦਿੱਤਾ ਗਿਆ ਸੀ ਜਿਸ ਦਾ ਸਿਰਲੇਖ ਸੀ ‘‘ਟਰਾਂਸਫਾਰਮਿੰਗ ਈਜ਼ ਆਫ ਡੁਇੰਗ ਬਿਜਨਸ ਫਾਰ ਐਮ.ਐਸ.ਐਮ.ਈਜ਼. ਇਨ ਪੰਜਾਬ’’। ਇਹ ਟਾਸਕ ਫੋਰਸ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ, ਜੋ ਕਿ ਕੋਵਿਡ ਤੋਂ ਬਾਅਦ ਦੇ ਵਾਤਾਵਰਣ ਵਿੱਚ ਵਪਾਰ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਦੁਆਰਾ ਗਠਿਤ ਕੀਤੀ ਗਈ ਸੀ, ਦੀਆਂ ਸਿਫਾਰਿਸ਼ਾਂ ’ਤੇ ਸਥਾਪਿਤ ਕੀਤੀ ਗਈ ਸੀ।

ਗੇਮ, ਅਜਿਹੇ ਸੰਗਠਨਾਂ ਦਾ ਇਕ ਗੱਠਜੋੜ ਹੈ ਜਿਨਾਂ ਦਾ ਮਕਸਦ ਦੇਸ਼ ਭਰ ਵਿੱਚ ਉਦਯੋਗ ਪੱਖੀ ਲਹਿਰ ਨੂੰ ਬੜਾਵਾ ਦੇਣਾ ਹੈ ਤਾਂ ਜੋ ਮੌਜੂਦਾ ਅਤੇ ਨਵੇਂ ਉਦਯੋਗਾਂ ਦੇ ਵਿਕਾਸ ਵਿੱਚ ਮਦਦ ਮਿਲ ਸਕੇ ਅਤੇ 30 ਫੀਸਦੀ ਤੋਂ ਜ਼ਿਆਦਾ ਮਹਿਲਾਵਾਂ ਦੀ ਮਾਲਕੀ ਵਾਲੇ ਇਨਾਂ ਉਦਯੋਗਾਂ ਰਾਹੀਂ 50 ਮਿਲੀਅਨ (5 ਕਰੋੜ) ਨੌਕਰੀਆਂ ਸਿਰਜੀਆਂ ਜਾ ਸਕਣ। ਓਮਿਦਯਾਰ ਨੈਟਵਰਕ ਇੰਡੀਆ ਦਾ ਰੀ-ਸੌਲਵ ਉੱਦਮ ਉਨਾਂ ਮਹੱਤਵਪੂਰਨ ਪ੍ਰੋਜੈਕਟਾਂ ਦੀ ਮਦਦ ਕਰਨ ’ਤੇ ਧਿਆਨ ਕੇਂਦਰਿਤ ਕਰਦਾ ਹੈ ਜਿਨਾਂ ਦਾ ਮਕਸਦ ਐਮ.ਐਸ.ਐਮ.ਈਜ਼ ਤੋਂ ਇਲਾਵਾ ਪ੍ਰਵਾਸੀ ਮਜ਼ਦੂਰਾਂ ਦਾ ਸਸ਼ਕਤੀਕਰਨ ਹੈ।

ਇਸ ਮੌਕੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਅੱਜ ਇਸ ਮੌਕੇ ਗੇਮ, ਓਮਿਦਯਾਰ ਨੈਟਵਰਕ ਇੰਡੀਆ, ਤ੍ਰਯਾਸ ਫਾਊਂਡੇਸ਼ਨ, ਅਵੰਤਿਸ ਰੈਗਟੈੱਕ ਅਤੇ ਸੈਂਟਰ ਫਾਰ ਸਿਵਲ ਸੁਸਾਇਟੀ ਨਾਲ ਭਾਈਵਾਲੀ ਵਿੱਚ ਇਕ ਸੁਚੱਜੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਠੋਸ ਬਦਲਾਵਾਂ ਨੂੰ ਲਾਗੂ ਕੀਤਾ ਜਾ ਸਕੇ।

ਉਨਾਂ ਅੱਗੇ ਕਿਹਾ ਕਿ ਸਰਕਾਰ ਦੀ ਪ੍ਰਤੀਬੱਧਤਾ ਅਤੇ ਅੰਕੜਿਆਂ ਦੀ ਮਦਦ ਨਾਲ ਵਪਾਰਕ ਤੌਰ ’ਤੇ ਅੱਗੇ ਵਧਣ ਦੀ ਸੋਚ ਨੇ ਇਸ ਭਾਈਵਾਲੀ ਦੀ ਸ਼ੁਰੂਆਤੀ ਕਾਮਯਾਬੀ ਵਿੱਚ ਅਹਿਮ ਰੋਲ ਨਿਭਾਇਆ। ਉਨਾਂ ਇਹ ਵੀ ਦੱਸਿਆ ਕਿ ਲਾਈਸੰਸਾਂ ਅਤੇ ਪਰਮਿਟਾਂ ਵਿੱਚ ਦੇਰੀ ਦਾ ਅੰਕੜਿਆਂ ਦੀ ਸਹਾਇਤਾ ਨਾਲ ਮਹੀਨਾਵਾਰ ਮੁਲੰਕਣ ਕੀਤਾ ਜਾਵੇਗਾ ਤਾਂ ਜੋ ਉੱਦਮੀਆਂ ਨੂੰ ਆਪਣਾ ਵਪਾਰ ਸ਼ੁਰੂ ਕਰਨ ਜਾਂ ਵਧਾਉਣ ਵਿੱਚ ਕੀਮਤੀ ਸਮਾਂ ਅਜਾਈਂ ਨਾ ਗੁਆਉਣਾ ਪਵੇੇ।

ਮੁੱਖ ਸਕੱਤਰ ਵੱਲੋਂ ਇਨਾਂ ਸੁਧਾਰਾਂ ਨੂੰ ਅੱਗੇ ਵਧਾਉਣ ਵਿੱਚ ਅਹਿਮ ਕਿਰਦਾਰ ਅਦਾ ਕਰਨ ਲਈ ਨਿਵੇਸ਼ ਪ੍ਰੋਤਸਾਹਨ, ਉਦਯੋਗ ਅਤੇ ਵਣਜ ਵਿਭਾਗ ਦੇ ਨਾਲ ਹੀ ਕਿਰਤ ਵਿਭਾਗ ਦੀ ਵੀ ਸ਼ਲਾਘਾ ਕੀਤੀ।

ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਭਾਰਤ ਸਰਕਾਰ ਦੇ ਸੇਵਾ ਮੁਕਤ (ਆਈ.ਏ.ਐਸ.) ਸਕੱਤਰ ਡਾ. ਕੇ.ਪੀ. ਿਸ਼ਨਨ, ਜੋ ਕਿ ਗੇਮ ਈਜ਼ ਆਫ ਡੁਇੰਗ ਬਿਜਨਸ ਟਾਸਕ ਫੋਰਸ ਦੇ ਚੇਅਰਪਰਸਨ ਹਨ, ਨੇ ਕਿਹਾ,‘‘ਲਾਕਡਾਊਨ ਦਾ ਸਭ ਤੋਂ ਵੱਧ ਮਾੜਾ ਪ੍ਰਭਾਵ ਐਮ.ਐਸ.ਐਮ.ਈਜ਼. ’ਤੇ ਪਿਆ ਹੈ ਅਤੇ ਹੁਣ ਸਮਾਂ ਹੈ ਕਿ ਸੂਬਾ ਇਸ ਵਿੱਚ ਦਖਲ ਦੇਵੇ। ਟਾਸਕ ਫੋਰਸ ਦੀਆਂ ਸਿਫਾਰਿਸ਼ਾਂ ਐਮ.ਐਸ.ਐਮ.ਈਜ਼. ਦੇ ਵਿਕਾਸ ਵਿੱਚ ਅੜਿੱਕਾ ਪਾਉਣ ਵਾਲੇ ਪੁਰਾਣੇ ਨਿਯਮਾਂ ਨੂੰ ਹਟਾ ਕੇ ਇਨਾਂ ਐਮ.ਐਸ.ਐਮ.ਈਜ਼ ਨੂੰ ਭਾਰਤੀ ਅਰਥਚਾਰੇ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਲੈ ਜਾਣ ਦਾ ਸਾਧਨ ਬਣਾਉਣਗੀਆਂ।’’

ਪੰਜਾਬ ਵਿੱਚ ਗੇਮ ਦੇ ਕੰਮਕਾਜ ਬਾਰੇ ਚਾਨਣਾ ਪਾਉਂਦੇ ਹੋਏ ਇਸ ਸੰਸਥਾ ਦੇ ਬਾਨੀ ਰਵੀ ਵੈਂਕਟੇਸ਼ਨ ਨੇ ਕਿਹਾ,‘‘ਪੰਜਾਬ ਨੇ ਇਹ ਵਿਖਾ ਦਿੱਤਾ ਹੈ ਕਿ ਜਦੋਂ ਵੀ ਸਿਆਸੀ ਇੱਛਾ ਸ਼ਕਤੀ ਅਤੇ ਸਮਰੱਥ ਪ੍ਰਸ਼ਾਸਨਿਕ ਆਗੂ ਮੌਜੂਦ ਹੋਣ ਤਾਂ ਸਰਕਾਰ, ਸਿਵਲ ਸੁਸਾਇਟੀ, ਨਿੱਜੀ ਖੇਤਰ ਅਤੇ ਲਘੂ ਉਦਯੋਗ ਮਾਲਕਾਂ ਲਈ ਇਹ ਮੁਮਕਿਨ ਹੈ ਕਿ ਇਕੱਠੇ ਹੋ ਕੇ ਕੰਮ ਕੀਤਾ ਜਾਵੇ ਅਤੇ ਸਿੱਟੇ ਵਜੋਂ ਥੋੜੇ ਸਮੇਂ ਵਿੱਚ ਹੀ ਡਿਜੀਟਾਈਜ਼ੇਸ਼ਨ, ਸਜ਼ਾਯੋਗ ਤਜਵੀਜ਼ਾਂ ਨੂੰ ਸਰਕਾਰੀ ਨਿਯਮਾਂ ਤੋਂ ਹਟਾ ਕੇ ਅਤੇ ਪ੍ਰਕਿਰਿਆ ਨੂੰ ਆਸਾਨ ਬਣਾ ਕੇ ਤਰੱਕੀ ਕੀਤੀ ਜਾ ਸਕੇ। ’’

ਓਮਿਦਯਾਰ ਨੈਟਵਰਕ ਇੰਡੀਆ, ਜੋ ਕਿ ਇਕ ਨਿਵੇਸ਼ ਫਰਮ ਹੈ, ਦੀ ਮੈਨੇਜਿੰਗ ਡਾਇਰੈਕਟਰ ਰੂਪਾ ਕੁਡਵਾ ਨੇ ਆਪਣੇ ਸੰਬੋਧਨ ਵਿੱਚ ਵਪਾਰਕ ਗਤੀਵਿਧੀਆਂ ਦੇ ਸਮਾਜਿਕ ਪੱਖ ਵੱਲ ਧਿਆਨ ਦਿਵਾਇਆ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਤਕਰੀਬਨ 2 ਲੱਖ ਤੋਂ ਵੱਧ ਐਮ.ਐਸ.ਐਮ.ਈਜ਼ ਹਨ ਜੋ ਕਿ ਸੂਬੇ ਦੇ ਉਤਪਾਦਨ ਖੇਤਰ ਤੇ ਉਦਯੋਗ ਜਗਤ ਦੀ ਰੀੜ ਦੀ ਹੱਡੀ ਹਨ ਇਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿੱਚ ਐਮ.ਐਸ.ਐਮ.ਈਜ਼ ਨੂੰ ਉਤਸ਼ਾਹਿਤ ਕਰਨ ’ਤੇ ਲਗਾਤਾਰ ਧਿਆਨ ਕੇਂਦਰਿਤ ਕੀਤਾ ਹੈ ਅਤੇ ਹਾਲ ਹੀ ਦੇ ਸਮੇਂ ਦੌਰਾਨ ਪੰਜਾਬ ਰਾਈਟ ਟੂ ਬਿਜ਼ਨਸ ਐਕਟ 2020 ਵਰਗੀਆਂ ਕੀਤੀਆਂ ਗਈਆਂ ਪਹਿਲਕਦਮੀਆਂ ਦਾ ਮਕਸਦ ਨਾ ਸਿਰਫ ਸੂਬੇ ਵਿੱਚ ਵਪਾਰ ਕਰਨ ਦੇ ਮਾਹੌਲ ਨੂੰ ਸੁਖਾਲਾ ਬਣਾਉਣਾ ਹੈ ਸਗੋਂ ਐਮ.ਐਸ.ਐਮ.ਈਜ਼ ਨੂੰ ਬੇਲੋੜੇ ਨਿਯਮਾਂ ਦੀ ਗੁੰਝਲ ਵਿੱਚੋਂ ਕੱਢ ਕੇ ਇਸ ਦਾ ਕੰਮ ਆਸਾਨ ਕਰਨਾ ਹੈ।

ਜੇਲ ਦੀ ਸਜ਼ਾ ਖਤਮ ਕਰਨ, ਲੇਬਰ ਕਾਨੂੰਨਾਂ ਨੂੰ ਲਚੀਲਾ ਬਣਾ ਕੇ ਨਿਗਰਾਨੀ ਘਟਾਉਣ ਸਬੰਧੀ ਸੁਧਾਰ ਅਤੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਦੇ ਕੰਮ ਦਾ ਅੰਕੜਿਆਂ ਰਾਹੀਂ ਮੁਲੰਕਣ ਆਦਿ ਪੇਸ਼ਕਦਮੀਆਂ ਪੰਜਾਬ ਵਿੱਚ ਵਪਾਰ ਕਰਨਾ ਸੁਖਾਲਾ ਬਣਾਉਣ ਲਈ ਕੀਤੀਆਂ ਗਈਆਂ ਹਨ। ਅਸੀਂ ਮੰਨਦੇ ਹਾਂ ਕਿ ਇਨਾਂ ਨਾਲ ਹੁਕਮ ਦੀ ਤਾਮੀਲ ਨਾਲ ਜੁੜੇ ਸਮੇਂ, ਜੋਖਮ ਅਤੇ ਲਾਗਤ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਉਦਯੋਗਪਤੀ ਵਿਕਾਸਮੁਖੀ ਪਹਿਲਕਦਮੀਆਂ ਵੱਲ ਧਿਆਨ ਦੇਣ ਲਈ ਆਜ਼ਾਦ ਹੋ ਸਕਣਗੇ।

yes punjab english redirection

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਭਾਈ ਰਣਜੀਤ ਸਿੰਘ ਦਾ ਮੀਰੀ ਪੀਰੀ ਮੈਡੀਕਲ ਕਾਲਜ ਟਰੱਸਟ ਲੀਜ਼ ’ਤੇ ਦੇਣ ਬਾਰੇ ਬਿਆਨ...

ਯੈੱਸ ਪੰਜਾਬ ਅੰਮ੍ਰਿਤਸਰ, 14 ਮਈ, 2021 - ਬੀਤੇ ਕੱਲ੍ਹ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਰੀ ਪੀਰੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਰਾਜਸਥਾਨ ਵਿੱਚ ਸਿੱਖ ਨੌਜਵਾਨ ਦੀ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਮੰਦਭਾਗੀ ਘਟਨਾ, ਸਰਕਾਰ ਦੋਸ਼ੀਆਂ...

ਯੈੱਸ ਪੰਜਾਬ ਅੰਮ੍ਰਿਤਸਰ, 13 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿਚ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਆਕਸੀਜਨ ਪਲਾਂਟ ਲਈ ਤਰਲ ਆਕਸੀਜਨ ਭਾਰਤ ਸਰਕਾਰ ਤੁਰੰਤ ਮੁਹੱਈਆ ਕਰਾਏ:...

ਯੈੱਸ ਪੰਜਾਬ ਅੰਮ੍ਰਿਤਸਰ, 12 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਦੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਭੁਲੱਥ ਦੇ ਰੋਇਲ ਪੈਲੇਸ ਵਿਖੇ ਤਿਆਰ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਮਾਮਲਾ ਰਾਜਸਥਾਨ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਦੀ ਵਾਇਰਲ ਵੀਡੀਓ ਦਾ: ਸਿਰਸਾ ਦੇ ਦਖ਼ਲ...

ਯੈੱਸ ਪੰਜਾਬ ਨਵੀਂ ਦਿੱਲੀ, 12 ਮਈ, 2021 - ਰਾਜਸਥਾਨ ਵਿਚ ਕੁਝ ਲੋਕਾਂ ਵੱਲੋਂ ਇਕ ਸਿੱਖ ਨੌਜਵਾਨਾਂ ਦੀ ਬੁਰੀ ਤਰਾਂ ਕੁੱਟਮਾਰ ਕਰਨ ਤੇ ਉਸਦੇ ਕੇਸਾਂ ਦੀ ਬੇਅਬਦੀ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ...

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ...
png;base64,iVBORw0KGgoAAAANSUhEUgAAANoAAACWAQMAAACCSQSPAAAAA1BMVEWurq51dlI4AAAAAXRSTlMmkutdmwAAABpJREFUWMPtwQENAAAAwiD7p7bHBwwAAAAg7RD+AAGXD7BoAAAAAElFTkSuQmCC

ਕੈਪਟਨ, ਸ੍ਰੀ ਸ੍ਰੀ, ਕੇਰਲ ਦੇ ਰਾਜਪਾਲ ਅਤੇ ਆਈ.ਏ.ਐਸ.ਅਧਿਕਾਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ...

ਯੈੱਸ ਪੰਜਾਬ ਚੰਡੀਗੜ੍ਹ, ਮਈ 11, 2021: ਕੇ ਐੱਸ ਰਾਜੂ ਲੀਗਲ ਟਰੱਸਟ ਵੱਲੋਂ 16 ਮਈ ਦਿਨ ਐਤਵਾਰ ਨੂੰ ਗੁਰੂ ਤੇਗ ਬਹਾਦਰ ਜੀ ਦੀ 400 ਵੀਂ ਜਨਮ ਦਿਵਸ...

ਮਨੋਰੰਜਨ

png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Gippy Grewal ਵਿਰੁੱਧ FIR, ‘ਵੀਕੈਂਡ ਲਾਕਡਾਊਨ’ ਦੌਰਾਨ ਕਰ ਰਹੇ ਸੀ Girdhari Lal ਦੀ ਸ਼ੂਟਿੰਗ

ਯੈੱਸ ਪੰਜਾਬ ਮੋਹਾਲੀ, 1 ਮਈ, 2021: ਪੰਜਾਬੀ ਗਾਇਕ ਅਤੇ ਫ਼ਿਲਮ ਅਦਾਕਾਰ ਗਿੱਪੀ ਗਰੇਵਾਲ ਅਤੇ ਲਗਪਗ 100 ਹੋਰ ਲੋਕਾਂ ਦੇ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਜਿੰਮੀ ਸ਼ੇਰਗਿੱਲ ਦੇ ਖ਼ਿਲਾਫ਼ ਲੁਧਿਆਣਾ ’ਚ ਐਫ.ਆਈ.ਆਰ. , ਫ਼ਿਲਮ ਅਦਾਕਾਰ ਸਣੇ 3 ਗ੍ਰਿਫ਼ਤਾਰ

ਯੈੱਸ ਪੰਜਾਬ ਲੁਧਿਆਣਾ, 28 ਅਪ੍ਰੈਲ, 2021: ਲੁਧਿਆਣਾ ਪੁਲਿਸ ਨੇ ਬਾਲੀਵੁੱਡ ਅਦਾਕਾਰ ਜ਼ਿੰਮੀ ਸ਼ੇੋਰਗਿੱਲ ਦੇ ਖਿਲਾਫ਼ ਕੋਵਿਡ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਦਰਜ ਕਰਕੇ ਜਿੰਮੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਜ਼ਮਾਨਤਯੋਗ ਹੋਣ ਕਰਕੇ ਉਨ੍ਹਾਂ...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਸਟੇਟ ਇਲੈਕਸ਼ਨ ਆਈਕਨ ਸੋਨੂੰ ਸੂਦ ਨੇ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ‘ਇਲੈਕਸ਼ਨ ਸਟਾਰ’ ਮੁਹਿੰਮ ਦੇ ਜੇਤੂਆਂ ਨਾਲ ਕੀਤੀ ਗੱਲਬਾਤ

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਬਾਲੀਵੁੱਡ ਅਦਾਕਾਰ ਅਤੇ ਪੰਜਾਬ ਰਾਜ ਚੋਣ ਆਈਕਨ ਸੋਨੂੰ ਸੂਦ ਨੇ ਬੀਤੇ ਕੱਲ ਹੋਏ ਫੇਸਬੁੱਕ ਲਾਈਵ ਪ੍ਰੋਗਰਾਮ ਰਾਹੀਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਦੇ ਦਫਤਰ ਵੱਲੋਂ ਆਰੰਭੀ ਗਈ ‘ਚੋਣ ਸਟਾਰ’...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਵਿਸ਼ਵ ਵਿਰਾਸਤ ਦਿਵਸ ਦੀ ਪੂਰਵ ਸੰਧਿਆ ਮੌਕੇ ਦਸਤਾਵੇਜ਼ੀ ਫਿਲਮ ‘ਦੀ ਬਠਿੰਡਾ ਫੋਰਟ’ ਕੀਤੀ ਰਿਲੀਜ਼

ਯੈੱਸ ਪੰਜਾਬ ਚੰਡੀਗੜ, 17 ਅਪ੍ਰੈਲ, 2021 - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਤੋਂ ਅਗਵਾਈ ਲੈਂਦੇ ਹੋਏ ਪੰਜਾਬ ਦੀ ਸ਼ਾਨਦਾਰ ਇਤਿਹਾਸਕ ਅਤੇ ਸਭਿਆਚਾਰਕ ਵਿਰਾਸਤ ਬਾਰੇ ਪੰਜਾਬ ਦੀ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼...
png;base64,iVBORw0KGgoAAAANSUhEUgAAAUQAAADrAQMAAAArGX0KAAAAA1BMVEWurq51dlI4AAAAAXRSTlMmkutdmwAAACBJREFUaN7twTEBAAAAwiD7pzbEXmAAAAAAAAAAAACQHSaOAAGSp1GBAAAAAElFTkSuQmCC

Sonu Sood ਨੂੰ ਵੀ Corona ਨੇ ਘੇਰਿਆ, ਕਿਹਾ ‘ਚਿੰਤਾ ਦੀ ਗੱਲ ਨਹੀਂ, ਅਜੇ ਵੀ ਰਹਾਂਗਾ ਲੋਕਾਂ ਦੀ ਸੇਵਾ ’ਚ’

ਯੈੱਸ ਪੰਜਾਬ ਮੁੰਬਈ, 17 ਅਪ੍ਰੈਲ, 2021: ਬਾਲੀਵੁੱਡ ਐਕਟਰ ਸੋਨੂੰ ਸੂਦ ਵੀ ਕੋਵਿਡ-19 ਪਾਜ਼ਿਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਖ਼ੁਦ ਸੋਨੂੰ ਸੂਦ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ ਹੈ। ਆਪਣੇ ਟਵਿੱਟਰ ਹੈਂਡਲ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਸੋਨੂੰ...
- Advertisement -spot_img

ਸੋਸ਼ਲ ਮੀਡੀਆ

20,383FansLike
50,840FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਗੁਸਤਾਖ਼ੀ ਮੁਆਫ਼

ਮਹਿਮਾਨ ਲੇਖ਼

error: Content is protected !!