Wednesday, April 24, 2024

ਵਾਹਿਗੁਰੂ

spot_img
spot_img

Amarinder ਦਿੱਲੀ ਵਿੱਚ ਅਣਮਿੱਥੇ ਸਮੇਂ ਦੇ ਰੋਸ ਪ੍ਰਦਰਸ਼ਨ ਬਾਰੇ ਵਿਚਾਰ ਲਈ All Party Meeting ਸੱਦਣ: Sukhpal Khaira

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਨਵੰਬਰ, 2020 –
ਖਹਿਰਾ ਵੱਲੋਂ ਪੰਜਾਬ ਦੇ ਸਾਰੇ ਹੀ ਗੈਰ ਭਾਜਪਾ ਚੁਣੇ ਹੋਏ ਨੁਮਾਂਇੰਦੇਆਂ ਨੂੰ ਦਿੱਲੀ ਵਿਖੇ ਕਿਸਾਨ ਧਰਨੇ ਦੀ ਹਮਾਇਤ ਕਰਨ ਅਤੇ ਥੋਪੀ ਗਈ ਅਣ ਐਲਾਨੀ ਐਮਰਜੈਂਸੀ ਦਾ ਵਿਰੋਧ ਕਰਨ ਦੀ ਅਪੀਲ ਖਹਿਰਾ ਨੇ ਅੱਜ ਸਾਰੇ ਹੀ ਗੈਰ ਭਾਜਪਾ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਨ ਜੋ ਕਿ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਦੇ ਸ਼ਿਕਾਰ ਬਣ ਰਹੇ ਹਨ।

ਖਹਿਰਾ ਨੇ ਕਿਹਾ ਕਿ ਉਹ ਇਸ ਗੱਲ ਤੋਂ ਵਾਕਿਫ ਹਨ ਕਿ ਕਿਸਾਨ ਜਥੇਬੰਦੀਆਂ ਨੇ ਸਿਆਸੀ ਲੀਡਰਾਂ ਨੂੰ ਉਹਨਾਂ ਦੇ ਪ੍ਰਦਰਸ਼ਨ ਵਿੱਚ ਦਖਲਅੰਦਾਜੀ ਕਰਨ ਤੋਂ ਰੋਕਿਆ ਹੈ ਪਰੰਤੂ ਇਸ ਦਾ ਮਤਲਬ ਇਹ ਨਹੀਂ ਹੈ ਕਿ ਪੰਜਾਬ ਦੇ ਚੁਣੇ ਹੋਏ ਨੁਮਾਂਇੰਦੇ ਕਿਸਾਨਾਂ ਦੀਆਂ ਜਾਇਜ ਮੰਗਾਂ ਅਤੇ ਉਹਨਾਂ ਦੇ ਹੋ ਰਹੇ ਸ਼ੋਸ਼ਣ ਪ੍ਰਤੀ ਮੂਕ ਦਰਸ਼ਕ ਬਣਕੇ ਬੈਠੇ ਰਹਿਣ।

ਖਹਿਰਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਹਰਿਆਣਾ ਅਤੇ ਕੇਂਦਰ ਦੀਆਂ ਦੋਨਾਂ ਭਾਜਪਾ ਸਰਕਾਰਾਂ ਨੇ ਦਿੱਲੀ ਵਿੱਚ ਪਹੁੰਚਣ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨਾਂ ਉੱਪਰ ਅੱਥਰੂ ਗੈਸ, ਪਾਣੀ ਦੀਆਂ ਤੋਪਾਂ ਅਤੇ ਹਰ ਤਰੀਕੇ ਦੇ ਬੈਰੀਕੇਡ ਲਗਾ ਕੇ ਉਹਨਾਂ ਉੱਪਰ ਜਾਲਿਮਾਨਾ ਕਾਰਵਾਈ ਕੀਤੀ ਹੈ ਇਹ ਉਹਨਾਂ ਦੀ ਪੰਜਾਬ ਦੇ ਕਿਸਾਨਾਂ ਖਿਲਾਫ ਨਫਰਤ ਅਤੇ ਗੈਰਸੰਵਿਧਾਨਕ ਵਤੀਰੇ ਦਾ ਖੁਲਾਸਾ ਕਰਦਾ ਹੈ।ਖਹਿਰਾ ਨੇ ਪੰਜਾਬ ਦੇ ਬਹਾਦੁਰ ਕਿਸਾਨਾਂ ਅਤੇ ਨੋਜਵਾਨਾਂ ਦੀ ਡੱਟ ਕੇ ਸ਼ਲਾਘਾ ਕੀਤੀ ਜਿਹਨਾਂ ਨੇ ਆਪਣੀ ਮਜਬੂਤ ਇੱਛਾ ਸ਼ਕਤੀ ਸਦਕਾ ਹਰ ਰੁਕਾਵਟ ਦਾ ਸ਼ਾਂਤਮਈ ਤਰੀਕੇ ਨਾਲ ਮੁਕਾਬਲਾ ਕਰਕੇ ਦਿੱਲੀ ਤੱਕ ਪਹੁੰਚ ਕੀਤੀ।

ਖਹਿਰਾ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਨਾਲ ਦੇਸ਼ ਦੇ ਦੁਸ਼ਮਣਾਂ ਵਾਲਾ ਵਤੀਰਾ ਕਰ ਰਹੀ ਹੈ ਭਾਂਵੇ ਕਿ ਪੰਜਾਬੀਆਂ ਨੇ ਅਜਾਦੀ ਦੇ ਪਿਛਲੇ 73 ਸਾਲਾਂ ਦੋਰਾਨ ਦੇਸ਼ ਦੀ ਸਰਵ ਪੱਖੀ ਤਰੱਕੀ ਵਿੱਚ ਭਾਰੀ ਯੋਗਦਾਨ ਪਾਇਆ ਹੈ। ਉਹਨਾਂ ਨੇ ਨਾ ਸਿਰਫ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਬਲਕਿ ਦੇਸ਼ ਦੀਆਂ ਸਰਹੱਦਾਂ ਉੱਪਰ ਵੀ ਆਪਣੀਆਂ ਜਾਨਾਂ ਨੋਸ਼ਾਵਰ ਕੀਤੀਆਂ ਹਨ। ਖਹਿਰਾ ਨੇ ਕਿਹਾ ਕਿ ਬਦਕਿਸਮਤੀ ਨਾਲ ਬਹਾਦੁਰ ਕਿਸਾਨਾਂ ਨੂੰ ਸਨਮਾਨ ਦੇਣ ਦੀ ਬਜਾਏ ਭਾਜਪਾ ਸਰਕਾਰ ਉਹਨਾਂ ਕੋਲੋਂ ਬਦਲਾ ਲੈ ਰਹੀ ਹੈ ਅਤੇ ਉਹਨਾਂ ਉੱਪਰ ਤਸ਼ਦੱਦ ਕਰ ਰਹੀ ਹੈ।

ਖਹਿਰਾ ਨੇ ਕਿਹਾ ਕਿ ਇਸ ਲਈ ਸਮੇਂ ਦੀ ਮੰਗ ਹੈ ਕਿ ਵਿਧਾਇਕਾਂ, ਸੰਸਦ ਮੈਂਬਰਾਂ ਸਮੇਤ ਪੰਜਾਬ ਦੇ ਸਾਰੇ ਹੀ ਚੁਣੇ ਹੋਏ ਨੁਮਾਂਇੰਦੇ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਡੱਟ ਕੇ ਹਮਾਇਤ ਕਰਨ। ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਦਿੱਲੀ ਵਿਖੇ ਅਣਮਿੱਥੇ ਸਮੇਂ ਲਈ ਚੁਣੇ ਹੋਏ ਨੁਮਾਂਇੰਦੇਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣ ਵਾਸਤੇ ਆਲ ਪਾਰਟੀ ਮੀਟਿੰਗ ਸੱਦਣ ਤਾਂ ਕਿ ਕਿਸਾਨਾਂ ਦੀਆਂ ਜਾਇਜ ਮੰਗਾਂ ਨੂੰ ਮਨਜੂਰ ਕਰਨ ਵਾਸਤੇ ਕੇਂਦਰ ਸਰਕਾਰ ਉੱਪਰ ਦਬਾਅ ਬਣਾਇਆ ਜਾ ਸਕੇ। ਖਹਿਰਾ ਨੇ ਕਿਹਾ ਕਿ ਇਹ ਪੰਜਾਬ ਦੇ ਸਾਰੇ ਚੁਣੇ ਹੋਏ ਨੁਮਾਂਇੰਦੇਆਂ ਦੀ

ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਉਹ ਨਾ ਸਿਰਫ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਬਲਕਿ ਭਾਜਪਾ ਸਰਕਾਰ ਵੱਲੋਂ ਥੋਪੀ ਗਈ ਅਣਐਲਾਨੀ ਐਮਰਜੈਂਸੀ ਦਾ ਵੀ ਵਿਰੋਧ ਕਰਨ ਅਤੇ ਭਾਰਤ ਦੀ ਸੰਵਿਧਾਨ ਦੀ ਰਾਖੀ ਕਰਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...