Friday, May 24, 2024

ਵਾਹਿਗੁਰੂ

spot_img
spot_img

Capt Amarinder ਨੇ Hardeep Nijjar ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ Canada ਦੇ ਦੋਸ਼ਾਂ ਨੂੰ ਕੀਤਾ ਖ਼ਾਰਜ

- Advertisement -

‘ਇਹ ਕਤਲ ਸਰੀ ਦੇ ਗੁਰਦੁਆਰਾ ਸਾਹਿਬ ਦੇ ਧੜਿਆਂ ਵਿਚਲੀ ਰੰਜਿਸ਼ ਦਾ ਨਤੀਜਾ ਸੀ’

ਯੈੱਸ ਪੰਜਾਬ
ਚੰਡੀਗੜ੍ਹ, 19 ਸਤੰਬਰ, 2023:
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਜੂਨ ਵਿੱਚ ਸਰੀ ਦੇ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ਖਾਲਿਸਤਾਨੀ ਕਾਰਕੁਨ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਦਾ ਹੱਥ ਸੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਕਤਲ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅੰਦਰਲੀ ਗੁੱਟਬਾਜ਼ੀ ਦਾ ਨਤੀਜਾ ਹੈ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਟਰੂਡੋ ਬਦਕਿਸਮਤੀ ਨਾਲ ਵੋਟ ਬੈਂਕ ਦੀ ਰਾਜਨੀਤੀ ਦੇ ਜਾਲ ਵਿੱਚ ਫਸ ਗਏ ਹਨ ਅਤੇ ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਨੂੰ ਦਾਅ ’ਤੇ ਲਗਾ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਦੇਸ਼ ਦੇ ਪ੍ਰਧਾਨ ਮੰਤਰੀ ਲਈ ਬਿਨਾਂ ਕਿਸੇ ਸਬੂਤ ਦੇ ਬਿਆਨ ਦੇਣਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ ਕਿਉਂਕਿ ਉਹ ਵੋਟ ਬੈਂਕ ਲਈ ਇਹ ਸਭ ਕਰ ਰਹੇ ਹਨ।

ਉਨ੍ਹਾਂ ਕਿਹਾ, ਇਹ ਇੱਕ ਅਟੱਲ ਤੱਥ ਹੈ ਕਿ ਕੈਨੇਡਾ ਵਿੱਚ ਟਰੂਡੋ ਪ੍ਰਸ਼ਾਸਨ ਨੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਤਾਕਤਾਂ ਨੂੰ ਖੁੱਲ੍ਹਾ ਹੱਥ ਦਿੱਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਥੇ ਭਾਰਤੀ ਮਿਸ਼ਨਾਂ ‘ਤੇ ਹਮਲੇ ਕੀਤੇ ਗਏ ਅਤੇ ਡਿਪਲੋਮੈਟਾਂ ਨੂੰ ਡਰਾਇਆ-ਧਮਕਾਇਆ ਗਿਆ ਪਰ ਕੈਨੇਡੀਅਨ ਸਰਕਾਰ ਵੱਲੋਂ ਕੋਈ ਸੁਧਾਰਾਤਮਕ ਕਾਰਵਾਈ ਨਹੀਂ ਕੀਤੀ ਗਈ।

“ਕੀ ਕੈਨੇਡਾ ਦੀ ਸਰਕਾਰ ਨੇ ਉੱਥੇ ਭਾਰਤੀ ਮਿਸ਼ਨਾਂ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਕੋਈ ਵੀ ਕਾਰਵਾਈ ਕੀਤੀ ਹੈ?” ਉਨ੍ਹਾਂ ਕਿਹਾ, ਜਦਕਿ ਸ੍ਰੀ ਟਰੂਡੋ ਅਜਿਹੇ ਦੋਸ਼ ਲਗਾ ਕੇ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਟਰੂਡੋ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਕਿਵੇਂ ਕੈਨੇਡੀਅਨ ਜ਼ਮੀਨ ਦੀ ਭਾਰਤ ਵਿਰੁੱਧੀ ਤਾਕਤਾਂ ਵਲੋਂ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ਜਦੋਂ ਉਹ ਟਰੂਡੋ ਨੂੰ 2018 ਵਿੱਚ ਉਨ੍ਹਾਂ ਦੀ ਭਾਰਤੀ ਫੇਰੀ ਦੌਰਾਨ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਮਿਲੇ ਸਨ, ਤਾਂ ਉਨ੍ਹਾਂ ਨੇ ਉਨ੍ਹਾਂ ਨਾਲ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ।

ਕੈਨੇਡੀਅਨ ਸਰਕਾਰ ਵੱਲੋਂ ਕੋਈ ਉਪਾਅ ਕਰਨ ਦੀ ਬਜਾਏ ਉਸ ਦੇਸ਼ ਵਿੱਚ ਭਾਰਤ ਵਿਰੋਧੀ ਗਤੀਵਿਧੀਆਂ ਵਿੱਚ ਵਾਧਾ ਹੀ ਹੋਇਆ ਹੈ।

ਕੈਪਟਨ ਨੇ ਕਿਹਾ, ਉਨ੍ਹਾਂ ਨੇ ਕੈਨੇਡਾ ਦੇ ਤਤਕਾਲੀ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਉਨ੍ਹਾਂ ਦੀ ਭਾਰਤ ਫੇਰੀ ਦੌਰਾਨ ਮਿਲਣ ਤੋਂ ਇਨਕਾਰ ਕਰਨ ਦਾ ਕਾਰਨ ਇਹ ਸੀ ਕਿ ਉਹ (ਸੱਜਣ) ਵਿਸ਼ਵ ਸਿੱਖ ਸੰਗਠਨ ਨਾਲ ਜੁੜਿਆ ਹੋਇਆ ਸੀ ਜੋਕਿ ਕਾਫ਼ੀ ਸਮੇਂ ਤੋਂ ਭਾਰਤ ਵਿਰੁੱਧ ਕੰਮ ਵਿੱਚ ਲੱਗੇ ਹੋਏ ਸੀ।

ਸਾਬਕਾ ਮੁੱਖ ਮੰਤਰੀ ਨੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦੇਣ ਲਈ ਕੈਨੇਡੀਅਨ ਡਿਪਲੋਮੈਟ ਨੂੰ ਕੱਢਣ ਦੇ ਭਾਰਤ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,103FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...