ਯੈੱਸ ਪੰਜਾਬ
ਅੰਮ੍ਰਿਤਸਰ, 15 ਫਰਵਰੀ, 2025
Shiromani Gurdwara Parbandhak Committee ਨੇ America ਤੋਂ ਡਿਪੋਰਟ ਕਰਕੇ ਭੇਜੇ ਜਾ ਰਹੇ ਭਾਰਤੀਆਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਜਿਹੜੇ ਲੋਕ ਵਿਸ਼ੇਸ਼ ਜਹਾਜ਼ਾਂ ਰਾਹੀਂ Amritsar ਪੁੱਜ ਰਹੇ ਹਨ ਸ਼੍ਰੋਮਣੀ ਕਮੇਟੀ ਉਨ੍ਹਾਂ ਲਈ ਰਿਹਾਇਸ਼ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਘਰ ਪਹੁੰਚਾਉਣ ਦਾ ਪ੍ਰਬੰਧ ਕਰਨ ਲਈ ਤਿਆਰ ਹੈ। ਜਿਹੜੇ ਲੋਕ ਲੋੜ ਮਹਿਸੂਸ ਕਰਨ ਉਹ ਹਵਾਈ ਅੱਡੇ ’ਤੇ ਤਾਇਨਾਤ ਸ਼੍ਰੋਮਣੀ ਕਮੇਟੀ ਦੇ ਸਟਾਫ਼ ਤੱਕ ਪਹੁੰਚ ਕਰ ਸਕਦੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਗੱਲ ਉੱਤੇ ਵੀ ਇਤਰਾਜ਼ ਪ੍ਰਗਟ ਕੀਤਾ ਕਿ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਵਿਅਕਤੀਆਂ ਨਾਲ ਗੈਰ ਮਨੁੱਖੀ ਵਿਹਾਰ ਕਿਉਂ ਕੀਤਾ ਜਾ ਰਿਹਾ ਹੈ?
ਹੱਥਕੜੀਆਂ ਅਤੇ ਬੇੜੀਆਂ ਪਾ ਕੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਨਾਲ ਖਿਲਵਾੜ ਕਰਨਾ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਦੋਸ਼ ਕੋਈ ਅਜਿਹਾ ਨਹੀਂ ਹੈ ਕਿ ਇਨ੍ਹਾਂ ਨਾਲ ਅਪਰਾਧੀਆਂ ਵਾਂਗ ਸਲੂਕ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਸਰਕਾਰਾਂ ਪਾਸੋਂ ਵੀ ਮੰਗ ਕੀਤੀ ਕਿ ਜਿਹੜੇ ਲੋਕ ਗ਼ੈਰ-ਕਾਨੂੰਨੀ ਪ੍ਰਵਾਸ ਲਈ ਲੋਕਾਂ ਪਾਸੋਂ ਲੱਖਾਂ ਰੁਪਏ ਲੈ ਕੇ ਧੋਖਾ ਕਰ ਰਹੇ ਹਨ ਉਨ੍ਹਾ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।