Friday, February 14, 2025
spot_img
spot_img
spot_img
spot_img

America ਨਿਵਾਸੀ ਬਲਵੰਤ ਸਿੰਘ ਦੇ ਪਰਿਵਾਰ ਵੱਲੋਂ Sri Darbar Sahib ਵਿਖੇ ਚਾਰ ਵਾਸ਼ਿੰਗ ਮਸ਼ੀਨਾਂ ਭੇਟ

ਯੈੱਸ ਪੰਜਾਬ
ਅੰਮ੍ਰਿਤਸਰ, 20 ਜਨਵਰੀ, 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ Sri Darbar Sahib ਵਿਖੇ ਸੰਗਤਾਂ ਦੀ ਸਹੂਲਤ ਲਈ ਵਰਤੇ ਜਾਂਦੇ ਕੱਪੜਿਆਂ ਆਦਿ ਨੂੰ ਧੋਣ ਲਈ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. Balwant Singh ਦੇ ਪਰਿਵਾਰ ਵੱਲੋਂ ਚਾਰ ਵਾਸ਼ਿੰਗ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਨ੍ਹਾਂ ਮਸ਼ੀਨਾਂ ਦੀ ਸ਼ੁਰੂਆਤ ਅੱਜ ਮੂਲਮੰਤਰ ਦੇ ਜਾਪ ਉਪਰੰਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਹੋਰ ਅਧਿਕਾਰੀਆਂ ਵੱਲੋਂ ਕੀਤੀ ਗਈ।

ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂ ਸ. ਬਲਵੰਤ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹਿਲਾਂ ਵੀ ਕਈ ਸੇਵਾਵਾਂ ਵਿਚ ਵੱਡਾ ਹਿੱਸਾ ਪਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਇਸ ਪਰਿਵਾਰ ਵੱਲੋਂ ਚਾਰ ਵੱਡ-ਅਕਾਰੀ ਵਾਸ਼ਿੰਗ ਮਸ਼ੀਨਾਂ ਭੇਟ ਕੀਤੀਆਂ ਗਈਆਂ ਹਨ। ਉਨ੍ਹਾਂ ਸ. ਬਲਵੰਤ ਸਿੰਘ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਦਾ ਸ਼੍ਰੋਮਣੀ ਕਮੇਟੀ ਧੰਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਸ. ਗੁਰਮੀਤ ਸਿੰਘ ਮੁਕਤਸਰੀ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ