Friday, April 26, 2024

ਵਾਹਿਗੁਰੂ

spot_img
spot_img

Amit Shah ਦੇ ਰਹੇ ਕਿਸਾਨਾਂ ਨੂੰ ਸੱਦਾ, Modi ਨੇ ਫ਼ਿਰ ਆਖ਼ਿਆ ਗੁਮਰਾਹ ਕੀਤੇ ਜਾ ਰਹੇ ਕਿਸਾਨ

- Advertisement -

ਯੈੱਸ ਪੰਜਾਬ
ਲਖ਼ਨਊ, 30 ਨਵੰਬਰ, 2020:
ਖ਼ੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਦਿੱਲੀ ਅੰਦੋਲਨ ਨੂੰ ਲੈ ਕੇ ਜਿੱਥੇ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਕਿਸਾਨਾਂ ਨੂੰ ਹੁਣ ਬਿਨਾ ਸ਼ਰਤ ਗੱਲਬਾਤ ਦਾ ਸੱਦਾ ਦੇ ਰਹੇ ਹਨ, ਉੱਥੇ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਫ਼ਿਰ ਆਪਣੀ ਇਹ ਗੱਲ ਦੁਹਰਾਈ ਕਿ ਕਿਸਾਨੀ ਲਈ ਲਿਆਂਦੇ ਗਏ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ।

ਉੱਤਰ ਪ੍ਰਦੇਸ਼ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਦਾ ਨਾਂਅ ਲਏ ਬਿਨਾ ਕਾਂਗਰਸ ’ਤੇ ਨਿਸ਼ਾਨੇ ਲਾਏ ਪਰ ਆਪਣੇ ਸੰਬੋਧਨ ਵਿੱਚ ਕਿਸਾਨੀ ਸੰਘਰਸ਼ ਦੀ ਨਾ ਤਾਂ ਕੋਈ ਗੱਲ ਕੀਤੀ ਅਤੇ ਨਾ ਹੀਪ ਇਸ ਤਰ੍ਹਾਂ ਦਾ ਕੋਈ ਸੰਕੇਤ ਦਿੱਤਾ ਕਿ ਸਰਕਾਰ ਕਿਸੇ ਗੱਲਬਾਤ ਜਾਂ ਨਵੇਂ ਕਾਨੂੰਨਾਂ ਵਿੱਚ ਢਿੱਲ ਦੇਣ ਨੂੰ ਤਿਆਰ ਹੈ।

ਸ੍ਰੀ ਮੋਦੀ ਨੇ ਆਖ਼ਿਆ ਕਿ ਕਿਸਾਨਾਂ ਨੂੰ ਉਹੀ ਧਿਰਾਂ ਗੁਮਰਾਹ ਕਰ ਰਹੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਲੁੱਟਦੀਆਂ ਰਹੀਆਂ ਹਨ। ਉਹਨਾਂ ਆਖ਼ਿਆ ਕਿ ਕਿਸਾਨਾਂ ਨੂੂੰ ਉਨ੍ਹਾਂ ਦੇ ਭਵਿੱਖ ਦੀ ਸੁਰੱਖ਼ਿਆ ਖ਼ਤਰੇ ਵਿੱਚ ਪੈ ਜਾਣ ਦਾ ਕਹਿ ਕੇ ਡਰਾਇਆ ਜਾ ਰਿਹਾ ਹੈ।

ਉਹਨਾਂ ਆਖ਼ਿਆ ਕਿ ਪਹਿਲਾਂ ਵਿਰੋਧ ਸਰਕਾਰ ਦੇ ਫ਼ੈਸਲਿਆਂ ਦੇ ਖਿਲਾਫ਼ ਹੁੰਦੇ ਸਨ ਪਰ ਹੁਣ ਤਾਂ ਵਿਰੋਧ ਝੂਠ ਦੀ ਬੁਨਿਆਦ ’ਤੇ ਖੜ੍ਹੇ ਕੀਤੇ ਜਾਂਦੇ ਹਨ।

ਪ੍ਰਧਾਨ ਮੰਤਰੀ ਦੇ ਅੱਜ ਦੇ ਇਸ ਭਾਸ਼ਣ ਨੇ ਕਲ੍ਹ ਨੂੰ ਸ੍ਰੀ ਅਮਿਤ ਸ਼ਾਹ ਦੇ ਸੱਦੇ ’ਤੇ ਹੋਣ ਵਾਲੀ ਕੇਂਦਰ-ਕਿਸਾਨ ਮੀਟਿੰਗ ’ਤੇ ਵੀ ਸ਼ੰਕੇ ਖੜ੍ਹੇ ਕਰ ਦਿੱਤੇ ਹਨ। ਕਿਸਾਨ ਇਸ ਗੱਲ ਤੋਂ ਵੀ ਔਖ਼ੇ ਹਨ ਕਿ ਉਨ੍ਹਾਂ ਦੇ ਅੰਦੋਲਨ ਨੂੰ ਰਾਜਸੀ ਅੰਦੋਲਨ ਦੱਸਿਆ ਜਾ ਰਿਹਾ ਹੈ ਹਾਲਾਂਕਿ ਇਹ ਪਹਿਲੀ ਵਾਰ ਹੈ ਕਿ ਸ੍ਰੀ ਅਮਿਤ ਸ਼ਾਹ ਨੇ ਹੈਦਰਾਬਾਦ ਵਿੱਚ ਇਹ ਗੱਲ ਆਖ਼ੀ ਕਿ ਉਨ੍ਹਾਂ ਨੇ ਇਹ ਕਦੇ ਨਹੀਂ ਆਖ਼ਿਆ ਕਿ ਕਿਸਾਨਾਂ ਦਾ ਅੰਦੋਲਨ ਰਾਜਸੀ ਹੈ।

ਜ਼ਿਕਰਯੋਗ ਹੈ ਕਿ ਕਿਸਾਨ ਹੁਣ ਸਿੱਧੇ ਤੌਰ ’ਤੇ ਇਸ ਗੱਲ ’ਤੇ ਅੜ ਗਏ ਹਨ ਕਿ 3 ਖ਼ੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਬਿਜਲੀ ਸੋਧਾਂ ਤੇ ਪਰਾਲੀ ਬਾਰੀ ਆਰਡੀਨੈਂਸਾਂ ਦੀ ਵਾਪਸੀ ਤੋਂ ਘੱਟ ਉਨ੍ਹਾਂ ਨੂੰ ਕੁਝ ਵੀ ਮਨਜ਼ੂਰ ਨਹੀਂ। ਕਿਸਾਨ ਸੰਘਰਸ਼ ਦੇ ਕੈਂਪਾਂ ਵਿੱਚੋਂ ਹੁਣ ਇਹ ਆਵਾਜ਼ ਆ ਰਹੀ ਹੈ ਕਿ ਉਹ ਕਾਨੂੰਨਾਂ ਵਿੱਚ ਤਰਮੀਮ ਨੂੰ ਵੀ ਸਵੀਕਾਰ ਨਹੀਂ ਕਰਨਗੇ।

ਇਹ ਹੁਣ ਕਿਸਾਨਾਂ ’ਤੇ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੇ ਅੱਜ ਦੇ ਭਾਸ਼ਣ ਤੋਂ ਬਾਅਦ ਕਿਸਾਨ ਕੇਂਦਰ ਸਰਕਾਰ ਵੱਲੋਂ ਆਏ ਗੱਲਬਾਤ ਦੇ ਸੱਦੇ ਨੂੰ ਕਿਵੇਂ ਲੈਂਦੇ ਹਨ। ਉਂਜ ਵੀ ਸੋਮਵਾਰ ਦੁਪਹਿਰ ਤਕ ਕਿਸਾਨਾਂ ਨੂੰ ਕੇਂਦਰ ਵੱਲੋਂ ਕੋਈ ਰਸਮੀ ਸੱਦਾ ਨਹੀਂ ਆਇਆ ਸੀ ਹਾਲਾਂਕਿ ਇਹ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਸੋਮਵਾਰ ਸ਼ਾਮ ਤਕ ਗੱਲਬਾਤ ਲਈ ਰਸਮੀ ਸੱਦਾ ਕਿਸਾਨ ਸੰਗਠਨਾਂ ਨੂੰ ਮਿਲ ਸਕਦਾ ਹੈ।

ਕਿਸਾਨ ਅੰਦੋਲਨ ਨੇ ਕੇਂਦਰ ਹਿਲਾਇਆ: Amit Shah ਨੇ ਕਿਹਾ ‘ਬਿਨਾਂ ਸ਼ਰਤ ਗੱਲਬਾਤ ਲਈ ਤਿਆਰ ਸਰਕਾਰ’

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...