ਯੈੱਸ ਪੰਜਾਬ
ਚੰਡੀਗੜ੍ਹ, 19 ਦਸੰਬਰ, 2024
Shiromani Akali Dal ਦੇ ਸੀਨੀਅਰ ਆਗੂ ਤੇ Bathinda ਦੇ MP ਸਰਦਾਰਨੀ Harsimrat Kaur Badal ਨੇ ਅੱਜ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਸ੍ਰੀ Amit Shah ਨੂੰ ਸੰਸਦ ਵਿਚ ਸੰਵਿਧਾਨ ’ਤੇ ਬਹਿਸ ਦੌਰਾਨ ਸੰਵਿਧਾਨ ਨਿਰਮਾਤਾ Dr BR Ambedkar ਦਾ ਨਾਂ ਗਲਤ ਢੰਗ ਨਾਲ ਲੈਣ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੋਈ ਵੀ ਵਿਅਕਤੀ ਜੇਕਰ ਕੋਈ ਆਦਮੀ ਆਪਣੀ ਗਲਤੀ ਮੰਨ ਲਵੇ ਤਾਂ ਇਸ ਨਾਲ ਉਸਦਾ ਕੱਦ ਹੋਰ ਉੱਚਾ ਹੀ ਹੁੰਦਾ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਵੇਖਿਆ ਹੈ ਕਿ ਕਿਵੇਂ ਸੰਵਿਧਾਨ ਨਿਰਮਾਤਾ ਡਾ.ਬੀ ਆਰ ਅੰਬੇਡਕਰ ਦਾ ਨਾਂ ਸੰਸਦ ਵਿਚ ਅੰਬੇਡਕਰ, ਅੰਬੇਡਕਰ, ਅੰਬੇਡਕਰ, ਅੰਬੇਡਕਰ ਕਰ ਕੇ ਲਿਆ ਗਿਆ। ਇਸ ਨਾਲ ਕਰੋੜਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ।
ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਦੇ ਦਾਅਵੇ ਦੇ ਉਲਟ ਗ੍ਰਹਿ ਮੰਤਰੀ ਦੇ ਬਿਆਨ ਨਾਲ ਸਮਾਜ ਦੇ ਦਬੇ ਕੁਚਲੇ ਲੋਕ ਜੋ ਡਾ. ਬੀ ਆਰ ਅੰਬੇਡਕਰ ਨੂੰ ਆਪਣੇ ਮੁਕਤੀ ਦਾਤਾ ਵਜੋਂ ਵੇਖਦੇ ਹਨ, ਉਹਨਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਹ ਬਾਬਾ ਸਾਹਿਬ ਨੂੰ ਅਜਿਹੀ ਸ਼ਖਸੀਅਤ ਮੰਨਦੇ ਹਨ ਜਿਹਨਾਂ ਨੇ ਉਹਨਾਂ ਨੂੰ ਸਮਾਜ ਵਿਚ ਸਮਾਨ ਅਧਿਕਾਰ ਦਿੱਤੇ ਜੋ ਕਈ ਸਦੀਆਂ ਤੋਂ ਉਹਨਾਂ ਨੂੰ ਨਹੀਂ ਮਿਲੇ ਸਨ।
ਸਰਦਾਰਨੀ ਬਾਦਲ ਨੇ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਨੂੰ ਸਤਿਕਾਰ ਵਜੋਂ ਬਾਬਾ ਸਾਹਿਬ ਕਿਹਾ ਜਾਂਦਾ ਹੈ ਤੇ ਉਹਨਾਂ ਨੂੰ ਅੰਬੇਡਕਰ, ਅੰਬੇਡਕਰ, ਅੰਬੇਡਕਰ, ਅੰਬੇਡਕਰ ਕਹਿਣਾ ਨਿੰਦਣਯੋਗ ਹੈ।
ਉਹਨਾਂ ਕਿਹਾ ਕਿ ਮੁੱਦਾ ਇਹ ਹੈ ਕਿ ਦੇਸ਼ ਵਿਚ ਸਰਵਉਚ ਅਹੁਦਿਆਂ ’ਤੇ ਬੈਠਣ ਵਾਲੇ ਲੋਕ ਬਾਬਾ ਸਾਹਿਬ ਨੂੰ ਕਿਵੇਂ ਵੇਖਦੇ ਹਨ। ਉਹਨਾਂ ਕਿਹਾ ਕਿ ਇਹ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਉੱਚ ਅਹੁਦਿਆਂ ’ਤੇ ਬੈਠੇ ਲੋਕਾਂ ਦੇ ਮਨਾਂ ਵਿਚ ਬਾਬਾ ਸਾਹਿਬ ਲਈ ਕੋਈ ਸਨਮਾਨ ਨਹੀਂ ਹੈ। ਉਹਨਾਂ ਕਿਹਾ ਕਿ ਇਸ ਲਈ ਸਾਡੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੰਢਾ ਕਰਨ ਲਈ ਮੁਆਫੀ ਮੰਗਣੀ ਚਾਹੀਦੀ ਹੈ।