Tuesday, May 21, 2024

ਵਾਹਿਗੁਰੂ

spot_img
spot_img

ਅੰਮ੍ਰਿਤਾ ਵੜਿੰਗ ਨੇ ਛੇੜਿਆ ਨਵਾਂ ਵਿਵਾਦ: ਕਾਂਗਰਸ ਦੇ ਪੰਜੇ ਨੂੰ ਦੱਸਿਆ ਗੁਰੂਆਂ ਦਾ ਪੰਜਾ

- Advertisement -

ਯੈੱਸ ਪੰਜਾਬ
ਬਠਿੰਡਾ, 29 ਅਪ੍ਰੈਲ, 2024

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਅੰਮ੍ਰਿਤਾ ਵੜਿੰਗ ਦੇ ਇੱਕ ਬਿਆਨ ਨੇ ਅੱਜ ਨਵਾਂ ਵਿਵਾਦ ਛੇੜ ਦਿੱਤਾ ਹੈ।

ਬਠਿੰਡਾ ਲਈ ਕਾਂਗਰਸ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਜੀਤ ਮਹਿੰਦਰ ਸਿੱਧੂ ਦੇ ਹੱਕ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਗੁਰੂ ਉਹ ਭਾਵੇਂ ਕੋਈ ਵੀ ਹੋਣ, ਉਨ੍ਹਾਂ ਦਾ ਨਿਸ਼ਾਨ ਪੰਜਾ ਹੀ ਰਿਹਾ ਹੈ। ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਗੁਰੂ ਨਾਨਕ ਦੇ ਪੰਜੇ ਨੂੰ ਹੀ ਨਿਸ਼ਾਨ ਵਜੋਂ ਚੁਣਿਆ ਹੈ ਅਤੇ ਮੈਂ ਗੁਰੂ ਸਾਹਿਬ ਦੇ ਪੰਜੇ ਲਈ ਹੀ ਵੋਟਾਂ ਮੰਗਣ ਆਈ ਹਾਂ।

ਅੰਮ੍ਰਿਤਾ ਵੜਿੰਗ ਦੇ ਇਸ ਬਿਆਨ ਨੇ ਧਾਰਮਿਕ ਅਤੇ ਰਾਜਸੀ ਹਲਕਿਆਂ ਵਿੱਚ ਇੱਕ ਨਵਾਂ ਉਬਾਲ ਲੈ ਆਂਦਾ ਹੈ ਅਤੇ ਇਸ ਬਿਆਨ ’ਤੇ ਤਿੱਖਾ ਇਤਰਾਜ਼ ਜਤਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਸ: ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਇਸ ਤਰ੍ਹਾਂ ਦੇ ਪੜ੍ਹੇ ਲਿਖ਼ੇ ਲੋਕਾਂ ਵੱਲੋਂ ਕੀਤੀ ਗਈ ਇਹ ਧਾਰਮਿਕ ਅਵੱਗਿਆ ਹੈ ਜਿਸ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜੀ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਾ ਵੜਿੰਗ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹਨਾਂ ਵੱਲੋਂ ਸਿੱਖਾਂ ਦੇ ਧਾਰਮਿਕ ਪੰਜੇ ਨਾਲ ਜਿਸ ਪੰਜੇ ਨੂੰ ਰਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹ ਕਾਂਗਰਸ ਦਾ ਖੂਨੀ ਪੰਜਾ ਹੈ।

ਸ: ਗਰੇਵਾਲ ਨੇ ਕਿਹਾ ਕਿ ਰਾਜਾ ਵੜਿੰਗ ਨੂੰ ਚਾਹੀਦਾ ਹੈ ਕਿ ਉਹ ਆਪਣੀ ਪਤਨੀ ਨੂੰ ਉਸਦੇ ਗੁਨਾਹ ਬਾਰੇ ਜਾਣੂ ਕਰਵਾਉਣ। ਉਨ੍ਹਾਂ ਨੇ ਅੰਮ੍ਰਿਤਾ ਵੜਿੰਗ ਤੋਂ ਮੁਆਫ਼ੀ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਇਸ ਦਾ ਨੋਟਿਸ ਚੋਣ ਕਮਿਸ਼ਨ ਨੂੰ ਲੈਂਦੇ ਹੋਏ ੳਸ ਵੱਲੋਂ ਕੀਤੇ ਗਏ ਖ਼ਿਲਵਾੜ ਦਾ ਜਵਾਬ ਮੰਗਣਾ ਚਾਹੀਦਾ ਹੈ ਅਤੇ ਕੋਈ ਸਖ਼ਤ ਫ਼ੈਸਲਾ ਲੈਣਾ ਚਾਹੀਦਾ ਹੈ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,115FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...