Monday, May 20, 2024

ਵਾਹਿਗੁਰੂ

spot_img
spot_img

ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫ਼ੀ, ਬਾਬੇ ਨਾਨਕ ਦੇ ਪੰਜੇ ਨਾਲ ਮੇਲਿਆ ਸੀ ਕਾਂਗਰਸ ਦਾ ਪੰਜਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਅਪ੍ਰੈਲ, 2024

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਸ੍ਰੀਮਤੀ ਅੰਮ੍ਰਿਤਾ ਵੜਿੰਗ ਨੇ ਬੀਤੇ ਕਲ੍ਹ ਦਿੱਤੇ ਵਿਵਾਦਗ੍ਰਸਤ ਬਿਆਨ ਲਈ ਮੁਆਫ਼ੀ ਮੰਗ ਲਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਕਲ੍ਹ ਕਾਂਗਰਸ ਦੇ ਬਠਿੰਡਾ ਤੋਂ ਉਮੀਦਵਾਰ ਸ: ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਅੰਮ੍ਰਿਤਾ ਵੜਿੰਗ ਨੇ ਸਿੱਧੇ ਅਤੇ ਸਪਸ਼ਟ ਤੌਰ ’ਤੇ ਕਿਹਾ ਸੀ ਕਿ ਕਾਂਗਰਸ ਦਾ ਪੰਜਾ ਬਾਬੇ ਨਾਨਕ ਵਾਲਾ ਹੀ ਪੰਜਾ ਹੈ ਅਤੇ ਉਹ ਬਾਬੇ ਨਾਨਕ ਦੇ ਪੰਜੇ ਲਈ ਹੀ ਵੋਟਾਂ ਮੰਗਣ ਆਏ ਹਨ।

ਇਸ ਤੋਂ ਬਾਅਦ ਅੰਮ੍ਰਿਤਾ ਵੜਿੰਗ ਆਪਣੇ ਇਸ ਵਿਵਾਦਗ੍ਰਸਤ ਬਿਆਨ ਕਾਰਨ ਵਿਵਾਦਾਂ ਵਿੱਚ ਆ ਗਏ ਸਨ। ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ ਇਸ ਬਿਆਨ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ।

ਅੱਜ ਸੋਸ਼ਲ ਮੀਡੀਆ ’ਤੇ ਇੱਕ ਵੀਡੀਉ ਪੋਸਟ ਕਰਕੇ ਆਪਣੇ ਬਿਆਨ ਲਈ ਮੁਆਫ਼ੀ ਮੰਗਦਆਂ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਜੇ ਉਨ੍ਹਾਂ ਨੇ ਆਪਣੇ ਬਿਆਨ ਨਾਲ ਜਾਣੇ ਅਣਜਾਣੇ ਵਿੱਚ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤਾਂ ਉਹ ਇਸ ਲਈ ਹੱਥ ਬੰਨ੍ਹ ਕੇ ਵਾਹਿਗੁਰੂ ਅਤੇ ਸੰਗਤ ਤੋਂ ਮੁਆਫ਼ੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਵਾਹਿਗੁਰੂ ਬਖ਼ਸ਼ਣਹਾਰ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਸੰਗਤ ਵੀ ਉਨ੍ਹਾਂ ਨੂੰ ਮੁਆਫ਼ ਕਰ ਦੇਵੇਗੀ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...