ਯੈੱਸ ਪੰਜਾਬ
ਅੰਮ੍ਰਿਤਸਰ, 21 ਅਪ੍ਰੈਲ, 2025
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ Amritpal Singh ’ਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।
ਐਡਵੋਕੇਟ Dhami ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਉਸ ਨੂੰ ਅਦਾਲਤੀ ਪ੍ਰਕਿਰਿਆ ਤੋਂ ਦੂਰ ਰੱਖ ਕੇ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਕਿ ਉਸ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹ ਵਿਚ ਬੰਦ ਰੱਖਿਆ ਜਾਵੇ। ਇਹ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਕਾਰਵਾਈ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਗਾਈ ਗਈ ਐਨਐਸਏ ਤੁਰੰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਨਿਰਪੱਖ ਅਦਾਲਤੀ ਪ੍ਰਕਿਰਿਆ ਦਾ ਮੌਕਾ ਦਿੱਤਾ ਜਾਵੇ।