Thursday, April 18, 2024

ਵਾਹਿਗੁਰੂ

spot_img
spot_img

ਅੰਮ੍ਰਿਤਪਾਲ ਸਿੰਘ ਗ੍ਰਿਫ਼ਤਾਰ; ਅੰਮ੍ਰਿਤਸਰ ਵਿੱਚ ਜੱਦੀ ਪਿੰਡ ‘ਸੀਲ’, ਪੰਜਾਬ ਭਰ ’ਚ ਇੰਟਰਨੈਟ ਸੇਵਾਵਾਂ ਬੰਦ

- Advertisement -

Amritpal Singh arrested; Native village in Amritsar sealed, Internet services suspended across Punjab

ਯੈੱਸ ਪੰਜਾਬ
ਜਲੰਧਰ, 18 ਮਾਰਚ, 2023:
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸੂਤਰਾਂ ਅਨੁਸਾਰ ਸਵੇਰੇ 9.30 ਵਜੇ ਪੁਲਿਸ ਵੱਲੋਂ ਅਰੰਭੀ ਕਾਰਵਾਈ ਦਾ ਅੰਤ ਲਗਪਗ 3 ਵਜੇ ਹੋਇਆ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨਕੋਦਰ ਨੇੜਿਉਂ ਕੀਤੀ ਦੱਸੀ ਜਾ ਰਹੀ ਹੈ।

ਇਸ ਤੋਂ ਕਾਫ਼ੀ ਸਮਾਂ ਪਹਿਲਾਂ ਉਸਦੇ 6 ਸਾਥੀਆਂ ਨੂੰ ਅਸਲੇ ਸਣੇ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਿਸ ਵੇਲੇ ਉਨ੍ਹਾਂ ਦਾ ਕਾਫ਼ਲਾ ਸ਼ਾਹਕੋਟ ਮਲਸੀਆਂ ਇਲਾਕੇ ਵਿੱਚੋਂ ਲੰਘਦਾ ਹੋਏ ਬਰਾਸਤਾ ਮੋਗਾ ਰਾਮਪੁਰਾਫ਼ੂਲ ਵੱਲਜਾ ਰਿਹਾ ਸੀ ਜਿੱਥੇ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਅੰਮ੍ਰਿਤਸੰਚਾਰ ਕੀਤਾ ਜਾਣਾ ਸੀ।

ਇਸੇ ਦੌਰਾਨ ਪੁਲਿਸ ਨੇ ਕਿਸੇ ਗੜਬੜ ਦੇ ਖ਼ਦਸ਼ੇ ਦੇ ਮੱਦੇਨਜ਼ਰ ਅੰਮ੍ਰਿਤਪਾਲ ਸਿੰਘ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਪਿੰਡ ਜੱਲੂਪੁਰ ਖ਼ੇੜਾ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਇਸ ਲਈ ਪੁਲਿਸ ਦੇ ਨਾਲ ਨਾਲ ਕੇਂਦਰੀ ਸੁਰੱਖ਼ਿਆ ਬਲ ਤਾਇਨਾਤ ਕੀਤੇ ਗਏ ਹਨ।

ਇਸ ਗ੍ਰਿਫ਼ਤਾਰੀ ਤੋਂ ਪਹਿਲਾਂਹੀ ਅੱਜ ਵਿੱਢੇ ਗਏ ਅਪ੍ਰੇਸ਼ਨ ਦੇ ਮੱਦੇਨਜ਼ਰ ਰਾਜ ਵਿੱਚ ਇੰਟਰਨੈਟ ਸੇਵਾਵਾਂ ਅਤੇ ਐੱਸ.ਐਮ.ਐਸ. ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਦੇ ਗ੍ਰਹਿ ਸਕੱਤਰ ਸ੍ਰੀ ਅਨੁਰਾਗ ਵਰਮਾ ਆਈ.ਏ.ਐੱਸ. ਅਨੁਸਾਰ ਸਰਕਾਰ ਵੱਲੋਂ ਬਕਾਇਦਾ ਇੰਟਰਨੈਟ ਸੇਵਾਵਾਂ ਐਤਵਾਰ ਦੁਪਹਿਰ 12 ਵਜੇ ਤਕ ਬੰਦ ਕਰ ਦਿੱਤੀਆਂ ਗਈਆਂ ਹਨ।

ਇਹਤਿਆਤ ਦੇ ਤੌਰ ’ਤੇ ਲਏ ਗਏ ਇਸ ਫ਼ੈਸਲੇ ਦੇ ਤਹਿਤ ਆਮ ਫ਼ੋਨ ਕਾÇਲੰਗ ਸੇਵਾਵਾਂ ਹੀ ਚੱਲ ਰਹੀਆਂ ਹਨ।

ਅਜੇ ਇਹ ਸਪਸ਼ਟ ਨਹੀਂ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਕਿਸ ਮਾਮਲੇ ਵਿੱਚ ਅਤੇ ਕਿਹੜੀਆਂ ਧਾਰਾਵਾਂ ਦੇ ਤਹਿਤ ਕੀਤੀ ਗਈ ਹੈ। ਇਸ ਬਾਰੇ ਅਜੇ ਕੋਈ ਅਧਿਕਾਰਤ ਬਿਆਨ ਆਉਣਾ ਹੈ।

ਇਸ ਨੂੰ ਵੀ ਪੜ੍ਹੋ:
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਤਿਆਰੀ? ਸਾਥੀ ਨੇ ਵੀਡੀਓ ਰਾਹੀਂ ਕੀਤੀ ‘ਪੁਸ਼ਟੀ’

ਅੰਮ੍ਰਿਤਪਾਲ ਸਿੰਘ ’ਤੇ ਐਕਸ਼ਨ ਜਾਰੀ; ਪੰਜਾਬ ਭਰ ਵਿੱਚ ‘ਮੋਬਾਇਲ ਇੰਟਰਨੈਟ ਸੇਵਾਵਾਂ’ ਬੰਦ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...