Sunday, May 12, 2024

ਵਾਹਿਗੁਰੂ

spot_img
spot_img

ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰ ਔਜਲਾ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਰੋਕਿਆ ਗਿਆ, ਲੰਦਨ ਦੀ ‘ਫ਼ਲਾਈਟ’ ਚੜ੍ਹਨ ਤੋਂ ਪਹਿਲਾਂ ਕੀਤੀ ਕਾਰਵਾਈ

- Advertisement -

Amritpal Singh’s aide Gur Aujla barred from flying to London at Amritsar Airport

ਯੈੱਸ ਪੰਜਾਬ
ਅੰਮ੍ਰਿਤਸਰ, 9 ਮਾਰਚ, 2023:
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ’ਤੇ ਪੰਜਾਬ ਪੁਲਿਸ ਦੀ ਕਾਰਵਾਈ ਸ਼ੁਰੂ ਹੁੰਦੀ ਜਾਪਦੀ ਹੈ।

ਵੀਰਵਾਰ ਨੂੰ ਲੰਦਨ ਦੀ ਫ਼ਲਾਈਟ ਲੈਣ ਲਈ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਿੰਦਰਪਾਲ ਸਿੰਘ ਔਜਲਾ ਉਰਫ਼ ਗੁਰ ਔਜਲਾ ਨੂੰ ਪੰਜਾਬ ਪੁਲਿਸ ਵੱਲੋਂ ਹਵਾਈ ਅੱਡੇ ’ਤੇ ਰੋਕ ਲਿਆ ਗਿਆ।

ਪਤਾ ਲੱਗਾ ਹੈ ਕਿ ਉਸ ਉੱਤੇ ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਦਾ ਮਾਮਲਾ 20 ਫ਼ਰਵਰੀ ਨੂੰ ਦਰਜ ਕੀਤਾ ਗਿਆ ਸੀ ਅਤੇ ਇਸੇ ਸੰਬੰਧ ਵਿੱਚ ਉਸਦਾ ‘ਲੁੱਕ ਆਊਟ ਸਰਕੂਲਰ’ ਜਾਰੀ ਕੀਤਾ ਹੋਇਆ ਸੀ ਤਾਂ ਜੋ ਉਹ ਭਾਰਤ ਛੱਡ ਕੇ ਵਿਦੇਸ਼ ਨਾ ਜਾ ਸਕੇ।

ਪਤਾ ਲੱਗਾ ਹੈ ਕਿ ਅੱਜ ਦੁਪਹਿਰ ਦੀ ਏਅਰ ਇੰਡੀਆ ਦੀ ਫ਼ਲਾਈਟ ਰਾਹੀਂ ਲੰਦਨ ਜਾਣ ਦੀ ਤਿਆਰੀ ਕਰਕੇ ਗੁਰਿੰਦਰਪਾਲ ਸਿੰਘ ਗੁਰ ਔਜਲਾ ਹਵਾਈ ਅੱਡੇ ਪੁੱਜਾ ਸੀ ਪਰ ਉਸਨੂੰ ਰੋਕ ਕੇ ਹਿਰਾਸਤ ਵਿੱਚ ਲੈ ਲਿਆ ਗਿਆ।

ਸੂਤਰਾਂ ਦਾ ਕਹਿਣਾ ਹੈ ਕਿ ਗੁਰ ਔਜਲਾ ਅੰਮ੍ਰਿਤਪਾਲ ਸਿੰਘ ਦਾ ਸੋਸ਼ਲ ਮੀਡੀਆ ਅਕਾਊਂਟ ਸੰਭਾਲਦਾ ਹੈ। ਕਪੂਰਥਲੇ ਜ਼ਿਲ੍ਹੇ ਵਿੱਚ ਫ਼ਗਵਾੜਾ ਦਾ ਰਹਿਣ ਵਾਲਾ ਗੁਰ ਔਜਲਾ ਅੱਜ ਕਲ੍ਹ ਲੰਦਨ ਵਿੱਚ ਰਹਿੰਦਾ ਦੱਸਿਆ ਜਾਂਦਾ ਹੈ।

ਇਸ ਨੂੰ ਵੀ ਪੜ੍ਹੋ:
ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਵਰਿੰਦਰ ਸਿੰਘ ਦਾ ਅਸਲਾ ਲਾਇਸੰਸ ਰੱਦ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...