Friday, May 17, 2024

ਵਾਹਿਗੁਰੂ

spot_img
spot_img

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024

ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ ਅਧੀਨ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਅਰਦਾਸ ਕਰਕੇ ਸ਼ੁਰੂ ਕੀਤੀ ਗਈ।

ਸੰਗਤ ਵੱਲੋਂ ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨ ਲਈ ਸਤਿਗੁਰੂ ਹਰਗੋਬਿੰਦ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਵੱਲੋਂ ਕੌਮ ਨੂੰ ਬਖਸ਼ਿਸ਼ ਕੀਤੇ ਅਕਾਲ ਪੁਰਖ ਦੇ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੜਾਹ ਪ੍ਰਸਾਦਿ ਦੀ ਦੇਗ ਕਰਾ ਕੇ ਉਪਰੰਤ ਜਪੁਜੀ ਸਾਹਿਬ ਅਨੰਦ ਸਾਹਿਬ ਦੀਆਂ ਛੇ ਪਾਉੜੀਆਂ ਦਾ ਪਾਠ ਕਰਨ ਉਪਰੰਤ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਅਰਦਾਸ ਕਰਕੇ ਸ਼ੁਰੂ ਕੀਤੀ ਗਈ।

ਇਸ ਉਪਰੰਤ ਮੋਰਚਾ ਚੁੱਕ ਲਿਆ ਗਿਆ ਤੇ ਸੰਗਤ ਨੇ ਸ਼੍ਰੀ ਖਡੂਰ ਸਾਹਿਬ ਨੂੰ ਚਾਲੇ ਪਾਏ । ਸ਼੍ਰੀ ਖਡੂਰ ਸਾਹਿਬ ਸਤਿਗੁਰੂ ਅਮਰਦਾਸ ਪਾਤਸ਼ਾਹ ਦੇ ਅਸਥਾਨ ਮੇਨ ਗੁਰਦੁਆਰਾ ਖੱਡੀ ਸਾਹਿਬ ਵਿਖੇ ਮੱਥਾ ਟੇਕਿਆ ਨਾਲ ਹੀ ਗੁਰਦੁਆਰਾ ਸਾਹਿਬ ਮੱਲ ਅਖਾੜਾ ਵਿਖੇ ਵੀ ਨਤਮਸਤਕ ਹੋਏ।

ਏਥੇ ਪਹੁੰਚਣ ਤੱਕ ਰਸਤੇ ਵਿੱਚ ਗੱਡੀਆਂ ਕਾਫ਼ਲੇ ਵਿੱਚ ਸ਼ਾਮਲ ਹੋਈ ਗਈਆਂ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਗੱਡੀਆਂ ਸੰਗਤਾਂ ਦੀਆਂ ਹੋ ਗਈਆਂ ।ਏਥੇ ਸੰਗਤਾਂ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਇਲੈੱਕਸ਼ਨ ਦਾ ਇਲੈੱਕਸ਼ਨ ਇੰਚਾਰਜ ਥਾਪਿਆ। ਇਸ ਦੇ ਨਾਲ ਹੀ ਗੋਇੰਦਵਾਲ ਸਾਹਿਬ ਰੋਡ ਤੇ ਸ਼੍ਰੀ ਖਡੂਰ ਸਾਹਿਬ ਵਿਖੇ ਚੋਣ ਦਫ਼ਤਰ ਖੋਲ੍ਹਿਆ ਗਿਆ।

ਮਾਨ ਦਲ ਦੇ ਹਰਪਾਲ ਸਿੰਘ ਬਲੇਅਰ ਆਪਣੇ ਸਥਾਪਿਤ ਕੀਤੇ ਹੋਏ ਦਫ਼ਤਰ ਭਾਈ ਸਾਹਿਬ ਦੇ ਇਲੈੱਕਸ਼ਨ ਦਫ਼ਤਰਾਂ ਲਈ ਕੀਤੇ ਸੰਗਤ ਹਵਾਲੇ ॥॥ ਅੱਜ ਸਵੇਰੇ ਨਿੱਤਨੇਮ ਦੀਆਂ ਪੰਜ ਬਾਣੀਆਂ ਸੁਖਮਨੀ ਸਾਹਿਬ ਦੇ ਪਾਠ ਸਾਰਾਗੜ੍ਹੀ ਪੱਕਾ ਮੋਰਚਾ ਤੇ ਸੰਗਤ ਵੱਲੋਂ ਸਮਾਪਤ ਕੀਤਾ ਗਿਆ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,124FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...