Thursday, October 3, 2024
spot_img
spot_img
spot_img
spot_img
spot_img

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਹਾਈਕੋਰਟ ਵੱਲੋਂ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਨੋਟਿਸ ਜਾਰੀ

ਯੈੱਸ ਪੰਜਾਬ
ਚੰਡੀਗੜ੍ਹ, 31 ਜੁਲਾਈ, 2024

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅਤੇ ਖ਼ਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਰਿਕਾਰਡ ਵੋਟਾਂ ਨਾਲ ਜੇਤੂ ਰਹੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ’ਤੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤੇ ਹਨ।

ਹਾਈਕੋਰਟ ਨੇ ਦੋਹਾਂ ਸਰਕਾਰਾਂ ਨੂੰ ਇਸ ਮਾਮਲੇ ਵਿੱਚ ਜੁਆਬ ਦਾਇਰ ਕਰਨ ਲਈ ਨੋਟਿਸ ਜਾਰੀ ਕਰਦਿਆਂ ਅਗਲੀ ਤਾਰੀਖ਼ 28 ਅਗਸਤ ਲਈ ਤੈਅ ਕੀਤੀ ਗਈ ਹੈ।

ਅੰਮ੍ਰਿਤਪਾਲ ਸਿੰਘ, ਜੋ ਐੱਨ.ਐੱਸ.ਏ. ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅਤੇ ਜਿਸ ’ਤੇ ਐੱਨ.ਐੱਸ.ਏ. ਦੀ ਮਿਆਦ ਪਿਛਲੇ ਹੀ ਦਿਨੀਂ ਵਧਾਈ ਗਈ ਸੀ, ਨੇ ਆਪਣੇ ’ਤੇ ਐੱਨ.ਐੱਸ.ਏ. ਲਗਾਏ ਜਾਣ ਦੇ ਫ਼ੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ ਜਿਸ ’ਤੇ ਹੋਈ ਸੁਣਵਾਈ ਮਗਰੋਂ ਅੱਜ ਦੋਹਾਂ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਆਪਣੀ ਗ੍ਰਿਫ਼ਤਾਰੀ ਮਗਰੋਂ ਬੀਤੇ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਸਾਥੀਆਂ ਸਮੇਤ ਐੱਨ.ਐੱਸ.ਏ. ਤਹਿਤ ਬੰਦ ਅੰਮ੍ਰਿਤਪਾਲ ਸਿੰਘ ਨੇ ਲੰਘੀਆਂ ਲੋਕ ਸਭਾ ਚੋਣਾਂ ਦੌਰਾਨ ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਚੋਣ ਲੜੀ ਸੀ ਅਤੇ ਲਗਪਗ 2 ਲੱਖ ਵੋਟਾਂ ਦੇ ਰਿਕਾਰਡ ਫ਼ਰਕ ਨਾਲ ਜਿੱਤੀ ਸੀ। ਇਸ ਮਗਰੋਂ ਉਸਨੂੰ ਕੇਵਲ ਸਹੁੰ ਚੁੱਕਣ ਲਈ 4 ਦਿਨ ਦੀ ਪੈਰੋਲ ਦਿੱਤੀ ਗਈ ਸੀ ਪਰ ਬਾਅਦ ਵਿੱਚ ਉਸ ਨੂੰ ਪਾਰਲੀਮੈਂਟ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ