- Advertisement -
ਯੈੱਸ ਪੰਜਾਬ
ਚੰਡੀਗੜ੍ਹ, 29 ਸਤੰਬਰ, 2022:
ਦੁਬਈ ਤੋਂ ਪਰਤ ਕੇ ਸਿੱਖ ਆਗੂ ਦੇ ਰੂਪ ਵਿੱਚ ਉੱਭਰ ਰਹੇ ਸ: ਅੰਮ੍ਰਿਤਪਾਲ ਸਿੰਘ ਦੀ ਖ਼ਾਲਿਸਤਾਨ ਪੱਖੀ ਬਿਆਨਬਾਜ਼ੀ ’ਤੇ ਪੰਜਾਬ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ।
ਪੱਤਰਕਾਰਾਂ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਇਕ ਦਮ ਸਾਹਮਣੇ ਆਉਣ ਅਤੇ ਖ਼ਾਲਿਸਤਾਨ ਦੇ ਹੱਕ ਵਿੱਚ ਬੋਲਣ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸ: ਚੀਮਾ ਨੇ ਕਿਹਾ ਕਿ ‘ਕਾਨੂੰਨ ਨੂੰ ਤੋੜਨ ਦੀ ਆਗਿਆ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਕਿਸੇ ਵੀ ਸੰਸਥਾ ਨੂੰ ਨਹੀਂ ਮਿਲ ਸਕਦੀ।’
ਉਨ੍ਹਾਂ ਆਖ਼ਿਆ ਕਿ ਜੋ ਦੇਸ਼ ਵਿਰੋਧੀ ਗੱਲਾਂ ਕੀਤੀਆਂ ਜਾ ਰਹੀਆਂ ਹਨ, ਉਹ ਦੇਸ਼ ਦੇ ਸੰਵਿਧਾਨ ਦੇ ਉਲਟ ਹਨ, ਐਕਸ਼ਨ ਲਿਆ ਜਾਵੇਗਾ, ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -