Tuesday, January 7, 2025
spot_img
spot_img
spot_img
spot_img

Amritsar ‘ਚ AAP ਹੋਈ ਮਜ਼ਬੂਤ, 4 ਆਜ਼ਾਦ ਕੌਂਸਲਰ ਪਾਰਟੀ ‘ਚ ਸ਼ਾਮਲ; Aman Arora ਅਤੇ Kuldip Dhaliwal ਨੇ ਕੀਤਾ ਸਵਾਗਤ

ਯੈੱਸ ਪੰਜਾਬ
ਅੰਮ੍ਰਿਤਸਰ/ਚੰਡੀਗੜ੍ਹ, 5 ਜਨਵਰੀ, 2025

Amritsar ਨਗਰ ਨਿਗਮ ‘ਚ ਆਮ ਆਦਮੀ ਪਾਰਟੀ (AAP) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਐਤਵਾਰ ਨੂੰ ਇੱਥੋਂ ਚਾਰ ਆਜ਼ਾਦ ਕੌਂਸਲਰ ‘AAP’ ਵਿੱਚ ਸ਼ਾਮਲ ਹੋ ਗਏ। ਚਾਰੋਂ ਕੌਂਸਲਰ ‘AAP’ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।

ਵਾਰਡ ਨੰਬਰ 32 ਤੋਂ ਆਜ਼ਾਦ ਕੌਂਸਲਰ ਜਗਮੀਤ ਸਿੰਘ ਘੁੱਲੀ, ਵਾਰਡ ਨੰਬਰ 85 ਤੋਂ ਕੌਂਸਲਰ ਨਤਾਸ਼ਾ ਗਿੱਲ, ਵਾਰਡ ਨੰਬਰ 70 ਤੋਂ ਸਵਰਗੀ ਕਸ਼ਮੀਰੀ ਲਾਲ ਭਗਤ ਦੇ ਪੁੱਤਰ ਕੌਂਸਲਰ ਵਿਜੇ ਕੁਮਾਰ ਭਗਤ ਅਤੇ ਵਾਰਡ ਨੰਬਰ 4 ਤੋਂ ਕੌਂਸਲਰ ਮਨਦੀਪ ਸਿੰਘ ਔਜਲਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਪਾਰਟੀ ਦੇ Punjab ਪ੍ਰਧਾਨ Aman Arora ਅਤੇ ਕੈਬਨਿਟ ਮੰਤਰੀ Kuldip Dhaliwal ਨੇ ਪਾਰਟੀ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਇੰਦਰਬੀਰ ਸਿੰਘ ਨਿੱਝਰ ਅਤੇ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਦੀ ਹਾਜ਼ਰੀ ਵਿਚ ਸਾਰੇ ਕੌਂਸਲਰਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਆਪ ਪਰਿਵਾਰ ਵਿੱਚ ਸਵਾਗਤ ਕੀਤਾ।

ਸਮੂਹ ਕੌਂਸਲਰਾਂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਹਰ ਇੱਕ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਬਲਜਿੰਦਰ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਮੁਨੀਸ਼ ਅਗਰਵਾਲ, ਕੌਂਸਲਰ ਜਤਿੰਦਰ ਸਿੰਘ ਮੋਤੀ ਭਾਟੀਆ, ਅਜੀਤ ਸਿੰਘ ਬਿੱਟੂ ਅਤੇ ਅਮੀਰ ਸਿੰਘ ਘੁੱਲੀ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ