Sunday, March 16, 2025
spot_img
spot_img
spot_img
spot_img

Amritsar ਵਿਚ ਠਾਕੁਰ ਦੁਆਰ ਮੰਦਿਰ ਨੇੜੇ ਹੋਏ ਧਮਾਕੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ: Akali Dal

ਯੈੱਸ ਪੰਜਾਬ
ਚੰਡੀਗੜ੍ਹ, 15 ਮਾਰਚ, 2025

Shiromani Akali Dal ਨੇ ਸ੍ਰੀ Amritsar ਸਾਹਿਬ ਵਿਚ ਠਾਕੁਰ ਦੁਆਰ ਮੰਦਿਰ ਨੇੜੇ ਧਮਾਕੇ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਦੀ ਸ਼ਨਾਖ਼ਤ ਤੇ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਪਿੱਛੇ ਸਾਜ਼ਿਸ਼ ਦਾ ਪਤਾ ਲਾਉਣ ਲਈ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ Dr Daljit Singh Cheema ਨੇ ਕਿਹਾ ਕਿ ਇਸ ਘਟਨਾ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਘਟਨਾ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੈ ਤੇ ਸੂਬੇ ਨੂੰ ਏਜੰਸੀਆਂ ਆਪਣੇ ਹੱਥਾਂ ਵਿਚ ਲੈਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਇਲਾਕੇ ਵਿਚ ਇਹ 13ਵਾਂ ਧਮਾਕਾ ਹੈ ਤੇ ਸੂਬੇ ਵਿਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਪ੍ਰਤੱਖ ਪ੍ਰਮਾਣ ਹੈ।

ਡਾ. Cheema ਨੇ ਹੋਰ ਕਿਹਾ ਕਿ ਇਕ ਪਾਸੇ ਤਾਂ ਕੇਂਦਰੀ ਤੇ ਰਾਜ ਏਜੰਸੀਆਂ ਸਿੱਖਾਂ ਵਿਚ ’ਖਾਨਾਜੰਗੀ’ ਕਰਵਾਉਣਾ ਚਾਹੁੰਦੀਆਂ ਹਨ ਤੇ ਦੂਜੇ ਪਾਸੇ ਸੂਬੇ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਦੋਵਾਂ ਨੂੰ ਇਹਨਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤੇ ਉਹਨਾਂ ਤਾਕਤਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਧੱਕੇ ਨਾਲ ਸਿੱਖ ਸੰਸਥਾਵਾਂ ’ਤੇ ਕਾਬਜ਼ ਹੋਣਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਬੀਤੇ ਸਮੇਂ ਦੇ ਅਜਿਹੇ ਤਜ਼ਰਬੇ ਖ਼ਤਰਨਾਕ ਸਾਬਤ ਹੋਏ ਹਨੇ ਤੇ ਇਹ ਗਲਤ ਦਿਸ਼ਾ ਵਿਚ ਚੁੱਕੇ ਕਦਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਸੂਬਾ ਤੇ ਕੇਂਦਰ ਦੋਵਾਂ ਸਰਕਾਰਾਂ ਨੂੰ ਬੀਤੇ ਸਮੇਂ ਤੋਂ ਸਬਕ ਸਿੱਖਣਾ ਚਾਹੀਦਾ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ