Tuesday, May 21, 2024

ਵਾਹਿਗੁਰੂ

spot_img
spot_img

ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਨੇ ਡਾ. ਐਸ ਜੈਸ਼ੰਕਰ ਦੀ ਮੌਜੂਦਗੀ ’ਚ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 10 ਮਈ, 2024

ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਵੱਲੋਂ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਦੀ ਵਿਸ਼ੇਸ਼ ਮੌਜੂਦਗੀ ਵਿਚ ਜ਼ਿਲ੍ਹਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਿਆਮ ਥੋਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ।

ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਮੀਤ ਪ੍ਰਧਾਨ ਅਤੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਗਵਰਨਿੰਗ ਬਾਡੀ ਦੇ ਮੈਂਬਰ ਅਤੇ ਤਿੰਨ ਵਾਰ ਸਾਂਸਦ ਰਹਿ ਚੁੱਕੇ ਸੁਰੇਸ਼ ਚੰਦੇਲ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।

ਡਾ. ਐਸ ਜੈਸ਼ੰਕਰ ਦਾ ਸੰਧੂ ਸਮੁੰਦਰੀ ਦੇ ਨਾਮਜ਼ਦਗੀ ਮੌਕੇ ਸ਼ਾਮਿਲ ਹੋਣਾ ਸਿਆਸੀ ਹਲਕਿਆਂ ’ਚ ਵੱਡੀ ਅਹਿਮੀਅਤ ਰੱਖਦਾ ਹੈ। ਇਹ ਸੰਧੂ ਸਮੁੰਦਰੀ ਦੀ ਕਾਬਲੀਅਤ ਅਤੇ ਲਿਆਕਤ ਦਾ ਪਤਾ ਦਿੰਦਾ ਹੈ। ਨਿੱਜੀ ਗੱਲਬਾਤ ਦੌਰਾਨ ਡਾ. ਜੈਸ਼ੰਕਰ ਨੇ ਕਿਹਾ ਕਿ ਵੈਸੇ ਤਾਂ ਡਿਊਟੀ ਪਾਰਟੀ ਵੱਲੋਂ ਲਗਾਈ ਜਾਂਦੀ ਹੈ, ਪਰ ਮੈ ਤਰਨਜੀਤ ਸਿੰਘ ਸੰਧੂ ਨੂੰ ਸਮਰਥਨ ਦੇਣ ਲਈ ਖ਼ੁਦ ਬੇਨਤੀ ਕਰਕੇ ਸ੍ਰੀ ਅੰਮ੍ਰਿਤਸਰ ਆਉਣ ਦੀ ਡਿਊਟੀ ਲਗਾਈ ਹੈ।

ਇਸ ਮੌਕੇ ਕੇਂਦਰੀ ਵਿਦੇਸ਼ ਮੰਤਰੀ ਡਾ. ਜੈ ਸ਼ੰਕਰ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਅੰਮ੍ਰਿਤਸਰ ਦੇ ਲੋਕ ਸਾਡੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਹੀ ਚੁਣ ਕੇ ਦਿਲੀ ਸੰਸਦ ਬਣਾ ਕੇ ਭੇਜਣਗੇ। ਸੰਧੂ ਸੰਸਦ ਦੇ ਇਕ ਬਹੁਤ ਚੰਗੇ ਸਾਂਸਦ ਮੈਂਬਰ ਹੋਣਗੇ। ਬਤੌਰ ਰਾਜਦੂਤ ਉਨ੍ਹਾਂ ਨੇ ਦੇਸ਼ ਦੀ ਬਹੁਤ ਸੇਵਾ ਕੀਤੀ।

ਜਿਸ ਨੇ ਦੇਸ਼ ਦੀ ਸੇਵਾ ਕੀਤੀ ਉਹ ਹੁਣ ਅੰਮ੍ਰਿਤਸਰ ਅਤੇ ਪੰਜਾਬ ਦੀ ਬੇਮਿਸਾਲ ਸੇਵਾ ਕਰਨਗੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲ ਇਸ਼ਾਰਾ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਦਿਲੀ ’ਚ ਲੋਕ ਇਨ੍ਹਾਂ ਦੀ ਬਹੁਤ ਕਦਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਧੂ ਦੀ ਕਾਬਲੀਅਤ ਅਤੇ ਲਿਆਕਤ ਦਾ ਕੋਈ ਮੁਕਾਬਲਾ ਨਹੀਂ। ਉਨ੍ਹਾਂ ਕਿਹਾ ਕਿ ਸੰਧੂ ਦੇ ਬਤੌਰ ਸਾਂਸਦ ਦਿਲੀ ਪਹੁੰਚਣ ਨਾਲ ਅੰਮ੍ਰਿਤਸਰ ਦੀ ਨੁਮਾਇੰਦਗੀ ਦੁਨੀਆ ’ਚ ਪਛਾਣਦਾ ਸਬੱਬ ਬਣੇਗਾ।

ਸੰਧੂ ਸੰਸਦ ਵਿਚ ਪੰਜਾਬ ਦਾ ਪੱਖ ਅਤੇ ਅੰਮ੍ਰਿਤਸਰ ਦੇ ਹਿਤ ਨੂੰ ਅੱਗੇ ਰੱਖਣਗੇ । ਉਨ੍ਹਾਂ ਕਿਹਾ ਕਿ ਸੰਧੂ ਤੋਂ ਚੰਗਾ ਇਨਸਾਨ ਅਤੇ ਕਾਬਲ ਨੁਮਾਇੰਦਾ ਮਿਲਣਾ ਮੁਸ਼ਕਲ ਹੈ। ਉਨ੍ਹਾਂ ਅੰਮ੍ਰਿਤਸਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੈਨੂੰ ਬਹੁਤ ਖ਼ੁਸ਼ੀ ਹੈ ਕਿ ਮੈਂ ਉਨ੍ਹਾਂ ਦਾ ਸਮਰਥਨ ਕਰਨ ਲਈ ਅੰਮ੍ਰਿਤਸਰ ਆਇਆ ਹਾਂ ਅਤੇ ਮੈਂ ਇਹ ਵੀ ਉਮੀਦ ਕਰਦਾ ਹਾਂ ਕਿ ਤੁਸੀਂ ਸਾਰੇ ਉਨ੍ਹਾਂ ਦਾ ਜ਼ੋਰਦਾਰ ਸਮਰਥਨ ਕਰੋਗੇ।

ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਵਿਕਾਸ , ਉਦਯੋਗ ਅਤੇ ਵਪਾਰ ਨੂੰ ਪ੍ਰਫੁਲਿਤ ਕਰਨ ਲਈ ਚਾਰਾਜੋਈ ਕਰਨਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਵਿਕਾਸ ਲਈ ਮੋਦੀ ਸਰਕਾਰ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ।

ਸ਼ਹਿਰ ਦੀ ਸੀਵਰੇਜ ਸਿਸਟਮ ਨੂੰ ਠੀਕ ਕਰਨ ਅਤੇ ਕਿਸਾਨ ਅਤੇ ਹਰ ਵਰਗ ਦੀ ਆਮਦਨ ਵਧਾਉਣ ਦਾ ਪੁਰਜ਼ੋਰ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਿਧਾਂਤ ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ਦੇ ਮਾਡਲ ਮੁਤਾਬਕ ਸ਼ਹਿਰ ਨੂੰ ਇੰਦੌਰ ਦੀ ਤਰਾਂ ਸਾਫ਼ ਅਤੇ ਸਵੱਛ ਬਣਾਇਆ ਜਾਵੇਗਾ ਅਤੇ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਭਾਜਪਾ ਉਮੀਦਵਾਰ ਸੰਧੂ ਸਮੁੰਦਰੀ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਲਈ ਰੋਡ ਸ਼ੋਅ ਕੀਤਾ ਗਿਆ। ਉਹ ਸਥਾਨਕ ਨਾਵਲਟੀ ਚੌਕ ਲਾਰੰਸ ਰੋਡ ਤੋਂ ਇਕ ਵੱਡੇ ਕਾਫ਼ਲੇ ਦੇ ਰੂਪ ’ਚ ਜ਼ਿਲ੍ਹਾ ਕਚਹਿਰੀ ਵਿਖੇ ਪਹੁੰਚਿਆ।

ਉਹ ਰਥ ਰੂਪੀ ਵਾਹਨ ’ਤੇ ਡਾ. ਜੈਸ਼ੰਕਰ, ਸੁਰੇਸ਼ ਚੰਦੇਲ, ਸ਼ਵੇਤ ਮਲਿਕ, ਰਜਿੰਦਰ ਮੋਹਨ ਛੀਨਾ, ਬਖ਼ਸ਼ੀ ਰਾਮ ਅਰੋੜਾ, ਹਰਵਿੰਦਰ ਸੰਧੂ, ਬੋਨੀ ਅਜਨਾਲਾ, ਸੁਸ਼ੀਲ ਦੇਵਗਨ, ਰਕੇਸ਼ ਗਿੱਲ, ਹਰਜਿੰਦਰ ਸਿੰਘ ਠੇਕੇਦਾਰ, ਗੁਰਪ੍ਰਤਾਪ ਸਿੰਘ ਟਿਕਾ, ਕੁਮਾਰ ਅਮਿਤ, ਡਾ. ਰਾਮ ਚਾਵਲਾ, ਸੁਖਮਿੰਦਰ ਪਿੰਟੂ, ਸੁਖਵਿੰਦਰ ਸਿੰਘ ਮਾਹਲ, ਬਲਵਿੰਦਰ ਕੌਰ ਅਟਾਰੀ, ਪ੍ਰਦੀਪ ਭੁੱਲਰ, ਅਜੈਬੀਰ ਪਾਲ ਰੰਧਾਵਾ, ਜ਼ਿਲ੍ਹਾ ਮਹਿਲਾ ਮੋਰਚਾ ਪ੍ਰਧਾਨ ਸਰੂਤੀ ਵਿਜ, ਦਿਹਾਤੀ ਮਹਿਲਾ ਪ੍ਰਧਾਨ ਹਰਪ੍ਰੀਤ ਕੌਰ ਸੇਖੋਂ ਵੀ ਸਵਾਰ ਸਨ। ਇਹ ਪਹਿਲੀ ਵਾਰ ਹੈ ਕਿ ਅੰਮ੍ਰਿਤਸਰ ਵਿਚ ਨਿਰੋਲ ਭਾਜਪਾ ਦਾ ਠਾਠਾਂ ਮਾਰਦਾ ਇਕੱਠ ਦੇਖਣ ਨੂੰ ਮਿਲਿਆ।

ਠਾਠਾਂ ਮਾਰਦਾ ਭਾਜਪਾ ਦਾ ਇਹ ਇਕੱਠ ਸ਼ਕਤੀ ਪ੍ਰਦਰਸ਼ਨ ਹੋ ਨਿੱਬੜਿਆ, ਅੱਜ ਦੇ ਇਕੱਠ ਤੋਂ ਲਗ ਰਿਹਾ ਸੀ ਕਿ ਅੰਮ੍ਰਿਤਸਰ ਦੇ ਲੋਕਾਂ ਨੇ ਸੰਧੂ ਸਮੁੰਦਰੀ ਨੂੰ ਜਿਤਾਉਣ ਦਾ ਮਨ ਬਣਾ ਲਿਆ ਹੈ। ਇਸ ਮੌਕੇ ਸੰਧੂ ਸਮੁੰਦਰੀ ਦੇ ਕਾਫ਼ਲੇ ’ਤੇ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ। ਥਾਂ ਥਾਂ ਡਾ. ਜੈਸ਼ੰਕਰ ਅਤੇ ਸੰਧੂ ਸਮੁੰਦਰੀ ਨੂੰ ਸਨਮਾਨਿਤ ਕੀਤਾ ਗਿਆ।

ਸ਼ੁਭ ਇੱਛਾਵਾਂ ਦਿੱਤੀਆਂ ਗਈਆਂ। ਸਮੁੰਦਰ ਰੂਪੀ ਇਕੱਠ ਸਮੁੰਦਰੀ ਦੀ ਜਿੱਤ ਦੀ ਬਾਤ ਪਾ ਰਿਹਾ ਸੀ। ਭਾਜਪਾ ਵਰਕਰਾਂ ਨੇ ਢੋਲ ਦੇ ਦਮਗਜਿਆਂ ਨਾਲ ਭੰਗੜੇ ਪਾਏ। ਅਤੇ ਆਗਿਆ ਸਮੁੰਦਰੀ ਛਾ ਗਿਆ ਸਮੁੰਦਰੀ ਅਤੇ ਸਮੁੰਦਰੀ ਸਾਹਿਬ ਕੋ ਜੈ ਸ੍ਰੀ ਰਾਮ ਦੇ ਨਾਅਰੇ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਛੱਡੇ। ਅਤਿ ਦੀ ਗਰਮੀ ਅਤੇ ਪੈਦਲ ਕਾਫ਼ਲੇ ਦੇ ਬਾਵਜੂਦ ਵਰਕਰਾਂ ਦੀ ਖ਼ੁਸ਼ੀ ਦਾ ਕੋਈ ਠਿਕਾਣਾ ਨਹੀਂ ਸੀ। ਭਾਰੀ ਗਿਣਤੀ ਨੌਜਵਾਨਾਂ ਤੋਂ ਇਲਾਵਾ ਇਸ ਮੌਕੇ ਨਾਰੀ ਸ਼ਕਤੀ ਨੇ ਵੀ ਆਪਣਾ ਰੰਗ ਦਿਖਾਇਆ ਅਤੇ ਪੁਰ ਜ਼ੋਰ ਸਮਰਥਨ ਦਿੱਤਾ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...