ਯੈੱਸ ਪੰਜਾਬ
ਅੰਮ੍ਰਿਤਸਰ, 22 ਮਾਰਚ, 2025
Amritsar Improvement Trust ਦੇ ਨਵ-ਨਿਯੁਕਤ ਚੇਅਰਮੈਨ Karamjit Singh Rintu ਨੇ Delhi ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ Arvind Kejriwal ਅਤੇ ਆਮ ਆਦਮੀ ਪਾਰਟੀ Punjab ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਚੇਅਰਮੈਨ ਰਿੰਟੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ‘ਤੇ ਸ਼ਹਿਰ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।
ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ Arvind Kejriwal ਅਤੇ ਮਨੀਸ਼ ਸਿਸੋਦੀਆ ਨਾਲ ਇੰਪਰੂਵਮੈਂਟ ਟਰੱਸਟ ਦੇ ਕੰਮਕਾਜ ਦੇ ਨਾਲ-ਨਾਲ ਗੁਰੂ ਨਗਰੀ ਅੰਮ੍ਰਿਤਸਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਚਰਚਾ ਹੋਈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ, ਸੀਵਰੇਜ ਸਿਸਟਮ ਅਤੇ ਵਿਕਾਸ ਕਾਰਜਾਂ ਦੇ ਪ੍ਰੋਜੈਕਟਾਂ ਬਾਰੇ ਵਿਸ਼ੇਸ਼ ਗੱਲਬਾਤ ਕੀਤੀ ਗਈ।
ਚੇਅਰਮੈਨ ਰਿੰਟੂ ਨੇ ਕਿਹਾ ਕਿ 5 ਸਾਲ ਨਗਰ ਨਿਗਮ ਦੇ ਮੇਅਰ ਰਹਿਣ ਦਾ ਤਜਰਬਾ ਹੋਣ ਕਰਕੇ, ਸ਼ਹਿਰ ਦੇ ਵਿਧਾਇਕਾਂ, ਕੌਂਸਲਰਾਂ, ਆਮ ਆਦਮੀ ਪਾਰਟੀ ਦੇ ਅਧਿਕਾਰੀਆਂ, ਵਲੰਟੀਅਰਾਂ ਅਤੇ ਅਧਿਕਾਰੀਆਂ ਦੇ ਸਹਿਯੋਗ ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪਹਿਲਾਂ ਮੇਅਰ ਵਜੋਂ ਉਨ੍ਹਾਂ ਨੇ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸ਼ਹਿਰ ਦੀ ਸੇਵਾ ਕੀਤੀ ਹੈ। ਹੁਣ ਉਨ੍ਹਾਂ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸ਼ਹਿਰ ਦੀ ਸੇਵਾ ਕਰਨੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਟਰੱਸਟ ਵਿੱਚ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਜਾਵੇਗਾ।