Friday, May 24, 2024

ਵਾਹਿਗੁਰੂ

spot_img
spot_img

ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ 21 ਤੋਂ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 9 ਫਰਵਰੀ, 2024

ਖ਼ਾਲਸਾ ਕਾਲਜ ਵਿਖੇ 5 ਰੋਜ਼ਾ ‘8ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ 21 ਤੋਂ 25 ਫਰਵਰੀ ਲਗਾਇਆ ਜਾ ਰਿਹਾ ਹੈ। ਜਿਸ ’ਚ ‘ਕਾਹਨੂੰ ਸਾਨੂੰ ਚਾਹ ਪੁੱਛਦੇ, ਤੁਸੀ ਚਿੱਠੀਆਂ ਪਾਉਣੀਆਂ ਭੁੱਲ ਗਏ ਆਦਿ ਗੀਤਾਂ ਰਾਹੀਂ ਪ੍ਰਸਿੱਧੀ ਹਾਸਲ ਕਰਨ ਵਾਲੇ ਪਦਮਸ੍ਰੀ, ਸੂਫ਼ੀ ਗਾਇਕ ਅਤੇ ਮੈਂਬਰ ਪਾਰਲੀਮੈਂਟ ਸ੍ਰੀ ਹੰਸ ਰਾਜ ਹੰਸ, ‘ਅਸ਼ਕੇ’ ਗੀਤ ਰਾਹੀਂ ਦਿਲਕਸ਼ ਬੋਲੀਆਂ ਰਾਹੀਂ ਮਕਬੂਲ ਹੋਏ ਗਾਇਕ ਪੰਮੀ ਬਾਈ, ਸ਼ਾਇਰਾ ਸੁਖਵਿੰਦਰ ਅੰਮ੍ਰਿਤ, ਸੁਰਜੀਤ ਪਾਤਰ, ਬਨੀ ਜੌਹਲ ਵਰਗੀਆਂ ਸਖ਼ਸ਼ੀਅਤਾਂ ਮੇਲੇ ਨੂੰ ਚਾਰ ਚੰਨ ਲਗਾਉਣਗੇ।

ਉਕਤ ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਸ੍ਰੀ ਹੰਸ ਰਾਜ ਹੰਸ, ਵਿਸ਼ੇਸ਼ ਮਹਿਮਾਨ ਵਜੋਂ ਸੁੱਖੀ ਬਾਠ ਸੰਸਥਾਪਕ, ਪੰਜਾਬੀ ਭਵਨ, ਸਰੀ, ਕਨੇਡਾ ਅਤੇ ਇਸ ਸੈਸ਼ਨ ਦੀ ਪ੍ਰਧਾਨਗੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ 21 ਫਰਵਰੀ ਨੂੰ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਕਾਲਜ ਦਾ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਪੰਜਾਬ ਦੇ ਸਾਹਿਤਕਾਰਾਂ, ਚਿੰਤਕਾਂ ਅਤੇ ਕਲਾਕਾਰਾਂ ਵੱਲੋਂ ਉਤਸੁਕਤਾ ਨਾਲ ਉਡੀਕਿਆ ਜਾਣ ਵਾਲਾ ਈਵੈਂਟ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ‘8ਵਾਂ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲਾ’ ਇਸ ਵਾਰ 21 ਫਰਵਰੀ ਤੋਂ ਆਰੰਭ ਹੋਵੇਗਾ। ਜਿਸ ਦਾ ਉਦਘਾਟਨ ਸ੍ਰੀ ਹੰਸ ਰਾਜ ਹੰਸ ਕਰਨਗੇ ਅਤੇ ਸੈਸ਼ਨ ਦੀ ਪ੍ਰਧਾਨਗੀ ਸ: ਛੀਨਾ ਕਰਨਗੇ ਅਤੇ ਇਸ ਮੇਲੇ ’ਚ ਗਵਰਨਿੰਗ ਕੌਂਸਲ ਦੇ ਮੈਂਬਰ ਵੀ ਸ਼ਾਮਿਲ ਹੋਣਗੇ।

ਉਨ੍ਹਾਂ ਕਿਹਾ ਕਿ ਮੇਲੇ ’ਚ 100 ਦੇ ਕਰੀਬ ਪ੍ਰਕਾਸ਼ਕ ਪਹੁੰਚ ਰਹੇ ਹਨ ਅਤੇ ਪਾਠਕ ਵਿਸ਼ੇਸ਼ ਛੋਟ ’ਤੇ ਪੁਸਤਕਾਂ ਖਰੀਦ ਸਕਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮੌਸਮੀ ਫੁੱਲਾਂ ਦੀ ਪ੍ਰਦਰਸ਼ਨੀ, ਵੱਖ-ਵੱਖ ਪਕਵਾਨਾਂ ਦੇ ਸਟਾਲ ਅਤੇ ਮਨੋਰੰਜਨ ਦੇ ਕਈ ਸਾਧਨ ਵੀ ਹੋਣਗੇ।

ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਦੀ ਮੌਜ਼ੂਦਗੀ ’ਚ ਮੇਲੇ ਦੇ ਕਨਵੀਨਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਦਿਨ ਮੇਲੇ ਦੇ ਉਦਾਘਟਨੀ ਸੈਸ਼ਨ ਕਾਲਜ ਦੇ ਖੋਜ ਰਸਾਲੇ ‘ਸੰਵਾਦ’ ਦਾ 19ਵਾਂ ਅੰਕ ਵੀ ਰਿਲੀਜ਼ ਕੀਤਾ ਜਾਵੇਗਾ।

ਉਪਰੰਤ ਨਾਰੀ ਕਵੀ ਦਰਬਾਰ ’ਚ ਮੁੱਖ ਮਹਿਮਾਨ ਪੰਜਾਬੀ ਦੀ ਸਿਰਮੌਰ ਸ਼ਾਇਰਾ ਸੁਖਵਿੰਦਰ ਅੰਮ੍ਰਿਤ, ਵਿਸ਼ੇਸ਼ ਮਹਿਮਾਨ ਸਿਮਰਨ (ਸੁਰਿੰਦਰ ਕੁਮਾਰੀ, ਐਡਜੈਕਟਿਵ ਆਫੀਸਰ, ਇੰਪਰੂਵਮੈਂਟ ਟਰੱਸਟ, ਅੰਮ੍ਰਿਤਸਰ) ਹੋਣਗੇ ਅਤੇ ਪ੍ਰਧਾਨਗੀ ਸਾਹਿਤਕ ਰਸਾਲੇ ਏਕਮ ਦੀ ਸੰਪਾਦਕ ਅਰਤਿੰਦਰ ਸੰਧੂ ਕਰਨਗੇ। ਇਸੇ ਸ਼ਾਮ ਪੰਜਾਬੀ ਗਾਇਕ ਬਨੀ ਜੌਹਲ ਆਪਣੀ ਕਲਾ ਦਾ ਮੁਜ਼ਾਹਰਾ ਕਰਨਗੇ।

ਉਨ੍ਹਾਂ ਕਿਹਾ ਕਿ ਦੂਸਰੇ ਦਿਨ ਦੀ ਸ਼ੁਰੂਆਤ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਚਾਰ ਚਰਚਾ ’ਚ ਡਾ. ਮਹਿਲ ਸਿੰਘ, ਡਾ. ਗੁਰਮੁਖ ਸਿੰਘ ਅਤੇ ਡਾ. ਕੁਲਬੀਰ ਗੋਜਰਾ ਭਾਗ ਲੈਣਗੇ ਅਤੇ ਕਵੀ ਦਰਬਾਰ ’ਚ ਡਾ. ਸੁਰਜੀਤ ਪਾਤਰ ਮੁੱਖ ਮਹਿਮਾਨ, ਸੁਰਿੰਦਰ ਸੁੰਨੜ, ਪ੍ਰਧਾਨ ਲੋਕ ਮੰਚ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਣਗੇ, ਪ੍ਰਧਾਨਗੀ ਡਾ. ਲਖਵਿੰਦਰ ਜੌਹਲ, ਪ੍ਰਧਾਨ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਕਰਨਗੇ।

ਉਪਰੰਤ ਦੁਪਹਿਰ ਪ੍ਰਸਿੱਧ ਗਾਇਕ ਪੰਮੀ ਬਾਈ ਦਰਸ਼ਕਾਂ ਦੇ ਰੂਬਰੂ ਹੋਣਗੇ ਅਤੇ ਸ਼ੇਰ-ਏ-ਪੰਜਾਬ ਕਲਚਰਲ ਕੌਂਸਲ ਬਟਾਲਾ ਵੱਲੋਂ ਬਾਬਿਆਂ ਦਾ ਭੰਗੜਾ ਵੀ ਦਰਸ਼ਕਾਂ ਦਾ ਮਨੋਰੰਜਨ ਕਰੇਗਾ।

ਉਨ੍ਹਾਂ ਕਿਹਾ ਕਿ 5 ਰੋਜ਼ਾ ਮੇਲੇ ਦੌਰਾਨ ‘ਪੁਸਤਕ, ਪ੍ਰਕਾਸ਼ਨ ਤੇ ਪਾਠਕ : ਦਸ਼ਾ ਤੇ ਦਿਸ਼ਾ’, ‘ਨਾਟਕਾਂ ’ਚ 1947 ਦਾ ਦਰਦ’, ‘ਅੰਮ੍ਰਿਤਸਰ ਦੀ ਸੱਭਿਆਚਾਰਕ ਵਿਰਾਸਤ’,  ‘ਜ਼ਿੰਦਗੀ ਤੇ ਸਾਹਿਤ’  ‘ਸਿੱਖ ਡਾਇਸਪੋਰਾ,  ਪੰਜਾਬ ਮਾਈਗ੍ਰੇਸ਼ਨ ਅਤੇ ਚੁਣੌਤੀਆਂ ਦੇ ਮੁਖਾਤਿਬ’ ਵਿਸ਼ੇ ’ਤੇ ਬੁੱਧੀਜੀਵੀ ਵਿਚਾਰ ਚਰਚਾ ਕਰਨਗੇ, ਜਿਸ ’ਚ ਸ੍ਰੀ ਹਰੀਸ਼ ਜੈਨ, ਸ. ਗੁਰਸਾਗਰ ਸਿੰਘ, ਖੁਸ਼ਵੰਤ ਬਰਗਾੜੀ, ਜਗਸੀਰ ਬੇਗਮਪੁਰੀ, ਕੇਵਲ ਧਾਲੀਵਾਲ, ਡਾ. ਕੁਲਵੰਤ ਸਿੰਘ ਸੰਧੂ, ਡਾ. ਕੁਲਦੀਪ ਦੀਪ, ਪ੍ਰੀਤੀ ਸ਼ੈਲੀ, ਮੁਖ ਵਿੰਦਰ, ਸ. ਜਤਿੰਦਰ ਬਰਾੜ, ਮੇਜਰ ਜਨਰਲ ਬਲਵਿੰਦਰ ਸਿੰਘ, ਡਾ. ਸਰਬਜੀਤ ਸਿੰਘ, ਸ: ਗਗਨਦੀਪ ਸਿੰਘ ਵਿਰਕ, ਡਾ. ਵਰਿਆਮ ਸਿੰਘ ਸੰਧੂ, ਸੁਸ਼ੀਲ ਦੁਸਾਂਝ, ਜਿੰਦਰ, ਡਾ. ਕੁਲਵੰਤ ਸਿੰਘ, ਇੰਦਰਜੀਤ ਸਿੰਘ ਪੁਰੇਵਾਲ, ਸਤਪਾਲ ਭੀਖੀ, ਵਿਸ਼ਾਲ, ਸ੍ਰ. ਹਰਿੰਦਰ ਸਿੰਘ, ਡਾ. ਹਰਭਜਨ ਸਿੰਘ ਢਿਲੋਂ ਆਦਿ ਦੇ ਨਾਮ ਜ਼ਿਕਰਯੋਗ ਹਨ।

ਉਨ੍ਹਾਂ ਮੇਲੇ ਮੌਕੇ ਲੋਕ ਸਾਜ਼ਾਂ ਦੀ ਜੁਗਲਬੰਦੀ ’ਚ ਦਵਿੰਦਰ ਪੰਡਤ ਹਰਿੰਦਰ ਸੋਹਲ ਨਿਕੀਤਾ ਪੁਰੀ, ਗਾਇਕ ਬੀਰ ਸਿੰਘ, ਕੰਵਰ ਗਰੇਵਾਲ, ਪੂਰਨ ਚੰਦ ਗੁਰੂ ਕੀ ਵਡਾਲੀ, ਕਾਲਜ ਵਿਦਿਆਰਥੀ ਲੋਕ ਨਾਚ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ ਅਤੇ ਮੇਲੇ ਦੀ ਵਿਦਾਇਗੀ ਲੋਕ ਨਾਚ ਝੂਮਰ ਨਾਲ ਹੋਵੇਗੀ।

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...