spot_img
Saturday, June 15, 2024

ਵਾਹਿਗੁਰੂ

spot_img
spot_img

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਪੰਜਾਬ ਸਟਰੀਟ ਵੈਂਡਰਜ ਐਕਟ 2016 ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, ਮਈ 28, 2024

ਅੰਮ੍ਰਿਤਸਰ ਵਿਕਾਸ ਮੰਚ ਨੇ ਪੰਜਾਬ ਸਟਰੀਟ ਵੈਂਡਰਜ ਐਕਟ 2016 ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਹੈ।ਇਸ ਸਬੰਧੀ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੂੰ ਭੇਜੀ, ਇੱਕ ਈ-ਮੇਲ ਦੀ ਕਾਪੀ ਪ੍ਰੈਸ ਨੂੰ ਜਾਰੀ ਕਰਦੇ ਹੋਇ

ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਤੇ ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ ਨੇ ਕਿਹਾ  ਕਿ ਇਹ ਕਾਨੂੰਨ ਇਸ ਲਈ ਪਾਸ ਕੀਤਾ ਗਿਆ ਸੀ ਕਿ ਜਿੱਥੇ ਸੜਕਾਂ ਫੁੱਟਪਾਥਾਂ ਨੂੰ ਰੇਹੜੀਆਂ ਵੱਲੋਂ ਕੀਤੇ ਜਾਂਦੇ ਨਜਾਇਜ਼ ਕਬਜਿਆਂ ਤੋਂ ਨਿਜਾਤ ਮਿਲੇਗੀ ਉੱਥੇ ਰੇਹੜੀਆਂ ਵੱਖ ਵੱਖ ਥਾਵਾਂ ‘ਤੇ ਤਬਦੀਲ ਹੋਣ ਨਾਲ ਰੇਹੜੀਆਂ ਵਾਲਿਆਂ ਨੂੰ ਪੀਣ ਵਾਲੇ ਪਾਣੀ, ਪਖਾਨਿਆਂ ਆਦਿ ਦੀ ਸਹੂਲਤ ਵੀ ਮਿਲੇਗੀ ਜਿਵੇਂ ਕਿ ਚੰਡੀਗੜ੍ਹ ਵਿੱਚ ਹੈ।

ਹੈਰਾਨੀ ਦੀ ਗੱਲ ਹੈ ਕਿ ਪਿਛਲੇ 8 ਸਾਲਾਂ ਤੋਂ ਬਿਨਾਂ ਰਜਿਸਟਰੇਸ਼ਨ ਤੇ ਬਿਨਾਂ ਕਿਸੇ ਫੀਸ ਦੇ ਰੇਹੜੀਆਂ ਦਾ ਕਾਰੋਬਾਰ ਚੱਲ ਰਿਹਾ ਹੈ। ਇਸ ਐਕਟ ਅਨੁਸਾਰ ਨਗਰ ਨਿਗਮ ਵਿੱਚ ਰੇਹੜੀਆਂ ਵਾਲਿਆਂ ਕੋਲੋਂ ਪ੍ਰਤੀ ਰੇਹੜੀ ਇੱਕ ਹਜ਼ਾਰ ਰੁਪਏ ਮਹੀਨਾ ਫੀਸ ਲੈਣ ,ਮਿਉਂਸਿਪਲ ਕੌਂਸਲ ਦਰਜਾ ਇੱਕ ਵਿੱਚ ਅੱਠ ਸੌ ਰੁਪਏ ਮਾਸਕ, ਦਰਜਾ ਦੋ ਵਿੱਚ ਪੰਜ ਸੌ ਰੁਪਏ ਤੇ ਦਰਜਾ ਤਿੰਨ ਨਗਰ ਪੰਚਾਇਤ ਲਈ ਚਾਰ ਸੌ ਰੁਪਏ ਮਹੀਨਾ ਹੈ  ਤੇ ਹਰ ਸਾਲ ਇਸ ਫੀਸ ਵਿੱਚ 5% ਵਾਧਾ ਕੀਤਾ ਜਾਣਾ ਹੈ।

ਪੰਜਾਬ ਵਿੱਚ ਲੱਖਾਂ ਰੇਹੜੀਆਂ ਹਨ ਜਿਨ੍ਹਾਂ ਕੋਲੋਂ ਕੋਈ ਫੀਸ ਨਹੀਂ ਲਈ ਜਾ ਰਹੀ ਹੈ। ਪਤਾ ਲੱਗਾ ਹੈ ਕਿ ਜਿਨ੍ਹਾਂ ਦੁਕਾਨਾਂ ਦੇ ਅੱਗੇ ਰੇਹੜੀਆਂ ਲੱਗਦੀਆਂ ਹਨ ਉਨ੍ਹਾਂ ਪਾਸੋਂ ਦੁਕਾਨਦਾਰ ਹਰ ਮਹੀਨੇ ਪੈਸੇ ਲੈ ਕੇ ਸੜਕਾਂ ‘ਤੇ ਰੇਹੜੀਆਂ ਲਵਾਉਂਦੇ ਹਨ।

ਇਸ ਤਰ੍ਹਾਂ ਸ਼ਰਾਬ ਮਾਫੀਆ, ਰੇਤ ਮਾਫੀਆ ਵਾਂਗ ਰੇਹੜੀ ਮਾਫੀਆ ਵੀ ਪਿਛਲੇ 8 ਸਾਲਾਂ ਤੋਂ ਕੰਮ ਕਰ ਰਿਹਾ ਹੈ ਤੇ ਸਥਾਨਕ ਸਰਕਾਰ ਵਿਭਾਗ ਨੇ ਅੱਖਾਂ ਬੰਦ ਕੀਤੀਆਂ ਹੋਈਆਂ ਹਨ।

ਹਰ ਸਾਲ ਕਰੋੜਾਂ ਰੁਪਏ ਦਾ ਸਰਕਾਰੀ ਖਜਾਨੇ ਨੂੰ ਚੂਨਾ ਲੱਗ ਰਿਹਾ ਹੈ।ਇਸ ਕਾਨੂੰਨ ਨੂੰ ਲਾਗੂ ਨਾ ਕਰਨਾ, ਸਥਾਨਕ ਸਰਕਾਰ ਵਿਭਾਗ ਦੀ ਕਾਰਗੁਜ਼ਾਰੀ ਉਪਰ ਵੱਡੇ ਸੁਆਲ ਉਠਦੇ ਹਨ ਕਿ ਨਾ ਤਾਂ ਪਹਿਲੇ ਸਥਾਨਕ ਸਰਕਾਰ ਮੰਤਰੀ ਬਣਦੀ ਡਿਊਟੀ ਦੇਂਦੇ ਰਹੇ ਹਨ ਤੇ ਨਾ ਮੌਜੂਦਾ ਸਥਾਨਕ ਸਰਕਾਰ ਮੰਤਰੀ  ਦੇ ਰਹੇ ਹਨ।

ਏਸੇ ਤਰ੍ਹਾਂ ਨਾ ਤਾਂ ਪਹਿਲੇ ਸਥਾਨਕ ਸਰਕਾਰ ਸਕੱਤਰਾਂ ਨੇ ਬਣਦੀ ਡਿਊਟੀ ਨਿਭਾਈ ਹੈ ਤੇ ਨਾ ਹੀ ਮੌਜੂਦਾ ਸਥਾਨਕ ਸਰਕਾਰ ਸਕੱਤਰ ਨਿਭਾਅ ਰਹੇ ਹਨ।ਪੱਤਰ ਵਿਚ ਇਸ ਕਾਨੰਨ ਨੂੰ ਨਾ ਲਾਗੂ ਕਰਨ  ਵਾਲਿਆਂ ਵਿਰੁਧ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।

ਇਸ ਲਈ ਮੁੱਖ ਮੰਤਰੀ ਦਫ਼ਤਰ ਨੂੰ ਮੁੱਖ ਮੰਤਰੀ ਦੇ ਧਿਆਨ ਵਿਚ ਇਹ ਮਾਮਲਾ ਲਿਆਉਣਾ ਚਾਹੀਦਾ ਹੈ ਤਾਂ ਜੁ ਫੌਰੀ ਕਾਰਵਾਈ ਹੋ ਸਕੇ।ਈ ਮੇਲ ਦੀਆਂ ਕਾਪੀਆਂ, ਚੀਫ਼ ਸੈਕਟਰੀ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ  ਪੰਜਾਬ ਤੇ ਕਮਿਸ਼ਨਰ ਨਗਰ ਨਿਗਮ ਨੂੰ  ਜਾਣਕਾਰੀ ਤੇ ਲੋੜੀਂਦੀ ਕਾਰਵਾਈ ਲਈ ਭੇਜੀਆਂ ਗਈਆ ਹਨ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...