Friday, April 19, 2024

ਵਾਹਿਗੁਰੂ

spot_img
spot_img

Anganwari ਮੁਲਾਜ਼ਮਾਂ ਤੇ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਸ਼ਰਤਾਂ ਵਿੱਚ ਛੋਟ: Aruna Chaudhary

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਨਵੰਬਰ, 2020 –
ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੰਗਲਵਾਰ ਨੂੰ ਆਂਗਨਵਾੜੀ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨੌਕਰੀ ਸਿਰਫ਼ ਵਿਧਵਾ ਨੂੰਹ ਨੂੰ ਦੇਣ ਵਾਲੀ ਸ਼ਰਤ ਨੂੰ ਹਟਾਉਣ ਦਾ ਐਲਾਨ ਕਰਦਿਆਂ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ।

ਅੱਜ ਇੱਥੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਤਿੰਨ ਆਂਗਨਵਾੜੀ ਵਰਕਰ ਤੇ ਹੈਲਪਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਮੌਜੂਦਾ ਸ਼ਰਤ ਸਿਰਫ਼ ਵਿਧਵਾ ਨੂੰਹ ਨੂੰ ਪਹਿਲ ਦੇਣਾ ਹੈ, ਜਿਸ ਨੂੰ ਹੁਣ ਬਦਲ ਕੇ ਕੋਈ ਵੀ ਆਸ਼ਰਿਤ ਕੀਤਾ ਜਾਵੇਗਾ।

ਵਰਕਰਾਂ ਤੇ ਹੈਲਪਰਾਂ ਨੂੰ ਐਕਸ ਗ੍ਰੇਸ਼ੀਆ ਪਹਿਲਾਂ 70 ਸਾਲ ਦੀ ਉਮਰ ਬਾਅਦ ਮਿਲਦਾ ਸੀ, ਜਦੋਂ ਕਿ ਸੇਵਾ ਮੁਕਤੀ ਦੀ ਉਮਰ 65 ਸਾਲ ਸੀ। ਹੁਣ ਵਰਕਰ ਤੇ ਹੈਲਪਰ ਐਕਸ ਗ੍ਰੇਸ਼ੀਆ ਲਈ 60 ਤੋਂ 65 ਸਾਲ ਦੀ ਉਮਰ ਤੱਕ ਕਦੇ ਵੀ ਦਾਅਵਾ ਪੇਸ਼ ਕਰ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਆਂਗਨਵਾੜੀ ਹੈਲਪਰਾਂ ਤੋਂ ਆਂਗਨਵਾੜੀ ਵਰਕਰਾਂ ਦੀ ਤਰੱਕੀ ਸਬੰਧੀ ਗ੍ਰੈਜੂਏਸ਼ਨ ਦੀ ਸ਼ਰਤ ਨੂੰ ਵੀ ਘਟਾ ਕੇ 12ਵੀਂ ਪਾਸ ਦੇ ਨਾਲ ਪੰਜ ਸਾਲ ਦਾ ਤਜਰਬਾ ਕਰ ਦਿੱਤਾ ਗਿਆ ਹੈ।ਵਰਕਰਾਂ ਨੂੰ ਸਮਾਰਟ ਫੋਨ ਦੇਣ ਦੀ ਮੰਗ ਉਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਦੇਰੀ ਕੇਂਦਰ ਸਰਕਾਰ ਵੱਲੋਂ ਫੋਨਾਂ ਦੀ ਖ਼ਰੀਦ ਸਬੰਧੀ ਮਾਪਦੰਡ ਤੈਅ ਨਾ ਕਰਨ ਕਾਰਨ ਹੋਈ ਹੈ, ਜਿਸ ਕਾਰਨ ਖ਼ਰੀਦ ਪ੍ਰਕਿਰਿਆ ਸ਼ੁਰੂ ਨਹੀਂ ਹੋ ਰਹੀ। ਜਿਵੇਂ ਹੀ ਤੈਅਸ਼ੁਦਾ ਮਾਪਦੰਡ ਭਾਰਤ ਸਰਕਾਰ ਤੋਂ ਪ੍ਰਾਪਤ ਹੋਣਗੇ, ਖ਼ਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਆਂਗਨਵਾੜੀ ਸੈਂਟਰਾਂ ਵਿੱਚ ਬੁਨਿਆਦੀ ਸਹੂਲਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਸਾਰੇ ਸੈਂਟਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨੇ ਵਰਗੀਆਂ ਬੁਨਿਆਦੀ ਸਹੂਲਤਾਂ ਦਸੰਬਰ 2020 ਦੇ ਅੰਤ ਤੱਕ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।

ਸ੍ਰੀਮਤੀ ਅਰੁਨਾ ਚੌਧਰੀ ਨੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦੇ ਕਿਰਾਏ ਦਾ ਮਾਮਲਾ ਵੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਥਾਂ ਆਪਣੇ ਹੱਥ ਵਿੱਚ ਲੈਣ ਲਈ ਵੀ ਚਾਰਾਜੋਈ ਕਰਨ ਦੀ ਗੱਲ ਆਖੀ। ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਲਗਪਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਉਨ੍ਹਾਂ ਪੋਸ਼ਣ ਅਭਿਆਨ ਅਧੀਨ ਆਂਗਣਵਾੜੀ ਵਰਕਰਾਂ ਨੂੰ ‘ਪ੍ਰਦਰਸ਼ਨ ਪ੍ਰੇਰਕ ਰਾਸ਼ੀ’ (ਪਰਫਾਰਮੈਂਸ ਇਨਸੈਂਟਿਵ) ਜਲਦੀ ਜਾਰੀ ਕਰਵਾਉਣ ਬਾਰੇ ਕਿਹਾ।

ਉਨ੍ਹਾਂ ਕਿਹਾ ਕਿ ਨਵੇਂ ਮੁੱਖ ਆਂਗਣਵਾੜੀ ਸੈਂਟਰ ਮਨਜ਼ੂਰ ਹੋਣ ਮਗਰੋਂ ਮਿੰਨੀ ਆਂਗਣਵਾੜੀ ਸੈਂਟਰਾਂ ਨੂੰ ਮੁੱਖ ਆਂਗਣਵਾੜੀ ਸੈਂਟਰਾਂ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਯੋਜਨਾ ਦੇ ਫਾਰਮ ਭਰਵਾਉਣ ਲਈ 100 ਰੁਪਏ ਪ੍ਰਤੀ ਵਰਕਰ ਅਤੇ 50 ਪ੍ਰਤੀ ਹੈਲਪਰ ਦੇਣ ਦਾ ਵੀ ਐਲਾਨ ਕੀਤਾ।

ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਜੂਨ 2020 ਵਿੱਚ ਬਜਟ ਪ੍ਰਾਪਤ ਹੋਇਆ ਸੀ, ਜੋ ਸਮੂਹ ਜਿ਼ਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵੰਡ ਦਿੱਤਾ ਗਿਆ। ਉਨ੍ਹਾਂ ਵੱਲੋਂ ਬਣਦੇ ਸਮੇਂ ਦੀ ਮਾਣ ਭੱਤੇ ਦੀ ਅਦਾਇਗੀ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਵੱਲੋਂ ਪਿਛਲੇ ਸਮੇਂ ਦੀ ਪੈਂਡਿੰਗ ਲਾਇਬਿਲਟੀ ਪ੍ਰਾਪਤ ਹੋ ਗਈ ਹੈ, ਜਲਦੀ ਬਜਟ ਦੀ ਵੰਡ ਕਰ ਦਿੱਤੀ ਜਾਵੇਗੀ।

ਤਿੰਨ ਤੋਂ 6 ਸਾਲ ਦੇ ਬੱਚਿਆਂ ਦਾ ਦਾਖਲਾ ਆਂਗਣਵਾੜੀ ਕੇਂਦਰ ਵਿੱਚ ਯਕੀਨੀ ਬਣਾਉਣ ਅਤੇ ਪ੍ਰਾਇਮਰੀ ਸਕੂਲਾਂ ਤੋਂ ਬਾਹਰ ਪ੍ਰਾਈਵੇਟ ਇਮਾਰਤਾਂ ਵਿੱਚ ਚੱਲ ਰਹੇ ਆਂਗਨਵਾੜੀ ਸੈਂਟਰਾਂ ਨੂੰ ਸਕੂਲਾਂ ਵਿੱਚ ਤਬਦੀਲ ਕਰਨ ਦਾ ਮੁੱਦਾ ਸਕੂਲ ਸਿੱਖਿਆ ਮੰਤਰੀ ਕੋਲ ਉਠਾ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣਭੱਤਾ ਵਧਾਉਣ, ਕੇਂਦਰੀ ਮਾਣਭੱਤੇ ਵਿੱਚ ਕਟੌਤੀ ਅਤੇ ਹੋਰ ਵਿੱਤੀ ਮੰਗਾਂ ਦਾ ਮੁੱਦਾ ਵਿੱਤ ਵਿਭਾਗ ਕੋਲ ਉਠਾ ਕੇ ਇਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਵਿਪੁਲ ਉਜਵਲ, ਜੁਆਇੰਟ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਡੀ.ਪੀ.ਓ. ਸੁਖਦੀਪ ਸਿੰਘ, ਆਂਗਣਵਾੜੀ ਮੁਲਾਜ਼ਮ ਯੂਨੀਅਨਾਂ ਵੱਲੋਂ ਹਰਗੋਬਿੰਦ ਕੌਰ, ਜਸਬੀਰ ਕੌਰ, ਸਤਵੰਤ ਕੌਰ, ਊਸ਼ਾ ਰਾਣੀ, ਸੁਭਾਸ਼ ਰਾਣੀ, ਹਰਜੀਤ ਕੌਰ, ਸਰੋਜ ਛੱਪੜੀਵਾਲਾ, ਸੁਨੀਲ ਕੌਰ ਅਤੇ ਸਰਬਜੀਤ ਕੌਰ ਹਾਜ਼ਰ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...