Wednesday, May 22, 2024

ਵਾਹਿਗੁਰੂ

spot_img
spot_img

ਕੌਮੀ ਸ਼ਹੀਦ ਭਾਈ Dilawar Singh Babbar ਦੀ ਬਰਸੀ ਪੰਥਕ ਜਜ਼ਬੇ ਨਾਲ ਮਨਾਈ ਗਈ

- Advertisement -

ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਕੀਤਾ ਗਿਆ ਸਨਮਾਨਿਤ

ਯੈੱਸ ਪੰਜਾਬ
ਅੰਮ੍ਰਿਤਸਰ, 31 ਅਗਸਤ, 2023:
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦਾ 28 ਵਾਂ ਸ਼ਹੀਦੀ ਸਮਾਗਮ ਪੰਥਕ ਜਜ਼ਬੇ ਨਾਲ ਮਨਾਇਆ ਗਿਆ। ਭਾਈ ਦਿਲਾਵਰ ਸਿੰਘ ਬੱਬਰ ਨੇ ਆਪਣੇ ਸ਼ਰੀਰ ਨੂੰ ਮੱਨੁਖੀ ਬੰਬ ਬਣਾਕੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ 1995 ਵਿੱਚ ਚੰਡੀਗੜ੍ਹ ਸਕੱਤਰੇਤ ਵਿੱਚ ਮਾਰ ਦਿੱਤਾ ਸੀ।

ਅਖੰਡ ਕੀਰਤਨੀ ਜਥੇ ਵੱਲੋਂ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਨੂੰ ਸਮਰਪਿਤ ਸ੍ਰੀ ਅੰਖਡ ਪਾਠ ਦੇ ਭੋਗ ਅਕਾਲ ਤਖਤ ਸਾਹਿਬ ਵਿੱਖੇ ਪਾਏ ਗਏ। ਉਪਰੰਤ ਰਾਗੀ ਸਿੰਘਾਂ ਨੇ ਰਸ ਭਿੰਨਾ ਕੀਰਤਨ ਕੀਤਾ। ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਪੰਜ ਪਿਆਰਿਆਂ ਚੋਂ ਭਾਈ ਮੰਗਲ ਸਿੰਘ, ਭਾਈ ਪਰਮਜੀਤ ਸਿੰਘ ਨੇ ਸ਼ਹੀਦੀ ਦਿਲਾਵਰ ਸਿੰਘ ਬੱਬਰ ਦਾ ਸਿਰੋਪਾਉ ਬਾਪੂ ਗੁਰਚਰਨ ਸਿੰਘ, ਭਾਈ ਵਧਾਵਾ ਸਿੰਘ ਬੱਬਰ ਦਾ ਸਨਮਾਨ ਜਥੇਦਾਰ ਬਖਸ਼ੀਸ਼ ਸਿੰਘ, ਦਵਿੰਦਰ ਸਿੰਘ ਭਰਾਤਾ ਭਾਈ ਮਹਿੰਗਾ ਸਿੰਘ ਬੱਬਰ, ਬੇਅੰਤ ਸਿੰਘ ਭਰਾਤਾ ਸ਼ਹੀਦ ਜਨਰਲ ਸ਼ਾਬੇਗ ਸਿੰਘ, ਸਤਵੰਤ ਸਿੰਘ ਪੁੱਤਰ ਸ਼ਹੀਦ ਭਾਈ ਕੇਹਰ ਸਿੰਘ, ਬੰਦੀ ਸਿੰਘ ਲਖਵਿੰਦਰ ਸਿੰਘ ਨਾਰੰਗਵਾਲ ਦੀ ਪਤਨੀ ਨੂੰ ਸਨਮਾਨਿਤ ਕੀਤਾ।

ਸਮਾਗਮ ਦੌਰਾਨ ਭਾਈ ਵਧਾਵਾ ਸਿੰਘ ਬੱਬਰ ਦਾ ਸੰਦੇਸ਼ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਸੰਗਤਾਂ ਨੂੰ ਸੁਣਾਇਆ। ਬਾਪੂ ਗੁਰਚਰਨ ਵੱਲੋਂ ਪੜ੍ਹੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਸੰਦੇਸ਼ ਵਿਚ ਕਿਹਾ ਗਿਆ ਕੌਮੀ ਇਨਸਾਫ਼ ਮੋਰਚੇ ਦੀ ਸਫਲਤਾ ਲਈ ਪਿੰਡ ਪੱਧਰ ਤੇ ਜੱਥੇਬੰਦਕ ਹੋ ਕੇ ਮੋਰਚੇ ‘ਚ ਹਾਜ਼ਰੀ ਭਰੀ ਜਾਵੇ। ਸਮਾਗਮ ਵਿੱਚ ਅੰਖਡ ਕੀਰਤਨੀ ਜਥੇ ਤੋਂ ਇਲਾਵਾ, ਜਥੇਦਾਰ ਹਵਾਰਾ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਮਦਮੀ ਟਕਸਾਲ , ਅਕਾਲੀ ਦਲ ਅੰਮ੍ਰਿਤਸਰ (ਫ਼ਤਿਹ), ਦਲ ਖਾਲਸਾ, ਆਦਿ ਨੇ ਹਿੱਸਾ ਲਿਆ।

ਉਪਰੰਤ ਗੁਰਦੁਆਰਾ ਸ਼ਹੀਦ ਗੰਜ ਦੇ ਵੱਡੇ ਹਾਲ ਵਿੱਚ ਢਾਢੀ ਸਿੰਘਾਂ ਅਤੇ ਕਵੀਸ਼ਰਾਂ ਨੇ ਸ਼ਹੀਦ ਦਿਲਾਵਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਅਤੇ ਵੱਡੀ ਗਿਣਤੀ ਵਿਚ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਦੀ ਸੇਵਾ ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨੀ ਨੇ ਨਿਭਾਈ।

ਇਸ ਮੌਕੇ ਤੇ ਪੰਜਾਂ ਸਿੰਘਾਂ ਚੋਂ ਭਾਈ ਸਤਨਾਮ ਸਿੰਘ ਝੰਜੀਆਂ, ਨਾਰਾਇਣ ਸਿੰਘ ਚੌੜਾ, ਦਲਜੀਤ ਸਿੰਘ ਬਿੱਟੂ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਸੰਦੀਪ ਕੌਰ, ਉਪਕਾਰ ਸਿੰਘ ਸੰਧੂ, ਰਘਬੀਰ ਸਿੰਘ ਭੁੱਚਰ, ਜਰਨੈਲ ਸਿੰਘ ਸ਼ਕੀਰਾ, ਮੱਖਣ ਸਿੰਘ, ਹਰਦੀਪ ਸਿੰਘ, ਕੋਚ ਪ੍ਰਤਾਪ ਸਿੰਘ, ਜਸਬੀਰ ਸਿੰਘ ਝਬਾਲ, ਸੁਰਜੀਤ ਸਿੰਘ ਗਿੱਲ, ਨਿਰਮਲ ਸਿੰਘ ਵਲਟੋਹਾ, ਸੱਜਣ ਸਿੰਘ ਪੱਟੀ, ਦਲਜੀਤ ਸਿੰਘ ਗਿੱਲ, ਸਤਜੋਤ ਸਿੰਘ ਮੁੱਧਲ, ਬਲਬੀਰ ਸਿੰਘ ਮੁਹਾਲੀ, ਗੁਰਮੀਤ ਸਿੰਘ ਬੱਬਰ, ਪਵਨਦੀਪ ਸਿੰਘ, ਰਣਜੋਧ ਸਿੰਘ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,110FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...