spot_img
Saturday, June 15, 2024

ਵਾਹਿਗੁਰੂ

spot_img
spot_img

ਐਂਟੀ ਟੈਰਰਿਜ਼ਮ, ਕ੍ਰਾਈਮ, ਕੁਰੱਪਸ਼ਨ ਫਰੰਟ ਆਫ਼ ਇੰਡੀਆ ਦੇ ਪ੍ਰਧਾਨ ਹਰਪ੍ਰੀਤ ਸਿੰਘ ਟੋਨੀ ਵੱਲੋਂ ਇੰਡੀਆ ਗਠਜੋੜ ਨੂੰ ਸਮਰਥਨ ਦੇਣ ਦਾ ਐਲਾਨ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ, ਕੈਲੀਫੋਰਨੀਆ, 28 ਮਈ, 2024

ਭਾਰਤ ਵਿਚ ਲੋਕ ਸਭਾ ਚੋਣਾਂ ਕਾਰਨ ਸਿਆਸਤ ਦਾ ਮਾਹੌਲ ਭਖਿਆ ਹੋਇਆ ਹੈ ਅਤੇ ਚਾਰੇ ਪਾਸੇ ਚੋਣਾਂ ਦੀ ਗੱਲ ਚੱਲ ਰਹੀ ਹੈ। ਇਕ ਪਾਸੇ ਜਿੱਥੇ ਭਾਜਪਾ ਵੱਲੋਂ ਮੋਦੀ 400 ਪਾਰ ਦਾ ਨਾਅਰਾ ਦਿੱਤਾ ਜਾ ਰਿਹਾ ਹੈ ਉਧਰ ਦੂਜੇ ਪਾਸੇ ਸਿਆਸੀ ਪਾਰਟੀਆਂ ਦਾ ‘ਇੰਡੀਆ’ ਗਠਜੋੜ ਮੋਦੀ ਨੂੰ ਟਕੱਰਦੇਣ ਲਈ ਪੂਰੀ ਤਿਆਰੀ ਵਿਚ ਹੈ।

‘ਇੰਡੀਆ’ ਗਠਬੰਧਨ ਨੂੰ ਉਸ ਵੇਲੇ ਹੋਰ ਵੀ ਵੱਡਾ ਹੁੰਗਾਰਾ ਮਿਲਿਆ ਜਦੋਂ ਭਾਰਤ ਵਿਚ ਆਪਣੀ ਵੱਖਰੀ ਪਛਾਣ ਅਤੇ ਸਿਆਸੀ ਪਕੜ ਰੱਖਣ ਵਾਲੇ ਹਰਪ੍ਰੀਤ ਸਿੰਘ ਟੋਨੀ ਜੋ ਕਿ ਐਂਟੀ ਟੈਰੀਰਿਜ਼ਮ ਕ੍ਰਾਈਮ ਕਰੱਪਸ਼ਨ ਫਰੰਟ ਆਫ ਇੰਡੀਆ ਦੇ ਪ੍ਰਧਾਨ ਹਨ, ਵੱਲੋਂ ‘ਇੰਡੀਆ’ ਗਠਬੰਧਨ ਨੂੰ ਤਨ, ਮਨ ਅਤੇ ਧਨ ਨਾਲ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ।

ਹਰਪ੍ਰੀਤ ਸਿੰਘ ਟੋਨੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਪੂਰੇ ਭਾਰਤ ਵਿਚ ਇੰਡੀਆ ਗਠਬੰਧਨ ਦਾ ਸਮਰਥਨ ਕਰਨਗੇ ਅਤੇ ਖਾਸ ਤੌਰ ’ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਪੂਰੀ ਸਪੋਰਟ ਕਰਨਗੇ।

ਸ. ਹਰਪ੍ਰੀਤ ਸਿੰਘ ਟੋਨੀ ਜੋ ਕਿ ਰੇਲਵੇ ਬੋਰਡ ਅਤੇ ਟੂਰਿਜ਼ਮ ਐਡਵਾਈਜ਼ਰੀ ਦੇ ਮੈਂਬਰ ਵੀ ਹਨ ਨੇ ਦੱਸਿਆ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਬਹੁਤ ਥੋੜੇ ਕਾਰਜਕਾਲ ਵਿਚ ਬੇਮਿਸਾਲ ਕੰਮ ਕੀਤੇ ਹਨ।

ਉਨ੍ਹਾਂ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਇਕ ਇਮਾਨਦਾਰ ਨੇਤਾ ਹਨ ਜਿਨ੍ਹਾਂ ਨੇ ਦਿੱਲੀ ਦੇ ਲੋਕਾਂ ਲਈ ਬਹੁਤ ਕੰਮ ਕੀਤੇ ਹਨ। ਸ਼੍ਰੀ ਕੇਜਰੀਵਾਲ ਦਿੱਲੀ ਦੇ ਤਿੰਨ ਵਾਰ ਮੁੱਖ ਮੰਤਰੀ ਬਣੇ ਅਤੇ ਬਹੁਤ ਛੋਟੇ ਜਿਹੇ ਰਾਜਨੀਤਿਕ ਸਫਰ ਵਿਚ ਉੱਚਾ ਮੁਕਾਮ ਹਾਸਲਕੀਤਾ ਹੈ।

ਸ਼੍ਰੀ ਟੋਨੀ ਨੇ ਕਿਹਾ ਕਿ ਉਹ ਆਪਣੇ ਹਜ਼ਾਰਾਂ ਸਮਰਥਕਾਂ ਦੇ ਨਾਲ ਪੰਜਾਬ ਵਿਚ ਸ. ਭਗਵੰਤ ਮਾਨ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਵਿਚ ਖੜ੍ਹੇ ਸਾਰੇ ਉਮੀਦਵਾਰਾਂ ਦਾ ਭਰਵਾਂ ਸਮਰਥਨ ਕਰਨਗੇ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਆਪਣੇ ਢਾਈ ਸਾਲ ਦੇ ਮੁੱਖ ਮੰਤਰੀ ਕਾਰਜਕਾਲ ਵਿਚ ਉਹ ਕੰਮ ਕਰ ਦਿਖਾਏ ਹਨ ਜੋ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਇੰਨੇ ਸਾਲਾਂ ਵਿਚ ਨਹੀਂ ਕਰ ਸਕੀਆਂ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੇ ਬਿਜਲੀ ਦੇ ਬਿੱਲ ਮੁਆਫ ਕਰ ਦਿੱਤੇ, ਪੰਜਾਬ ਦੇ ਲੋਕਾਂ ਨੂੰ ਇਲਾਜ ਲਈ ਮੁਹੱਲਾ ਕਲੀਨਿਕ ਖੁਲ੍ਹਵਾਏ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਗਰੀਬਾਂ ਨੂੰ ਪੈਨਸ਼ਨਾਂ, ਰਾਸ਼ਨ ਅਤੇ ਹੋਰ ਬਹੁਤ ਸਾਰੀਆਂ ਲੋਕ ਕਲਿਆਣ ਦੀਆਂ ਸਕੀਮਾਂ ਸ਼ੁਰੂ ਕੀਤੀਆਂ ਜਿਨ੍ਹਾਂ ਦਾ ਪੰਜਾਬ ਦੇ ਗਰੀਬ ਅਤੇ ਲੋੜਵੰਦ ਲੋਕ ਲਾਭ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਲੋਕਾਂ ਲਈ ਮਸੀਹਾ ਅਤੇ ਇਮਾਦਾਰ ਨੇਤਾ ਹਨ। ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਕੇ ਲੋਕ ਸਭਾ ਵਿਚ ਭੇਜਣਗੇ।

ਸ. ਹਰਪ੍ਰੀਤ ਸਿੰਘ ਟੋਨੀ ਨੇ ਅੱਗੇ ਦੱਸਿਆ ਕਿ 15 ਅਗਸਤ ਨੂੰ ਉਹ ਆਪਣੀ ਸੰਸਥਾ ਐਂਟੀ ਟੈਰੀਰਿਜ਼ਮ ਕ੍ਰਾਈਮ ਕਰੱਪਸ਼ਨ ਫਰੰਟ ਆਫ ਇੰਡੀਆ ਵੱਲੋਂ ਇਕ ਵਿਸ਼ਾਲ ਸਮਾਗਮ ਦਾ ਆਯੋਜਨ ਕਰਨਗੇ ਜਿਸ ਵਿਚ ਬਾਲੀਵੁੱਡ, ਸਪੋਰਟਸ, ਸਿਆਸਤ ਅਤੇ ਲੋਕ ਹਿੱਤ ਲਈ ਚੰਗੇ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...