Sunday, April 14, 2024

ਵਾਹਿਗੁਰੂ

spot_img
spot_img

AIG ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਫਰਵਰੀ, 2024

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਬਲਬੀਰ ਸਿੰਘ ਅਤੇ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦਾ ਡਰਾਈਵਰ ਕੁਲਦੀਪ ਸਿੰਘ ਅਤੇ ਖੁਦ ਨੂੰ ਆਈ.ਜੀ., ਵਿਜੀਲੈਂਸ ਬਿਊਰੋ ਦੱਸਣ ਵਾਲੇ ਮਾਲਵਿੰਦਰ ਸਿੰਘ ਸਿੱਧੂ,

ਏ.ਆਈ.ਜੀ. ਮਨੁੱਖੀ ਅਧਿਕਾਰ ਸੈੱਲ, ਪੰਜਾਬ ਪੁਲਿਸ, ਸਹਿ-ਮੁਲਜ਼ਮ ਹਨ। ਜਿਕਰਯੋਗ ਹੈ ਕਿ ਉਕਤ ਮਾਲਵਿੰਦਰ ਸਿੰਘ ਉਕਤ ਮੁਲਜ਼ਮਾਂ ਨਾਲ ਮਿਲਕੇ ਗੈਰ-ਕਾਨੂੰਨੀ ਢੰਗ ਨਾਲ ਸਰਕਾਰੀ ਕਰਮਚਾਰੀਆਂ ਦੇ ਸਰਵਿਸ ਰਿਕਾਰਡ ਹਾਸਲ ਕਰਕੇ ਉਨ੍ਹਾਂ ਖਿਲਾਫ਼ ਝੂਠੀਆਂ ਤੇ ਫਰਜ਼ੀ ਸ਼ਿਕਾਇਤਤਾਂ ਦਰਜ ਕਰਵਾ ਕੇ ਉਹਨਾਂ ਤੋਂ ਧੋਖਾਧੜੀ, ਬਲੈਕਮੇਲ ਕਰਕੇ ਪੈਸੇ ਦੀ ਵਸੂਲੀ ਕਰਦਾ ਸੀ।

ਬੁਲਾਰੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਕੁਲਦੀਪ ਸਿੰਘ ਵੱਲੋਂ ਐਵੀਡੈਂਸ ਐਕਟ ਤਹਿਤ ਦਿੱਤੇ ਬਿਆਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਜਨਰਲ ਆਫ਼ ਪੁਲਿਸ, ਵਿਜੀਲੈਂਸ ਵਿਭਾਗ, ਪੰਜਾਬ ਦੇ ਨਾਮ ’ਤੇ ਬਣੀ ਇੱਕ ਜਾਅਲੀ/ਫਰਜ਼ੀ ਮੋਹਰ ਬਰਾਮਦ ਕੀਤੀ ਹੈ, ਜੋ ਕਿ ਕੁਲਦੀਪ ਸਿੰਘ ਦੇ ਦੱਸਣ ਅਨੁਸਾਰ ਏ.ਆਈ.ਜੀ. ਮਾਲਵਿੰਦਰ ਸਿੰਘ ਦੁਆਰਾ ਬਲੈਕਮੇਲ/ਜਬਰਦਸਤੀ ਲਈ ਵਰਤੀ ਜਾਂਦੀ ਸੀ।

ਇਸ ਤੋਂ ਇਲਾਵਾ ਮੁਲਜ਼ਮ ਕੁਲਦੀਪ ਸਿੰਘ ਤੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇੰਨਾਂ ਮੋਬਾਈਲ ਫੋਨਾਂ ਵਿੱਚ ਮੌਜੂਦ ਡੇਟਾ ਸਦਕਾ ਇਸ ਕੇਸ ਵਿੱਚ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...