ਪੁਲਿਸ ਨੇ ਕਾਂਗਰਸ ਵਿਧਾਇਕ ਨੂੰ ਸਖ਼ਤ ਸੁਰੱਖ਼ਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ
ਯੈੱਸ ਪੰਜਾਬ
ਜਲਾਲਾਬਾਦ, 30 ਸਤੰਬਰ, 2023:
ਐੱਨ.ਡੀ.ਪੀ.ਐੱਸ. ਮਾਮਲੇ ਵਿੱਚ ਬੀਤੇ ਦਿਨੀਂ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਜਲਾਲਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ ਵਿਧਾਇਕ ਸੁਖ਼ਪਾਲ ਸਿੰਘ ਖ਼ਹਿਰਾ ਦਾ ਰਿਮਾਂਡ ਖ਼ਤਮ ਹੋਣ ’ਤੇ ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਸ: ਖ਼ਹਿਰਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸ: ਖ਼ਹਿਰਾ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕਰਕੇ ਜਲਾਲਾਬਾਦ ਲਿਆਂਦਾ ਗਿਆ ਸੀ ਜਿੱਥੇ ਪੇਸ਼ ਕੀਤੇ ਜਾਣ ’ਤੇ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ।
ਅੱਜ ਉਨ੍ਹਾਂ ਦਾ ਰਿਮਾਂਡ ਖ਼ਤਮ ਹੋਣ ’ਤੇ ਸ: ਖ਼ਹਿਰਾ ਨੂੰ ਮੁੜਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁਲਿਸ ਨੇ ਹੋਰ ਰਿਮਾਂਡ ਦੀ ਮੰਗ ਕੀਤੀ ਪਰ ਅਦਾਲਤ ਨੇ ਸਰਕਾਰੀ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਨਾ ਹੁੰਦੇ ਹੋਏ ਸ: ਖ਼ਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਜ਼ਿਕਰਯੋਗ ਹੈ ਕਿ ਅੱਜ ਸ: ਖ਼ਹਿਰਾ ਨੂੰ ਸਖ਼ਤ ਸੁਰੱਖ਼ਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਲਿਆਂਦਾ ਗਿਆ ਅਤੇ ਫ਼ਿਰ ਜੇਲ੍ਹ ਲਿਜਾਇਆ ਗਿਆ।
ਇਸ ਮੌਕੇ ਕਾਂਗਰਸ ਆਗੂ ਅਤੇ ਵਰਕਰ ਹਾਜ਼ਰ ਸਨ ਪਰ ਸ: ਖ਼ਹਿਰਾ ਨੂੰ ਇਸ ਮੌਕੇ ਨਾ ਤਾਂ ਕਿਸੇ ਨੂੰ ਮਿਲਣ ਦਿੱਤਾ ਗਿਆ ਅਤੇ ਨਾ ਹੀ ਪਹਿਲਾਂ ਵਾਂਗ ਪ੍ਰੈਸ ਦੇ ਰੂਬਰੂ ਹੋਣ ਦਿੱਤਾ ਗਿਆ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ